ਮਹਾਰਾਸ਼ਟਰ : ਮਹਾਰਾਸ਼ਟਰ ਦੇ ਅਹਿਮਦਨਗਰ ‘ਚ ਅੱਜ ਇਕ ਵੱਡਾ ਹਾਦਸਾ ਵਾਪਰਿਆ ਹੈ। ਇੱਥੋਂ ਦੇ ਅਹਿਮਦਨਗਰ ਜ਼ਿਲ੍ਹਾ ਹਸਪਤਾਲ ਵਿੱਚ ਅੱਗ ਲੱਗਣ ਦੀ ਘਟਨਾ ਵਿੱਚ ਕੁੱਲ 10 ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਕਈ ਲੋਕ ਗੰਭੀਰ ਰੂਪ ਨਾਲ ਜ਼ਖਮੀ ਹੋਏ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਅੱਗ ਹਸਪਤਾਲ ਦੇ ਕੋਰੋਨਾ ਵਾਰਡ ਵਿੱਚ ਲੱਗੀ। ਆਈਸੀਯੂ ਵਿੱਚ ਸਵੇਰੇ ਕਰੀਬ ਸਾਢੇ 10 ਵਜੇ ਅੱਗ ਲੱਗ ਗਈ।
Also Read : ਭਾਰਤ ‘ਚ ਮਹਿੰਗਾ ਹੋਇਆ ਪੈਟਰੋਲ-ਡੀਜ਼ਲ ਤਾਂ ਗੁਆਂਢੀ ਦੇਸ਼ ਤੋਂ ਤੇਲ ਭਰਵਾ ਰਹੇ ਨੇ ਲੋਕ
ਜਾਣਕਾਰੀ ਮਿਲੀ ਹੈ ਕਿ ਮਰਨ ਵਾਲੇ ਸਾਰੇ ਲੋਕ ਕੋਰੋਨਾ ਵਾਇਰਸ ਮਹਾਮਾਰੀ ਨਾਲ ਸੰਕਰਮਿਤ ਸਨ। ਇਹ ਅੱਗ ਸਵੇਰੇ ਕਰੀਬ ਸਾਢੇ 10 ਵਜੇ ਆਈਸੀਯੂ ਵਿੱਚ ਲੱਗੀ। ਆਈਸੀਯੂ ਵਾਰਡ ਵਿੱਚ ਅੱਗ ਲੱਗਣ ਸਮੇਂ 17 ਮਰੀਜ਼ ਮੌਜੂਦ ਸਨ, ਜਿਨ੍ਹਾਂ ਵਿੱਚੋਂ ਦਸ ਦੀ ਮੌਤ ਹੋ ਗਈ। ਅੱਗ ਲੱਗਣ ਦੇ ਅਸਲ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ। ਪਰ ਮੰਨਿਆ ਜਾ ਰਿਹਾ ਹੈ ਕਿ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੈ। ਦੱਸ ਦਈਏ ਕਿ ਅੱਗ ‘ਤੇ ਹੁਣ ਪੁਰੀ ਤਰ੍ਹਾਂ ਕਾਬੂ ਪਾ ਲਿਆ ਗਿਆ ਹੈ।



