ਪੰਜਾਬ ਸਰਕਾਰ ਵੱਲੋਂ ਮਹਿੰਗਾਈ ਭੱਤਾ ‘ਚ ਹੋਏ ਵਾਧੇ ਦਾ ਨੋਟਿਫਿਕੇਸ਼ਨ ਜਾਰੀ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਮੁਲਾਜ਼ਮਾਂ ਨੂੰ ਮਹਿੰਗਾਈ ਭੱਤਾ ਦੇਣ ਦੇ ਐਲਾਨ ਤੋਂ ਬਾਅਦ ਵਿੱਤ ਵਿਭਾਗ ਨੇ ਨੋਟੀਫਿਕੇਸ਼ਨ ਜਾਰੀ ਕਰ…

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਮੁਲਾਜ਼ਮਾਂ ਨੂੰ ਮਹਿੰਗਾਈ ਭੱਤਾ ਦੇਣ ਦੇ ਐਲਾਨ ਤੋਂ ਬਾਅਦ ਵਿੱਤ ਵਿਭਾਗ ਨੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ, ਜਿਸ ਕਾਰਨ ਮੁਲਾਜ਼ਮਾਂ ਦਾ ਮਹਿੰਗਾਈ ਭੱਤਾ ਹੁਣ 28 ਫੀਸਦੀ ਹੋ ਗਿਆ ਹੈ। ਇਸ ਤੋਂ ਪਹਿਲਾਂ ਮੁਲਾਜ਼ਮਾਂ ਨੂੰ 17 ਫੀਸਦੀ ਮਹਿੰਗਾਈ ਭੱਤਾ ਮਿਲਦਾ ਸੀ। ਜਾਰੀ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ ਮਹਿੰਗਾਈ ਭੱਤੇ ਦੇ ਬਕਾਏ ਬਾਰੇ ਬਾਅਦ ਵਿੱਚ ਫੈਸਲਾ ਲਿਆ ਜਾਵੇਗਾ।

Also Read : ਦੇਸ਼ ‘ਚ ਘਟੀ ਕੋਰੋਨਾ ਦੀ ਰਫ਼ਤਾਰ, 24 ਘੰਟਿਆਂ ‘ਚ ਸਾਹਮਣੇ ਆਏ 11 ਹਜ਼ਾਰ ਤੋਂ ਵਧੇਰੇ ਮਾਮਲੇ, 311 ਲੋਕਾਂ ਦੀ ਮੌਤ

ਸਰਕਾਰ ਦੇ ਇਸ ਫੈਸਲੇ ਦੀ ਨਿਖੇਧੀ ਕਰਦਿਆਂ ਸਾਂਝਾ ਮੁਲਾਜਿਮ ਫਰੰਟ ਦੇ ਕਨਵੀਨਰ ਸੁਖਚੈਨ ਸਿੰਘ ਖਹਿਰਾ ਨੇ ਕਿਹਾ ਕਿ ਮੁੱਖ ਮੰਤਰੀ ਨੇ ਜੁਲਾਈ ਮਹੀਨੇ ਤੋਂ ਮਹਿੰਗਾਈ ਭੱਤਾ ਦੇਣ ਦਾ ਐਲਾਨ ਕੀਤਾ ਸੀ। ਸਰਕਾਰ ਨੇ ਮੁਲਾਜ਼ਮਾਂ ਨਾਲ ਧੋਖਾ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮ ਮੁੜ ਹੜਤਾਲ ’ਤੇ ਜਾਣਗੇ ਅਤੇ ਉਦੋਂ ਤੱਕ ਹੜਤਾਲ ’ਤੇ ਰਹਿਣਗੇ ਜਦੋਂ ਤੱਕ ਸਰਕਾਰ ਆਪਣੇ ਵਾਅਦੇ ਮੁਤਾਬਕ ਨੋਟੀਫਿਕੇਸ਼ਨ ਜਾਰੀ ਨਹੀਂ ਕਰਦੀ।

Also Read : CM ਚੰਨੀ ਵਲੋਂ ਦੀਵਾਲੀ ਤੋਂ ਪਹਿਲਾਂ ਪੰਜਾਬੀਆਂ ਨੂੰ ਸਸਤੀ ਬਿਜਲੀ ਦਾ ਤੋਹਫਾ, ਪ੍ਰੈੱਸ ਕਾਨਫਰੰਸ ਦੌਰਾਨ ਕੀਤਾ ਐਲਾਨ

ਇਸਦੇ ਨਾਲ ਹੀ ਤੁਹਾਨੂੰ ਦੱਸ ਦਈਏ ਕਿ ਬੀਤੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਨੇ ਸੂਬੇ ਦੇ ਸਾਰੇ ਸਰਕਾਰੀ ਕਰਮਚਾਰੀਆਂ ਲਈ ਵੱਡਾ ਐਲਾਨ ਕੀਤਾ ਹੈ। ਪੰਜਾਬ ਮੁੱਖ ਮੰਤਰੀ ਨੇ ਬਿਜਲੀ ਦੇ ਮੁੱਦੇ ਉੱਤੇ ਗੱਲ ਕਰਦਿਆਂ ਕਿਹਾ ਕਿ ਪੰਜਾਬ ਵਾਸੀਆਂ ਨੂੰ ਸਭ ਤੋਂ ਵਧੇਰੇ ਦਿੱਕਤ ਮਹਿੰਗੀ ਬਿਜਲੀ ਤੋਂ ਪੇਸ਼ ਆ ਰਹੀ ਹੈ। ਅੱਜ ਅਸੀਂ ਬਿਜਲੀ ਦੇ ਰੇਟ 3 ਰੁਪਏ ਘੱਟ ਕਰਨ ਜਾ ਰਹੇ ਹਾਂ। ਇਹ ਸਲੈਬ 7 ਕਿਲੋਵਾਟ ਤੱਕ ਲਈ ਜਾਰੀ ਰਹੇਗੀ।

Also Read: T20 WC: ਨਿਊਜ਼ੀਲੈਂਡ ਤੋਂ ਭਾਰਤ ਦੀ ਹਾਰ ਤੋਂ ਬਾਅਦ ਟਵਿੱਟਰ ‘ਤੇ ਟ੍ਰੈਂਡ ਹੋਇਆ BAN IPL, ਧੋਨੀ ‘ਤੇ ਵੀ ਉੱਠੇ ਸਵਾਲ

ਪੰਜਾਬ ਮੁੱਖ ਮੰਤਰੀ ਨੇ ਆਪਣੀ ਪ੍ਰੈੱਸ ਕਾਨਫਰੰਸ ਦੌਰਾਨ ਪਹਿਲਾਂ ਪੰਜਾਬ ਦੇ ਸਰਕਾਰੀ ਕਰਮਚਾਰੀਆਂ ਬਾਰੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਸੂਬੇ ਦਾ ਸਾਰੇ ਕਰਮਚਾਰੀ ਸਰਕਾਰ ਵਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਵਾਉਣ ਵਿਚ ਮੁੱਖ ਭੂਮਿਕਾ ਨਿਭਾਉਂਦੇ ਹਨ। ਸਰਕਾਰ ਜੋ ਵੀ ਹੁਕਮ ਜਾਂ ਹਦਾਇਤਾਂ ਜਾਰੀ ਕਰਦੀ ਹੈ ਕਰਮਚਾਰੀ ਹੀ ਉਸ ਨੂੰ ਰੈਗੂਲੇਟ ਕਰਦੇ ਹਨ। ਇਸ ਲਈ ਪੰਜਾਬ ਦੇ ਸਰਕਾਰੀ ਕਰਮਚਾਰੀਆਂ ਲਈ ਸੂਬਾ ਸਰਕਾਰ ਵਲੋਂ 11 ਫੀਸਦੀ ਡੀਏ ਵਧਾਉਣ ਦਾ ਫੈਸਲਾ ਲਿਆ ਗਿਆ ਹੈ। ਪੰਜਾਬ ਸਰਕਾਰ ਆਪਣੇ ਸਰਕਾਰੀ ਕਰਮਚਾਰੀਆਂ ਲਈ ਹਰ ਮਹੀਨੇ 440 ਕਰੋੜ ਰੁਪਏ ਵਧੇਰੇ ਖਰਚ ਕਰੇਗੀ। 

 

Leave a Reply

Your email address will not be published. Required fields are marked *