ਦੇਸ਼ ‘ਚ ਲਗਾਤਾਰ ਚੌਥੇ ਦਿਨ ਵਧੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਜਾਣੋ ਅੱਜ ਦੀਆਂ ਤਾਜ਼ਾ ਕੀਮਤਾਂ

ਨਵੀਂ ਦਿੱਲੀ : ਦੇਸ਼ ਵਿੱਚ ਮਹਿੰਗਾਈ ਦਿਨੋਂ ਦਿਨ ਵੱਧ ਰਹੀ ਹੈ। ਤੇਲ ਦੀਆਂ ਕੀਮਤਾਂ ਅਸਮਾਨ ਨੂੰ ਛੂਹ ਰਹਈਆਂ ਹਨ। ਦੇਸ਼ ਵਿੱਚ ਅੱਜ ਲਗਾਤਾਰ ਚੌਥੇ ਦਿਨ…

ਨਵੀਂ ਦਿੱਲੀ : ਦੇਸ਼ ਵਿੱਚ ਮਹਿੰਗਾਈ ਦਿਨੋਂ ਦਿਨ ਵੱਧ ਰਹੀ ਹੈ। ਤੇਲ ਦੀਆਂ ਕੀਮਤਾਂ ਅਸਮਾਨ ਨੂੰ ਛੂਹ ਰਹਈਆਂ ਹਨ। ਦੇਸ਼ ਵਿੱਚ ਅੱਜ ਲਗਾਤਾਰ ਚੌਥੇ ਦਿਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ। ਅੱਜ ਵੀ ਪੈਟਰੋਲ ਅਤੇ ਡੀਜ਼ਲ 35-35 ਪੈਸੇ ਮਹਿੰਗਾ ਹੋ ਗਿਆ ਹੈ। ਦਿੱਲੀ ਵਿੱਚ ਅੱਜ ਇੱਕ ਲੀਟਰ ਪੈਟਰੋਲ ਦੀ ਕੀਮਤ 108.99 ਰੁਪਏ ਅਤੇ ਇੱਕ ਲੀਟਰ ਡੀਜ਼ਲ ਦੀ ਕੀਮਤ 97.72 ਰੁਪਏ ਹੋ ਗਈ ਹੈ।ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਰਿਕਾਰਡ ਪੱਧਰ ‘ਤੇ ਪਹੁੰਚ ਗਈਆਂ ਹਨ। ਇੱਥੇ ਪੈਟਰੋਲ 34 ਪੈਸੇ ਅਤੇ ਡੀਜ਼ਲ 35 ਪੈਸੇ ਮਹਿੰਗਾ ਹੋਇਆ ਹੈ। ਜਿਸ ਤੋਂ ਬਾਅਦ ਇਕ ਲੀਟਰ ਪੈਟਰੋਲ ਦੀ ਕੀਮਤ 109.46 ਰੁਪਏ ਅਤੇ ਡੀਜ਼ਲ ਦੀ ਕੀਮਤ 100.84 ਰੁਪਏ ਹੋ ਗਈ ਹੈ।

Also Read : ਪੰਜਾਬ ਸਰਕਾਰ ਵੱਲੋਂ 57 ਹੋਰ DSP ਦੇ ਕੀਤੇ ਗਏ ਤਬਾਦਲੇ, ਦੇਖੋ ਪੂਰੀ List

ਮੁੰਬਈ-ਚੇਨਈ ਵਿੱਚ ਨਵੀਨਤਮ ਕੀਮਤਾਂ ਕੀ ਹਨ?

ਦੇਸ਼ ਦੀ ਵਿੱਤੀ ਰਾਜਧਾਨੀ ਮੁੰਬਈ ‘ਚ ਇਕ ਲੀਟਰ ਪੈਟਰੋਲ ਦੀ ਕੀਮਤ 114.81 ਰੁਪਏ ਹੈ। ਇਸ ਦੇ ਨਾਲ ਹੀ ਇੱਕ ਲੀਟਰ ਡੀਜ਼ਲ 105.86 ਰੁਪਏ ਵਿੱਚ ਮਿਲ ਰਿਹਾ ਹੈ। ਇਸ ਦੇ ਨਾਲ ਹੀ ਦੱਖਣੀ ਰਾਜ ਚੇਨਈ ‘ਚ ਇਕ ਲੀਟਰ ਪੈਟਰੋਲ ਦੀ ਕੀਮਤ 105.74 ਰੁਪਏ ਹੈ। ਇਸ ਦੇ ਨਾਲ ਹੀ ਇੱਕ ਲੀਟਰ ਡੀਜ਼ਲ 101.92 ਰੁਪਏ ਵਿੱਚ ਮਿਲ ਰਿਹਾ ਹੈ।

Also Read : ਏਲਨਾਬਾਦ ਵਿਧਾਨ ਸਭਾ ਸੀਟ ਲਈ ਸ਼ੁਰੂ ਹੋਈ ਵੋਟਿੰਗ

ਮੱਧ ਪ੍ਰਦੇਸ਼ ਦੇ ਬਾਲਾਘਾਟ ‘ਚ ਇਕ ਲੀਟਰ ਪੈਟਰੋਲ 120.06 ਰੁਪਏ ‘ਚ ਵਿਕ ਰਿਹਾ ਹੈ

ਛੱਤੀਸਗੜ੍ਹ ਅਤੇ ਮਹਾਰਾਸ਼ਟਰ ਦੀ ਸਰਹੱਦ ਨਾਲ ਲੱਗਦੇ ਮੱਧ ਪ੍ਰਦੇਸ਼ ਦੇ ਆਖਰੀ ਜ਼ਿਲ੍ਹੇ ਬਾਲਾਘਾਟ ਵਿੱਚ ਪੈਟਰੋਲ ਦੀਆਂ ਕੀਮਤਾਂ ਨੇ ਨਵਾਂ ਰਿਕਾਰਡ ਕਾਇਮ ਕੀਤਾ ਹੈ। ਇੱਥੇ ਇੱਕ ਲੀਟਰ ਪੈਟਰੋਲ ਦੀ ਕੀਮਤ 120.06 ਰੁਪਏ ਹੈ, ਜਦੋਂ ਕਿ ਇੱਕ ਲੀਟਰ ਡੀਜ਼ਲ ਲਈ 109.32 ਰੁਪਏ ਦਾ ਭੁਗਤਾਨ ਕਰਨਾ ਪੈਂਦਾ ਹੈ।

Leave a Reply

Your email address will not be published. Required fields are marked *