ਨਵੀਂ ਦਿੱਲੀ : ਦੇਸ਼ ਭਰ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਰਿਕਾਰਡ ਪੱਧਰ ‘ਤੇ ਹਨ। ਮੰਗਲਵਾਰ ਨੂੰ ਧਨਤੇਰਸ ਦੇ ਦਿਨ ਤੇਲ ਦੀਆਂ ਕੀਮਤਾਂ ‘ਚ ਵਾਧਾ ਹੋਇਆ ਹੈ, ਹਾਲਾਂਕਿ ਡੀਜ਼ਲ ਦੀ ਕੀਮਤ ‘ਚ ਕੋਈ ਬਦਲਾਅ ਨਹੀਂ ਹੋਇਆ ਹੈ। ਰਾਜਧਾਨੀ ਦਿੱਲੀ ‘ਚ 35 ਪੈਸੇ ਪ੍ਰਤੀ ਲੀਟਰ ਦੇ ਵਾਧੇ ਤੋਂ ਬਾਅਦ ਹੁਣ ਪੈਟਰੋਲ 110 ਰੁਪਏ ਨੂੰ ਪਾਰ ਕਰ ਗਿਆ ਹੈ। ਦਿੱਲੀ ‘ਚ ਅੱਜ ਪੈਟਰੋਲ ਦੀ ਕੀਮਤ 110.04 ਰੁਪਏ ਜਦਕਿ ਡੀਜ਼ਲ 98.42 ਰੁਪਏ ਪ੍ਰਤੀ ਲੀਟਰ ਹੈ।
Also Read : ਇਨ੍ਹਾਂ 5 ਦੇਸ਼ਾਂ ਨੇ ਭਾਰਤ ਦੇ ਕੋਵਿਡ-19 ਟੀਕਾਕਰਨ ਸਰਟੀਫਿਕੇਟ ਨੂੰ ਦਿੱਤੀ ਮਾਨਤਾ, ਦੇਖੋ ਪੂਰੀ ਸੂਚੀ
ਦੇਸ਼ ਦੀ ਵਿੱਤੀ ਰਾਜਧਾਨੀ ਮੁੰਬਈ ‘ਚ ਪੈਟਰੋਲ ਦੀ ਕੀਮਤ ਹੁਣ 115.85 ਰੁਪਏ ਅਤੇ ਡੀਜ਼ਲ ਦੀ ਕੀਮਤ 106.62 ਰੁਪਏ ਪ੍ਰਤੀ ਲੀਟਰ ਹੈ। ਇਸ ਦੇ ਨਾਲ ਹੀ ਕੋਲਕਾਤਾ ‘ਚ ਪੈਟਰੋਲ 110.49 ਰੁਪਏ ਜਦਕਿ ਡੀਜ਼ਲ 101.56 ਰੁਪਏ ਪ੍ਰਤੀ ਲੀਟਰ ਹੈ। ਚੇਨਈ ਵਿੱਚ ਵੀ ਪੈਟਰੋਲ 106.66 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 102.59 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਦੇਸ਼ ਵਿੱਚ ਸਭ ਤੋਂ ਮਹਿੰਗਾ ਪੈਟਰੋਲ ਮੱਧ ਪ੍ਰਦੇਸ਼ ਦੇ ਬਾਲਾਘਾਟ ਵਿੱਚ 121.29 ਪ੍ਰਤੀ ਲੀਟਰ ਹੈ।
ਮਹਾਨਗਰਾਂ ਵਿੱਚ ਕੀਮਤ ਕੀ ਹੈ
ਸਿਟੀ ਪੈਟਰੋਲ ਡੀਜ਼ਲ
ਲਖਨਊ 106.96 98.21
ਪਟਨਾ 113.79 105.07
ਬੰਗਲੌਰ 113.93 104.50
ਭੋਪਾਲ 118.83 107.90
ਚੰਡੀਗੜ੍ਹ 105.94 98.16
ਅੰਤਰਰਾਸ਼ਟਰੀ ਬਾਜ਼ਾਰ ‘ਚ ਬ੍ਰੈਂਟ ਕਰੂਡ ਦੀ ਕੀਮਤ ਲਗਭਗ 85 ਡਾਲਰ ਪ੍ਰਤੀ ਬੈਰਲ ਹੈ। ਦੱਸਿਆ ਜਾ ਰਿਹਾ ਹੈ ਕਿ ਕੌਮਾਂਤਰੀ ਪੱਧਰ ‘ਤੇ ਤੇਲ ਦੀਆਂ ਕੀਮਤਾਂ ‘ਚ ਲਗਾਤਾਰ ਵਾਧੇ ਤੋਂ ਬਾਅਦ ਦੇਸ਼ ਭਰ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਫਿਰ ਵਾਧਾ ਹੋਇਆ ਹੈ।
Also Read : CM ਚੰਨੀ ਵਲੋਂ ਦੀਵਾਲੀ ਤੋਂ ਪਹਿਲਾਂ ਪੰਜਾਬੀਆਂ ਨੂੰ ਸਸਤੀ ਬਿਜਲੀ ਦਾ ਤੋਹਫਾ, ਪ੍ਰੈੱਸ ਕਾਨਫਰੰਸ ਦੌਰਾਨ ਕੀਤਾ ਐਲਾਨ
ਤੁਸੀਂ SMS ਰਾਹੀਂ ਪੈਟਰੋਲ ਅਤੇ ਡੀਜ਼ਲ ਦੇ ਰੇਟ ਜਾਣ ਸਕਦੇ ਹੋ
ਤੁਸੀਂ ਘਰ ਬੈਠੇ ਹੀ ਜਾਣ ਸਕਦੇ ਹੋ ਪੈਟਰੋਲ ਅਤੇ ਡੀਜ਼ਲ ਦੀ ਕੀਮਤ। ਐਸਐਮਐਸ ਰਾਹੀਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਜਾਣਨ ਦਾ ਆਸਾਨ ਤਰੀਕਾ ਹੈ। ਇਸ ਦੇ ਲਈ ਤੁਹਾਨੂੰ ਇੰਡੀਅਨ ਆਇਲ ਦੇ ਪੈਟਰੋਲ ਪੰਪ ‘ਤੇ ਤੇਲ ਦੀਆਂ ਕੀਮਤਾਂ ਜਾਣਨ ਲਈ RSP ਸਪੇਸ ਪੈਟਰੋਲ ਪੰਪ ਦਾ ਕੋਡ ਲਿਖ ਕੇ 9224992249 ‘ਤੇ ਅਤੇ BPCL ਦੇ ਗਾਹਕ ਨੂੰ RSP ਲਿਖ ਕੇ 9223112222 ‘ਤੇ SMS ਭੇਜਣਾ ਹੋਵੇਗਾ। ਇਸ ਤੋਂ ਇਲਾਵਾ HPCL ਦੇ ਗਾਹਕ 92222201122 ਨੰਬਰ ‘ਤੇ ਲਿਖ ਕੇ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਜਾਣ ਸਕਦੇ ਹਨ।
Also Read : ਸਸਤੀ ਬਿਜਲੀ ਦਾ ਐਲਾਨ ਨਹੀਂ ਸਗੋਂ ਪੰਜਾਬ ਦੀ ਜਨਤਾ ਨਾਲ ਧੋਖਾ: ਅਕਾਲੀ ਦਲ
ਪੈਟਰੋਲ ਡੀਜ਼ਲ ਦੀਆਂ ਕੀਮਤਾਂ ਹਰ ਰੋਜ਼ ਸਵੇਰੇ 6 ਵਜੇ ਬਦਲਦੀਆਂ ਹਨ। ਨਵੀਆਂ ਦਰਾਂ ਸਵੇਰੇ 6 ਵਜੇ ਤੋਂ ਲਾਗੂ ਹੋਣਗੀਆਂ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਐਕਸਾਈਜ਼ ਡਿਊਟੀ, ਡੀਲਰ ਕਮਿਸ਼ਨ ਅਤੇ ਹੋਰ ਚੀਜ਼ਾਂ ਜੋੜਨ ਤੋਂ ਬਾਅਦ ਇਸਦੀ ਕੀਮਤ ਲਗਭਗ ਦੁੱਗਣੀ ਹੋ ਜਾਂਦੀ ਹੈ।



