ਅੱਜ ਅਮਿਤ ਸ਼ਾਹ ਨੂੰ ਮਿਲਣਗੇ ਕੈਪਟਨ ਅਮਰਿੰਦਰ ਸਿੰਘ, ਕਿਸਾਨ ਅੰਦੋਲਨ ‘ਤੇ ਹੋਵੇਗੀ ਚਰਚਾ !

ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੇ ਚੱਲ ਰਹੇ ਅੰਦੋਲਨ…

ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੇ ਚੱਲ ਰਹੇ ਅੰਦੋਲਨ ਦੇ ਸੰਭਾਵੀ ਹੱਲ ਲਈ ਵਿਚਾਰ ਕਰਨ ਲਈ ਵੀਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ। ਕੈਪਟਨ ਅਮਰਿੰਦਰ ਨੇ ਕਿਹਾ ਕਿ ਉਹ ਕੁਝ ਖੇਤੀ ਮਾਹਿਰਾਂ ਨਾਲ ਸ਼ਾਹ ਨੂੰ ਮਿਲਣਗੇ। ਬੁੱਧਵਾਰ ਨੂੰ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਵੀਰਵਾਰ ਨੂੰ ਮੈਂ ਗ੍ਰਹਿ ਮੰਤਰੀ ਸ਼ਾਹ ਨੂੰ ਮਿਲਣ ਜਾ ਰਿਹਾ ਹਾਂ ਅਤੇ ਮੇਰੇ ਨਾਲ 25-30 ਲੋਕ ਆਉਣਗੇ। ਉਨ੍ਹਾਂ ਇਹ ਵੀ ਕਿਹਾ ਕਿ ਉਹ ਸਿਆਸੀ ਪਾਰਟੀ ਸ਼ੁਰੂ ਕਰਨ ਦੀ ਕਗਾਰ ‘ਤੇ ਹਨ ਅਤੇ ਜਿਵੇਂ ਹੀ ਚੋਣ ਕਮਿਸ਼ਨ ਵੱਲੋਂ ਨਾਮ ਅਤੇ ਚੋਣ ਨਿਸ਼ਾਨ ਨੂੰ ਮਨਜ਼ੂਰੀ ਦਿੱਤੀ ਜਾਵੇਗੀ, ਪਾਰਟੀ ਦਾ ਐਲਾਨ ਕਰ ਦੇਣਗੇ।

Also Read : ਆਰਿਅਨ ਡਰੱਗਜ਼ ਮਾਮਲੇ ‘ਚ ਗਵਾਹ ਕਿਰਨ ਗੋਸਾਵੀ ਗ੍ਰਿਫਤਾਰ, ਪੁਣੇ ਪੁਲਿਸ ਨੇ ਧੋਖਾਧੜੀ ਦੇ ਮਾਮਲੇ ‘ਚ ਕੀਤਾ ਗ੍ਰਿਫਤਾਰ

ਕੈਪਟਨ ਨੇ ਕਿਹਾ ਕਿ ਮੈਨੂੰ ਲੱਗਦਾ ਹੈ ਕਿ ਮੈਂ ਇਸ ਦਾ ਹੱਲ ਕੱਢਣ ਵਿੱਚ ਮਦਦ ਕਰ ਸਕਦਾ ਹਾਂ ਕਿਉਂਕਿ ਮੈਂ ਪੰਜਾਬ ਦਾ ਮੁੱਖ ਮੰਤਰੀ ਰਿਹਾ ਹਾਂ ਅਤੇ ਮੈਂ ਇੱਕ ਕਿਸਾਨ ਵੀ ਹਾਂ। ਉਨ੍ਹਾਂ ਕਿਹਾ ਕਿ ਉਹ ਕਿਸਾਨਾਂ ਦੇ ਮੁੱਦਿਆਂ ਨੂੰ ਲੈ ਕੇ ਤਿੰਨ ਵਾਰ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਭਾਵੇਂ ਕਿਸਾਨ ਅੰਦੋਲਨ ਦੇ ਹੱਲ ਲਈ ਪਹਿਲਾਂ ਤੋਂ ਨਿਰਧਾਰਤ ਫਾਰਮੂਲਾ ਨਹੀਂ ਹੋ ਸਕਦਾ, ਪਰ ਗੱਲਬਾਤ ਤੋਂ ਕੁਝ ਜ਼ਰੂਰ ਨਿਕਲੇਗਾ ਕਿਉਂਕਿ ਦੋਵੇਂ ਧਿਰਾਂ – ਕੇਂਦਰ ਸਰਕਾਰ ਅਤੇ ਕਿਸਾਨ – ਇਸ ਤੋਂ ਪੈਦਾ ਹੋਏ ਸੰਕਟ ਦਾ ਹੱਲ ਚਾਹੁੰਦੇ ਹਨ। 

Also Read : ਸਿੰਘੂ ਬਾਰਡਰ ਕਤਲਕਾਂਡ : ਲਖਬੀਰ ਦੇ ਸਮਰਥਨ ‘ਚ ਆਏ ਕਿਸਾਨਾਂ ‘ਤੇ ਪੁਲਿਸ ਨੇ ਕੀਤਾ ਲਾਠੀਚਾਰਜ

ਸਾਬਕਾ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਨੇ ਇਸ ਮੁੱਦੇ ‘ਤੇ ਕਿਸੇ ਵੀ ਕਿਸਾਨ ਆਗੂ ਨਾਲ ਮੀਟਿੰਗ ਨਹੀਂ ਕੀਤੀ ਹੈ। ਉਨ੍ਹਾਂ ਕਿਹਾ ਕਿ ਮੈਂ ਇਸ ਮਾਮਲੇ ਵਿੱਚ ਜਾਣਬੁੱਝ ਕੇ ਦਖ਼ਲ ਨਹੀਂ ਦਿੱਤਾ ਕਿਉਂਕਿ ਕਿਸਾਨ ਨਹੀਂ ਚਾਹੁੰਦੇ ਕਿ ਆਗੂ ਇਸ ਵਿੱਚ ਸ਼ਾਮਲ ਹੋਣ। ਉਨ੍ਹਾਂ ਕਿਹਾ ਕਿ ਕੇਂਦਰ ਨਾਲ ਕਿਸਾਨ ਆਗੂਆਂ ਦੀਆਂ ਚਾਰ ਮੀਟਿੰਗਾਂ ਬੇਕਾਰ ਰਹੀਆਂ ਪਰ ਗੈਰ ਰਸਮੀ ਗੱਲਬਾਤ ਚੱਲ ਰਹੀ ਹੈ। ਦੱਸ ਦਈਏ ਕਿ ਕੈਪਟਨ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਭਾਜਪਾ ਨਾਲ ਕੋਈ ਵੀ ਸੰਭਾਵੀ ਸੀਟ ਸਮਝੌਤਾ ਕਿਸਾਨਾਂ ਦੇ ਹਿੱਤ ‘ਚ ਉਨ੍ਹਾਂ ਦੇ ਮੁੱਦਿਆਂ ਦੇ ਹੱਲ ‘ਤੇ ਆਧਾਰਿਤ ਹੋਵੇਗਾ।

Leave a Reply

Your email address will not be published. Required fields are marked *