ਟਿਕਰੀ ਬਾਰਡਰ ‘ਤੇ ਵਾਪਰਿਆ ਦਰਦਨਾਕ ਹਾਦਸਾ, ਤਿੰਨ ਅੰਦੋਲਨਕਾਰੀ ਮਹਿਲਾਵਾਂ ਦੀ ਹੋਈ ਮੌਤ

ਹਰਿਆਣਾ : ਟਿਕਰੀ ਬਾਰਡਰ ‘ਤੇ ਇੱਕ ਵੱਡਾ ਹਾਦਸਾ ਵਾਪਰਿਆ ਹੈ। ਇੱਥੇ ਇੱਕ ਤੇਜ਼ ਰਫ਼ਤਾਰ ਟਰੱਕ ਨੇ ਅੰਦੋਲਨ ਕਰ ਰਹੀਆਂ ਮਹਿਲਾ ਕਿਸਾਨਾਂ ਨੂੰ ਕੁਚਲ ਦਿੱਤਾ। ਇਸ…

ਹਰਿਆਣਾ : ਟਿਕਰੀ ਬਾਰਡਰ ‘ਤੇ ਇੱਕ ਵੱਡਾ ਹਾਦਸਾ ਵਾਪਰਿਆ ਹੈ। ਇੱਥੇ ਇੱਕ ਤੇਜ਼ ਰਫ਼ਤਾਰ ਟਰੱਕ ਨੇ ਅੰਦੋਲਨ ਕਰ ਰਹੀਆਂ ਮਹਿਲਾ ਕਿਸਾਨਾਂ ਨੂੰ ਕੁਚਲ ਦਿੱਤਾ। ਇਸ ਹਾਦਸੇ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਔਰਤਾਂ ਸੜਕ ਦੇ ਵਿਚਕਾਰ ਡਿਵਾਈਡਰ ‘ਤੇ ਬੈਠ ਕੇ ਘਰ ਜਾਣ ਲਈ ਆਟੋ ਦੀ ਉਡੀਕ ਕਰ ਰਹੀਆਂ ਸਨ, ਜਦੋਂ ਇਕ ਤੇਜ਼ ਰਫਤਾਰ ਟਰੱਕ ਡਿਵਾਈਡਰ ‘ਤੇ ਚੜ੍ਹ ਗਿਆ ਅਤੇ ਇਹ ਭਿਆਨਕ ਹਾਦਸਾ ਵਾਪਰ ਗਿਆ।

Also Read : ਕੈਪਟਨ ਦੀ ਪ੍ਰੈਸ ਕਾਨਫਰੰਸ ਤੋਂ ਬਾਅਦ CM ਚੰਨੀ ਵੀ ਦਿੱਲੀ ਲਈ ਹੋਏ ਰਵਾਨਾ

ਇਹ ਹਾਦਸਾ ਝੱਜਰ ਰੋਡ ‘ਤੇ ਫਲਾਈਓਵਰ ਦੇ ਹੇਠਾਂ ਵਾਪਰਿਆ

ਪਤਾ ਲੱਗਾ ਹੈ ਕਿ ਇਸ ਹਾਦਸੇ ਵਿੱਚ ਮਰਨ ਵਾਲੀਆਂ ਤਿੰਨੋਂ ਔਰਤਾਂ ਬਜ਼ੁਰਗ ਸਨ। ਤਿੰਨ ਔਰਤਾਂ ਵਿੱਚੋਂ ਦੋ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਦੋਂਕਿ ਇੱਕ ਔਰਤ ਨੇ ਹਸਪਤਾਲ ਵਿੱਚ ਇਲਾਜ ਦੌਰਾਨ ਆਖਰੀ ਸਾਹ ਲਿਆ। ਇਸ ਦੇ ਨਾਲ ਹੀ ਹਾਦਸੇ ‘ਚ ਤਿੰਨ ਹੋਰ ਔਰਤਾਂ ਦੀ ਹਾਲਤ ਕਾਫੀ ਗੰਭੀਰ ਬਣੀ ਹੋਈ ਹੈ, ਜਿਨ੍ਹਾਂ ਦਾ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ। ਇਹ ਘਟਨਾ ਝੱਜਰ ਰੋਡ ‘ਤੇ ਫਲਾਈਓਵਰ ਦੇ ਹੇਠਾਂ ਵਾਪਰੀ।

Also Read : ਪੈਗਾਸਸ ਮਾਮਲੇ ‘ਚ SC ਦੇ ਫੈਸਲੇ ‘ਤੇ ਬੋਲੇ ਰਾਹੁਲ ਗਾਂਧੀ, ਕਿਹਾ- ‘ਇਹ ਵੱਡਾ ਕਦਮ’

ਔਰਤਾਂ ਘਰ ਜਾਣ ਲਈ ਆਟੋ ਦੀ ਉਡੀਕ ਕਰ ਰਹੀਆਂ ਸਨ

ਇਹ ਵੀ ਜਾਣਕਾਰੀ ਮਿਲੀ ਹੈ ਕਿ ਅੰਦੋਲਨਕਾਰੀ ਮਹਿਲਾ ਕਿਸਾਨ ਘਰ ਜਾਣ ਲਈ ਆਟੋ ਦੀ ਉਡੀਕ ਕਰ ਰਹੀਆਂ ਸਨ। ਇਹ ਔਰਤਾਂ ਪੰਜਾਬ ਦੇ ਮਾਨਸਾ ਜ਼ਿਲ੍ਹੇ ਦੀਆਂ ਰਹਿਣ ਵਾਲੀਆਂ ਸਨ। ਇਹ ਤੇਜ਼ ਰਫ਼ਤਾਰ ਟਰੱਕ ਮਿੱਟੀ ਨਾਲ ਭਰਿਆ ਹੋਇਆ ਸੀ। ਹਾਦਸੇ ਤੋਂ ਬਾਅਦ ਟਰੱਕ ਚਾਲਕ ਮੌਕੇ ਤੋਂ ਫਰਾਰ ਹੋ ਗਿਆ, ਜਿਸ ਦੀ ਭਾਲ ਜਾਰੀ ਹੈ।

Leave a Reply

Your email address will not be published. Required fields are marked *