ਚੰਡੀਗੜ੍ਹ – ਆਮ ਆਦਮੀ ਪਾਰਟੀ ਦੇ ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ ਵਲੋਂ ਅੱਜ ਪ੍ਰੈੱਸ ਕਾਨਫਰੰਸ ਕੀਤੀ ਗਈ। ਹਰਪਾਲ ਚੀਮਾ ਨੇ ਰੁਜ਼ਗਾਰ ਦੇ ਮੁੱਦੇ ਦੇ ਸਬੰਧ ’ਚ ਪੰਜਾਬ ਸਰਕਾਰ ‘ਤੇ ਨਿਸ਼ਾਨਾ ਸਾਧਦੇ ਹੋਏ ਉਨ੍ਹਾਂ ਨੂੰ ਤੁਰੰਤ ਰੁਜ਼ਗਾਰ ਦੇਣ ਦੀ ਮੰਗ ਨੂੰ ਲੈ ਕੇ ਪੱਤਰ ਲਿਖਿਆ। ਚੀਮਾ ਨੇ ਕਿਹਾ ਕਿ ਪੰਜਾਬ ਅੰਦਰ ਬੇਰੁਜ਼ਗਾਰੀ ਚਰਮ ਸੀਮਾ ’ਤੇ ਪਹੁੰਚ ਚੁੱਕੀ ਹੈ। ਕੌਮੀ ਬੇਰੁਜ਼ਗਾਰੀ ਦਰ 4.8 ਫੀਸਦੀ ਦੇ ਮੁਕਾਬਲੇ ਪੰਜਾਬ ਵਿੱਚ 7.3 ਫੀਸਦੀ ’ਤੇ ਪਹੁੰਚ ਗਈ ਹੈ।
Also Read: CM ਚੰਨੀ ਵਲੋਂ ਦੀਵਾਲੀ ਤੋਂ ਪਹਿਲਾਂ ਪੰਜਾਬੀਆਂ ਨੂੰ ਸਸਤੀ ਬਿਜਲੀ ਦਾ ਤੋਹਫਾ, ਪ੍ਰੈੱਸ ਕਾਨਫਰੰਸ ਦੌਰਾਨ ਕੀਤਾ ਐਲਾਨ
ਚੀਮਾ ਨੇ ਕਿਹਾ ਕਿ ਕਾਂਗਰਸ ਆਪਣੇ ਪੌਣੇ 5 ਸਾਲਾਂ ਦੇ ਕਾਰਜਕਾਲ ਦੌਰਾਨ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਵਿੱਚ ਪੂਰੀ ਤਰ੍ਹਾਂ ਫੇਲ ਰਹੀ ਹੈ। ਪੰਜਾਬ ਦੀ ਕਾਂਗਰਸ ਸਰਕਾਰ ਨੇ ਨੌਜਵਾਨ ਪੀੜ੍ਹੀ ਨੂੰ ਘਰ-ਘਰ ਨੌਕਰੀ ਦੇਣ ਦਾ ਵਾਅਦਾ ਕੀਤਾ ਸੀ, ਜੋ ਮਹਿਜ਼ ਹਵਾ ਰਿਹਾ ਹੈ। ਪੰਜਾਬ ਦੀ ਸਰਕਾਰ ਨੇ ਨਾ ਹੀ ਨੌਜਵਾਨਾਂ ਨੂੰ ਨੌਕਰੀ ਦਿੱਤੀ ਅਤੇ ਨਾ ਹੀ ਕਿਸੇ ਨੂੰ ਬੇਰੁਜ਼ਗਾਰੀ ਭੱਤਾ ਦਿੱਤਾ।
Also Read: ਪੰਜਾਬ ਦੇ ਨਵੇਂ AG ਏਪੀਐੱਸ ਦਿਓਲ ਨੇ ਦਿੱਤਾ ਅਹੁਦੇ ਤੋਂ ਅਸਤੀਫਾ
ਚੀਮਾ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਨੌਕਰੀਆਂ ਕੱਢੀਆਂ ਸਨ, ਉਨ੍ਹਾਂ ’ਤੇ ਵੱਡੇ ਪੱਧਰ ’ਤੇ ਬਾਹਰੀ ਸੂਬਿਆਂ ਦੇ ਨੌਜਵਾਨ ਕਾਬਜ਼ ਹੋ ਗਏ। ਇਸ ਦਾ ਕਾਰਨ ਇਹ ਹੈ ਕਿ ਸੱਤਾਧਾਰੀ ਕਾਂਗਰਸ ਕੋਲ ਪੰਜਾਬ ਦੇ ਬੇਰੁਜ਼ਗਾਰਾਂ ਬਾਰੇ ਨਾ ਸਪੱਸ਼ਟ ਨੀਤੀ ਹੈ ਅਤੇ ਨਾ ਹੀ ਸਾਫ਼ ਨੀਅਤ ਹੈ। ਚੀਮਾ ਨੇ ਕਿਹਾ ਕਿ ਅਫਸੋਸ ਇਸ ਗੱਲ ਦਾ ਹੈ ਕਿ ਬਾਦਲ ਸਰਕਾਰ ਦੀ ਤਰ੍ਹਾਂ ਕਾਂਗਰਸ ਸਰਕਾਰ ਵੀ ਪੰਜਾਬ ਵਿਰੋਧੀ ਅਤੇ ਨੌਜਵਾਨ ਵਿਰੋਧੀ ਨੀਤੀ ’ਤੇ ਚੱਲ ਰਹੀ ਹੈ।
Also Read: T20 WC: ਨਿਊਜ਼ੀਲੈਂਡ ਤੋਂ ਭਾਰਤ ਦੀ ਹਾਰ ਤੋਂ ਬਾਅਦ ਟਵਿੱਟਰ ‘ਤੇ ਟ੍ਰੈਂਡ ਹੋਇਆ BAN IPL, ਧੋਨੀ ‘ਤੇ ਵੀ ਉੱਠੇ ਸਵਾਲ



