ਦੇਸ਼ ‘ਚ ਘਟੀ ਕੋਰੋਨਾ ਦੀ ਰਫ਼ਤਾਰ, 24 ਘੰਟਿਆਂ ‘ਚ ਸਾਹਮਣੇ ਆਏ 11 ਹਜ਼ਾਰ ਤੋਂ ਵਧੇਰੇ ਮਾਮਲੇ, 311 ਲੋਕਾਂ ਦੀ ਮੌਤ

ਨਵੀਂ ਦਿੱਲੀ : ਦੇਸ਼ ਵਿੱਚ ਜਾਨਲੇਵਾ ਕੋਰੋਨਾ ਵਾਇਰਸ ਦਾ ਪ੍ਰਕੋਪ ਅਜੇ ਵੀ ਜਾਰੀ ਹੈ। ਦੇਸ਼ ਵਿੱਚ ਅਜੇ ਵੀ ਵੱਡੀ ਗਿਣਤੀ ਵਿੱਚ ਮੌਤਾਂ ਹੋ ਰਹੀਆਂ ਹਨ।…

ਨਵੀਂ ਦਿੱਲੀ : ਦੇਸ਼ ਵਿੱਚ ਜਾਨਲੇਵਾ ਕੋਰੋਨਾ ਵਾਇਰਸ ਦਾ ਪ੍ਰਕੋਪ ਅਜੇ ਵੀ ਜਾਰੀ ਹੈ। ਦੇਸ਼ ਵਿੱਚ ਅਜੇ ਵੀ ਵੱਡੀ ਗਿਣਤੀ ਵਿੱਚ ਮੌਤਾਂ ਹੋ ਰਹੀਆਂ ਹਨ। ਪਿਛਲੇ 24 ਘੰਟਿਆਂ ‘ਚ ਕੋਰੋਨਾ ਦੇ 11 ਹਜ਼ਾਰ 903 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਕੱਲ੍ਹ 311 ਲੋਕਾਂ ਦੀ ਮੌਤ ਹੋ ਗਈ ਸੀ, ਜਿਸ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ 4 ਲੱਖ 59 ਹਜ਼ਾਰ 191 ਹੋ ਗਈ ਹੈ। ਜਾਣੋ ਦੇਸ਼ ਵਿੱਚ ਕੋਰੋਨਾ ਵਾਇਰਸ ਦੀ ਤਾਜ਼ਾ ਸਥਿਤੀ ਕੀ ਹੈ।

Also Read : ਪੰਜ ਦਿਨਾਂ ਯੂਰੋਪ ਦੌਰੇ ਤੋਂ ਬਾਅਦ ਭਾਰਤ ਪਰਤੇ PM ਮੋਦੀ

ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੇ ਅਨੁਸਾਰ, ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ 14 ਹਜ਼ਾਰ 159 ਲੋਕ ਠੀਕ ਹੋਏ ਹਨ। ਇਸ ਸਮੇਂ ਦੇਸ਼ ਵਿੱਚ ਐਕਟਿਵ ਕੇਸਾਂ ਦੀ ਕੁੱਲ ਗਿਣਤੀ ਇੱਕ ਲੱਖ 51 ਹਜ਼ਾਰ 209 ਹੈ। ਵੱਡੀ ਗੱਲ ਇਹ ਹੈ ਕਿ 252 ਦਿਨਾਂ ਬਾਅਦ ਐਕਟਿਵ ਕੇਸਾਂ ਦੀ ਇਹ ਗਿਣਤੀ ਸਭ ਤੋਂ ਘੱਟ ਹੈ। ਦੇਸ਼ ਵਿੱਚ ਹੁਣ ਤੱਕ 3 ਕਰੋੜ 36 ਲੱਖ 97 ਹਜ਼ਾਰ 740 ਲੋਕ ਠੀਕ ਹੋ ਚੁੱਕੇ ਹਨ।

Also Read : 8 ਨਵੰਬਰ ਤੋਂ ਅਮਰੀਕਾ ‘ਚ ਬੱਚਿਆਂ ਨੂੰ ਲੱਗੇਗੀ Pfizer ਵੈਕਸੀਨ, ਬਿਡੇਨ ਨੇ ਦੱਸਿਆ ‘ਟਰਨਿੰਗ ਪੁਆਇੰਟ’

ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਕੱਲ੍ਹ ਦੇਸ਼ ਵਿੱਚ ਕੋਰੋਨਾ ਦੀਆਂ 41 ਲੱਖ 16 ਹਜ਼ਾਰ 203 ਖੁਰਾਕਾਂ ਦਿੱਤੀਆਂ ਗਈਆਂ ਸਨ। ਜਿਸ ਤੋਂ ਬਾਅਦ ਦੇਸ਼ ਵਿੱਚ ਹੁਣ ਤੱਕ 107 ਕਰੋੜ 29 ਲੱਖ 66 ਹਜ਼ਾਰ 315 ਲੋਕਾਂ ਦਾ ਟੀਕਾਕਰਨ ਕੀਤਾ ਜਾ ਚੁੱਕਾ ਹੈ।

Leave a Reply

Your email address will not be published. Required fields are marked *