ਨਵੀਂ ਦਿੱਲੀ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੀਤੇ ਦਿਨੀਂ ਕਾਂਗਰਸ ਦੀ ਮੈਂਬਰਤਾ ਤੋਂ ਅਸਤੀਫਾ ਦੇ ਦਿੱਤਾ ਸੀ। ਇਸ ਦੇ ਨਾਲ ਹੀ ਕੈਪਟਨ ਅਮਰਿੰਦਰ ਸਿੰਘ ਦਾ ਕਾਂਗਰਸ ‘ਚ 24 ਸਾਲਾਂ ਦਾ ਸਿਆਸੀ ਸਫਰ ਖ਼ਤਮ ਹੋ ਗਿਆ ਹੈ। ਕੈਪਟਨ ਅਮਰਿੰਦਰ ਦੀ ਕਾਂਗਰਸ ਨਾਲ ਇਹ ਦੂਜੀ ਪਾਰੀ ਸੀ। ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਉਨ੍ਹਾਂ ਦਾ ਅਸਤੀਫਾ ਮਨਜ਼ੂਰ ਕਰ ਲਿਆ ਹੈ।
Also Read: ਕੇਂਦਰ ਤੋਂ ਬਾਅਦ ਹਰਿਆਣਾ ਸਰਕਾਰ ਨੇ ਦਿੱਤੀ ਰਾਹਤ, 12 ਰੁਪਏ ਘਟੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ
ਪਾਰਟੀ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਇਹ ਜਾਣਕਾਰੀ ਦਿੱਤੀ। ਅਮਰਿੰਦਰ ਨੇ ਮੰਗਲਵਾਰ ਸ਼ਾਮ ਨੂੰ ਆਪਣਾ ਅਸਤੀਫਾ ਭੇਜਿਆ ਸੀ, ਜਿਸ ਨੂੰ ਬੁੱਧਵਾਰ ਦੇਰ ਰਾਤ ਪ੍ਰਵਾਨ ਕਰ ਲਿਆ ਗਿਆ। ਦੱਸ ਦਈਏ ਕਿ ਨਵਜੋਤ ਸਿੱਧੂ ਨੂੰ ਪੰਜਾਬ ਕਾਂਗਰਸ ਪ੍ਰਧਾਨ ਬਣਾਏ ਜਾਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੀ ਕੁਰਸੀ ਤੋਂ ਹਟਾ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਉਹ ਪਾਰਟੀ ਤੋਂ ਨਾਰਾਜ਼ ਚਲ ਰਹੇ ਸੀ। ਇਸ ਸਭ ਤੋਂ ਬਾਅਦ 18 ਸਤੰਬਰ ਨੂੰ ਉਨ੍ਹਾਂ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਇਸ ਤੋਂ ਬਾਅਦ ਅਮਰਿੰਦਰ ਦਿੱਲੀ ਗਏ ਅਤੇ ਉੱਥੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨਾਲ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਸੀ ਕਿ ਉਹ ਹੁਣ ਕਾਂਗਰਸ ਵਿੱਚ ਨਹੀਂ ਰਹਿਣਗੇ।
Also Read: ਪੰਜਾਬ ਦੇ ਫਿਰੋਜ਼ਪੁਰ ‘ਚ ਮਿਲਿਆ ਟਿਫਨ ਬੰਬ, ਜਲਾਲਾਬਾਦ ਧਮਾਕੇ ਨਾਲ ਜੁੜੀਆਂ ਤਾਰਾਂ



