ਚੜ੍ਹਦੀ ਸਵੇਰ ਜ਼ਮੀਨੀ ਵਿਵਾਦ ਨੂੰ ਲੈਕੇ ਸਕੇ ਭਰਾਵਾਂ ਦਾ ਹੋਇਆ ਕਤਲ, ਪਿੰਡ ‘ਚ ਦਹਿਸ਼ਤ ਦਾ ਮਾਹੌਲ

ਫਿਰੋਜ਼ਪੁਰ  :  ਫਿਰੋਜ਼ਪੁਰ ਦੇ ਪਿੰਡ ਬਾਰੇ ਕੇ ਵਿਖੇ ਤੜਕਸਾਰ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਵਿਚ ਦੋ ਸਕੇ ਭਰਾਵਾਂ ਦੀ ਮੌਤ ਹੋ ਗਈ…

ਫਿਰੋਜ਼ਪੁਰ  :  ਫਿਰੋਜ਼ਪੁਰ ਦੇ ਪਿੰਡ ਬਾਰੇ ਕੇ ਵਿਖੇ ਤੜਕਸਾਰ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਵਿਚ ਦੋ ਸਕੇ ਭਰਾਵਾਂ ਦੀ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਤੋਂ ਪਤਾ ਲੱਗਾ ਹੈ ਕਿ ਪੌਣੇ ਦੋ ਕਨਾਲ ਦੇ ਪੁਰਾਣੇ ਮਕਾਨ ਦੇ ਵਿਵਾਦ ਨੂੰ ਲੈ ਕੇ ਗੋਲੀ ਚੱਲੀ ਹੈ ਜਿਸ ਵਿੱਚ ਬਖਸ਼ਿਸ਼ ਸਿੰਘ ਅਤੇ ਕਾਬਲ ਸਿੰਘ ਦੋਵੇਂ ਸਕੇ ਭਰਾ ਦੀ ਮੋਤ ਹੋ ਗਈ ਹੈ। ਜ਼ਖ਼ਮੀਆਂ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਮੈਡੀਕਲ ਕਾਲਜ ਫ਼ਰੀਦਕੋਟ ਰੈਫ਼ਰ ਕਰ ਦਿੱਤਾ ਗਿਆ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *