ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੂਬਾ ਵਾਸੀਆਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਪਾਵਨ ਮੌਕੇ ਦੀ ਵਧਾਈ ਦਿੱਤੀ ਹੈ। ਆਪਣੇ ਸੰਦੇਸ਼ ’ਚ ਮੁੱਖ ਮੰਤਰੀ ਚੰਨੀ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਓ, ਰੌਸ਼ਨੀਆਂ ਦਾ ਇਹ ਪਵਿੱਤਰ ਤਿਓਹਾਰ ਅਸੀਂ ਰਵਾਇਤੀ ਤਰੀਕੇ ਰਾਹੀਂ ਮਨਾਉਂਦਿਆਂ ਏਕਤਾ ਅਤੇ ਸਦਭਾਵਨਾ ਦੀ ਭਾਵਨਾ ਨਾਲ ਖੁਸ਼ੀਆਂ ਤੇ ਚਾਵਾਂ ਦੇ ਦੀਵੇ ਬਾਲੀਏ।
Also Read: PM ਮੋਦੀ ਫੌਜ ਨਾਲ ਮਨਾਉਣਗੇ ਦੀਵਾਲੀ, ਜੰਮੂ-ਕਸ਼ਮੀਰ ‘ਚ ਜਵਾਨਾਂ ਨਾਲ ਖੁਸ਼ੀਆਂ ਕਰਨਗੇ ਸਾਂਝੀਆਂ
ਪੰਜਾਬ ਮੁੱਖ ਮੰਤਰੀ ਨੇ ਆਪਣੇ ਫੇਸਬੁੱਕ ਪੇਸ ਉੱਤੇ ਇਸ ਸਬੰਧੀ ਇਕ ਵੀਡੀਓ ਵੀ ਸ਼ੇਅਰ ਕੀਤੀ ਹੈ। ਮੁੱਖ ਮੰਤਰੀ ਚੰਨੀ ਨੇ ਸਮੂਹ ਲੋਕਾਂ ਖਾਸ ਕਰ ਕੇ ਸਿੱਖ ਪੰਥ ਨੂੰ ‘ਬੰਦੀ ਛੋੜ ਦਿਵਸ’ ਦੇ ਇਤਿਹਾਸਕ ਦਿਹਾੜੇ ਦੀ ਵੀ ਨਿੱਘੀ ਮੁਬਾਰਕਬਾਦ ਦਿੱਤੀ। ਇਹ ਦਿਵਸ 1612 ’ਚ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਵਲੋਂ ਦੀਵਾਲੀ ਵਾਲੇ ਦਿਨ ਹੀ ਗਵਾਲੀਅਰ ਦੇ ਕਿਲ੍ਹੇ ਤੋਂ 52 ਹਿੰਦੂ ਰਾਜਿਆਂ ਨੂੰ ਰਿਹਾਅ ਕਰਵਾਉਣ ਦੇ ਮੌਕੇ ਵਜੋਂ ਮਨਾਇਆ ਜਾਂਦਾ ਹੈ।
Also Read: ਰਾਹੁਲ ਦ੍ਰਾਵਿੜ ਬਣੇ ਟੀਮ ਇੰਡੀਆ ਦੇ ਨਵੇਂ ਕੋਚ, ਟੀ-20 ਵਿਸ਼ਵ ਕੱਪ ਵਿਚਾਲੇ BCCI ਦਾ ਵੱਡਾ ਐਲਾਨ
ਮੁੱਖ ਮੰਤਰੀ ਨੇ ਸੂਬਾ ਵਾਸੀਆਂ ਨੂੰ ਵਿਸ਼ਵਕਰਮਾ ਦਿਵਸ ਦੀ ਵੀ ਮੁਬਾਰਕਬਾਦ ਦਿੱਤੀ ਅਤੇ ਇਸ ਦੇ ਨਾਲ ਭਗਵਾਨ ਵਿਸ਼ਵਕਰਮਾ ਜੀ ਦੀ ਸ਼ਿਲਪਕਾਰ ਦੀ ਭਾਵਨਾ ਸਮੁੱਚੇ ਮਾਨਵ ਜਗਤ ’ਚ ਹੋਰ ਪ੍ਰਬਲ ਹੋਵੇਗੀ ਅਤੇ ਕਿਰਤੀ ਵਰਗ ਦਾ ਸਤਿਕਾਰ ਹੋਰ ਵਧੇਗਾ।
Also Read: ਐਕਸਾਈਜ਼ ਡਿਊਟੀ ‘ਚ ਕਟੌਤੀ ਤੋਂ ਬਾਅਦ ਜਾਣੋ ਕਿੰਨੇ ਘਟੇ ਪੈਟਰੋਲ ਡੀਜ਼ਲ ਦੇ ਰੇਟ



