ਚੰਡੀਗੜ੍ਹ- ਪੰਜਾਬ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਮੁੜ ਦਿੱਲੀ ਨੂੰ ਰਵਾਨਾ ਹੋਏ ਹਨ। ਉਨ੍ਹਾਂ ਦੇ ਨਾਲ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਅਤੇ ਮੁਹੰਮਦ ਮੁਸਤਫ਼ਾ ਵੀ ਨਾਲ ਹਨ।
ਦੱਸਣਯੋਗ ਹੈ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੀ ਗਈ ਪ੍ਰੈੱਸ ਕਾਨਫਰੰਸ ਤੋਂ ਬਾਅਦ ਸਿਆਸੀ ਮਾਹੌਲ ਪੂਰੀ ਤਰ੍ਹਾਂ ਗਰਮਾ ਗਿਆ, ਜਿਸ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਬੀਤੇ ਦਿਨ ਵੀ ਦਿੱਲੀ ਪਹੁੰਚੇ ਸਨ। ਚਰਨਜੀਤ ਸਿੰਘ ਚੰਨੀ ਇੱਥੇ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ। ਇਹ ਬੈਠਕ ਰਾਹੁਲ ਗਾਂਧੀ ਦੀ ਰਿਹਾਇਸ਼ ‘ਤੇ ਹੋਈ। ਇਸ ਤੋਂ ਪਹਿਲਾਂ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਵੀ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਸੀ।
