ਮੁੱਖ ਸਕੱਤਰ ਅੰਸ਼ੂ ਪ੍ਰਕਾਸ਼ ਦੀ ਕੁੱਟਮਾਰ ਮਾਮਲੇ ‘ਚ ਕੋਰਟ ਨੇ ਅਰਵਿੰਦ ਕੇਜਰੀਵਾਲ ਸਮੇਤ 9 ਵਿਧਾਇਕਾਂ ਨੂੰ ਜਾਰੀ ਕੀਤਾ ਨੋਟਿਸ

ਨਵੀਂ ਦਿੱਲੀ : ਅਦਾਲਤ ਨੇ ਮੁੱਖ ਸਕੱਤਰ ਅੰਸ਼ੂ ਪ੍ਰਕਾਸ਼ ‘ਤੇ ਹਮਲੇ ਦੇ ਮਾਮਲੇ ‘ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਪ ਮੁੱਖ ਮੰਤਰੀ ਮਨੀਸ਼…

ਨਵੀਂ ਦਿੱਲੀ : ਅਦਾਲਤ ਨੇ ਮੁੱਖ ਸਕੱਤਰ ਅੰਸ਼ੂ ਪ੍ਰਕਾਸ਼ ‘ਤੇ ਹਮਲੇ ਦੇ ਮਾਮਲੇ ‘ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਸਮੇਤ ਹੋਰਨਾਂ ਨੂੰ ਨੋਟਿਸ ਜਾਰੀ ਕੀਤਾ ਹੈ। ਦੱਸ ਦਈਏ ਕਿ ਇਹ ਸਾਰਾ ਮਾਮਲਾ ਫਰਵਰੀ 2018 ਦਾ ਹੈ। ਅੰਸ਼ੂ ਪ੍ਰਕਾਸ਼, ਜੋ ਉਸ ਸਮੇਂ ਦਿੱਲੀ ਦੇ ਮੁੱਖ ਸਕੱਤਰ ਸਨ, ਨੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ‘ਤੇ ਮੁੱਖ ਮੰਤਰੀ ਨਿਵਾਸ ‘ਚ ਕੁੱਟਮਾਰ ਦੇ ਦੋਸ਼ ਲਾਏ ਸਨ। ਇਸ ਮਾਮਲੇ ‘ਚ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਤੋਂ ਇਲਾਵਾ 9 ਹੋਰ ਆਮ ਆਦਮੀ ਵਿਧਾਇਕਾਂ ਨੂੰ ਵੀ ਦੋਸ਼ੀ ਬਣਾਇਆ ਗਿਆ ਸੀ। ਇਨ੍ਹਾਂ ਵਿੱਚ ਨਿਤਿਨ ਤਿਆਗੀ, ਰਿਤੂਰਾਜ ਗੋਵਿੰਦ, ਸੰਜੀਵ ਝਾਅ, ਅਜੈ ਦੱਤ, ਰਾਜੇਸ਼ ਰਿਸ਼ੀ, ਰਾਜੇਸ਼ ਗੁਪਤਾ, ਮਦਨ ਲਾਲ, ਪ੍ਰਵੀਨ ਕੁਮਾਰ ਅਤੇ ਦਿਨੇਸ਼ ਮੋਹਨੀਆ ਸ਼ਾਮਲ ਹਨ।

Also Read : ਅੰਮ੍ਰਿਤਸਰ ‘ਚ ਯੂਥ ਅਕਾਲੀ ਦਲ ਨੇ ਜਗਦੀਸ਼ ਟਾਈਟਲਰ ਦਾ ਫੂਕਿਆ ਪੁਤਲਾ, ਜੰਮ ਕੇ ਕੀਤੀ ਨਾਰੇਬਾਜ਼ੀ

ਧਿਆਨ ਯੋਗ ਹੈ ਕਿ ਰੋਜ ਐਵੇਨਿਊ ਕੋਰਟ ਨੇ ਦਿੱਲੀ ਦੇ ਸਾਬਕਾ ਮੁੱਖ ਸਕੱਤਰ ਅੰਸ਼ੂ ਪ੍ਰਕਾਸ਼ ‘ਤੇ ਕੁੱਟਮਾਰ ਦੇ ਮਾਮਲੇ ‘ਚ ਆਮ ਆਦਮੀ ਪਾਰਟੀ ਦੇ ਦੋ ਵਿਧਾਇਕਾਂ ‘ਤੇ ਦੋਸ਼ ਆਇਦ ਕੀਤੇ ਸਨ। ਇਸ ਦੇ ਨਾਲ ਹੀ ਸੀਐਮ ਕੇਜਰੀਵਾਲ ਅਤੇ ਡਿਪਟੀ ਸੀਐਮ ਮਨੀਸ਼ ਸਿਸੋਦੀਆ ਸਮੇਤ 11 ਵਿਧਾਇਕਾਂ ਨੂੰ ਬਰੀ ਕਰ ਦਿੱਤਾ ਗਿਆ ਹੈ। ਇਸ ਤੋਂ ਬਾਅਦ ਹੀ ਅੰਸ਼ੂ ਪ੍ਰਕਾਸ਼ ਨੇ ਮਾਮਲੇ ਸਬੰਧੀ ਅਪੀਲ ਦਾਇਰ ਕੀਤੀ ਸੀ, ਜਿਸ ‘ਤੇ ਅੱਜ ਅਦਾਲਤ ਨੇ ਸਾਰੇ 9 ਦੋਸ਼ੀਆਂ ਨੂੰ ਜਵਾਬ ਦਾਖ਼ਲ ਕਰਨ ਲਈ ਨੋਟਿਸ ਭੇਜ ਦਿੱਤੇ ਹਨ। ਅੰਸ਼ੂ ਪ੍ਰਕਾਸ਼ ਨਾਲ ਕੁੱਟਮਾਰ ਦੇ ਮਾਮਲੇ ‘ਚ 13 ਲੋਕ ਦੋਸ਼ੀ ਸਨ, ਜਿਨ੍ਹਾਂ ‘ਚੋਂ ਸਿਰਫ 2 ਵਿਧਾਇਕਾਂ ‘ਤੇ ਹੀ ਅਦਾਲਤ ਨੇ ਦੋਸ਼ ਤੈਅ ਕੀਤੇ ਸਨ। ਇਨ੍ਹਾਂ ‘ਚ ‘ਆਪ’ ਵਿਧਾਇਕ ਪ੍ਰਕਾਸ਼ ਜਾਰਵਾਲ ਅਤੇ ਅਮਾਨਤੁੱਲਾ ਖਾਨ ਸ਼ਾਮਲ ਹਨ।

Also Read : ਥੋੜੀ ਦੇਰ ‘ਚ ਸ਼ੁਰੂ ਹੋਵੇਗੀ ਕੈਬਨਿਟ ਮੀਟਿੰਗ, ਹੋ ਸਕਦੈ ਨੇ ਵੱਡੇ ਐਲਾਨ

ਜ਼ਿਕਰਯੋਗ ਹੈ ਕਿ ਅੰਸ਼ੂ ਪ੍ਰਕਾਸ਼ ਨੇ ਇਸ ਸਬੰਧੀ ਦਿੱਲੀ ਦੀ ਇੱਕ ਅਦਾਲਤ ਵਿੱਚ ਅਪੀਲ ਦਾਇਰ ਕੀਤੀ ਸੀ। ਇਸ ‘ਚ ਉਨ੍ਹਾਂ ਨੇ ਕੇਜਰੀਵਾਲ ਅਤੇ ਸਿਸੋਦੀਆ ਸਮੇਤ ਮਾਮਲੇ ਦੇ ਸਾਰੇ 9 ਦੋਸ਼ੀਆਂ ਨੂੰ ਬਰੀ ਕੀਤੇ ਜਾਣ ‘ਤੇ ਸਵਾਲ ਚੁੱਕੇ ਹਨ। ਇਸ ਤੋਂ ਬਾਅਦ ਹੀ ਵਿਸ਼ੇਸ਼ ਜੱਜ ਗੀਤਾਂਜਲੀ ਗੋਇਲ ਨੇ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਨੂੰ ਸਾਰੇ 9 ਦੋਸ਼ੀਆਂ ਦਾ ਜਵਾਬ ਦੇਣ ਲਈ ਕਿਹਾ ਹੈ।ਹੁਣ ਇਸ ਮਾਮਲੇ ਦੀ ਸੁਣਵਾਈ 23 ਨਵੰਬਰ ਨੂੰ ਹੋਵੇਗੀ।

 

 

 

 

Leave a Reply

Your email address will not be published. Required fields are marked *