ਅੰਮ੍ਰਿਤਸਰ ‘ਚ ਯੂਥ ਅਕਾਲੀ ਦਲ ਨੇ ਜਗਦੀਸ਼ ਟਾਈਟਲਰ ਦਾ ਫੂਕਿਆ ਪੁਤਲਾ, ਜੰਮ ਕੇ ਕੀਤੀ ਨਾਰੇਬਾਜ਼ੀ

ਅੰਮ੍ਰਿਤਸਰ : ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ਵਿੱਚ ਜਗਦੀਸ਼ ਟਾਈਟਲਰ ਦੀ ਨਿਯੁਕਤੀ ਨੂੰ ਲੈ ਕੇ ਵਿਵਾਦ ਛਿੜ ਗਿਆ ਹੈ। ਅੱਜ ਅੰਮ੍ਰਿਤਸਰ ਵਿੱਚ ਯੂਥ ਅਕਾਲੀ ਦਲ ਵੱਲੋਂ…

ਅੰਮ੍ਰਿਤਸਰ : ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ਵਿੱਚ ਜਗਦੀਸ਼ ਟਾਈਟਲਰ ਦੀ ਨਿਯੁਕਤੀ ਨੂੰ ਲੈ ਕੇ ਵਿਵਾਦ ਛਿੜ ਗਿਆ ਹੈ। ਅੱਜ ਅੰਮ੍ਰਿਤਸਰ ਵਿੱਚ ਯੂਥ ਅਕਾਲੀ ਦਲ ਵੱਲੋਂ ਜਗਦੀਸ਼ ਟਾਈਟਲਰ ਦਾ ਪੁਤਲਾ ਫੂਕਿਆ ਗਿਆ। ਅਕਾਲੀ ਦਲ ਦੇ ਯੂਥ ਕਾਰਕੁਨਾਂ ਨੇ ਕਚਹਿਰੀ ਚੋਕ ਵਿਖੇ ਟਾਈਟਲਰ ਵਿਰੁੱਧ ਨਾਅਰੇਬਾਜ਼ੀ ਵੀ ਕੀਤੀ।

Also Read : ਆਸਟ੍ਰੇਲੀਆ ਨੇ ਭਾਰਤ ਬਾਇਓਟੈਕ ਦੇ ਟੀਕੇ ਨੂੰ ਦਿੱਤੀ ਮਨਜ਼ੂਰੀ, ਹੁਣ ਯਾਤਰੀ ਬਿਨਾਂ ਕਿਸੇ ਪਾਬੰਦੀ ਦੇ ਕਰ ਸਕਣਗੇ ਸਫਰ

ਇਸ ਦੇ ਨਾਲ ਹੀ ਯੂਥ ਅਕਾਲੀ ਦਲ ਵੱਲੋਂ ਫਤਹਿਗੜ੍ਹ ਸਾਹਿਬ ਵਿਖੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੱਗੇ ਧਰਨਾ ਦੇ ਕੇ ਕਾਂਗਰਸ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਦਿੱਲੀ ਸਿੱਖ ਦੰਗਿਆਂ ਦੇ ਮੁੱਖ ਦੋਸ਼ੀ ਜਗਦੀਸ਼ ਟਾਈਟਲਰ, ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ, ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਅਤੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੇ ਪੁਤਲੇ ਵੀ ਫੂਕੇ ਗਏ।

Leave a Reply

Your email address will not be published. Required fields are marked *