ਯੂਪੀ : ਟੀ-20 ਵਿਸ਼ਵ ਕੱਪ ਮੈਚ ‘ਚ ਭਾਰਤ ਖਿਲਾਫ ਪਾਕਿਸਤਾਨ ਦੀ ਜਿੱਤ ਦਾ ਜਸ਼ਨ ਮਨਾਉਣ ਵਾਲੇ ਵਿਅਕਤੀ ਦੀ ਪਤਨੀ ਅਤੇ ਸਹੁਰੇ ਖਿਲਾਫ ਐੱਫ.ਆਈ.ਆਰ. ਮਾਮਲਾ ਉੱਤਰ ਪ੍ਰਦੇਸ਼ ਦੇ ਰਾਮਪੁਰ ਦਾ ਹੈ। ਮਹਿਲਾ ਨੇ ਪਾਕਿਸਤਾਨ ਦੀ ਜਿੱਤ ‘ਤੇ ਕਥਿਤ ਤੌਰ ‘ਤੇ ਪਟਾਕੇ ਚਲਾਏ ਅਤੇ ਵਟਸਐਪ ‘ਤੇ ਇਕ ਸਟੇਟਸ ਪੋਸਟ ਕੀਤਾ। ਇਸ ਬਾਰੇ ਸ਼ਿਕਾਇਤ ਕਰਨ ਵਾਲਾ ਉਸਦਾ ਪਤੀ ਹੀ ਸੀ। ਪੁਲਿਸ ਨੇ ਉਕਤ ਵਿਅਕਤੀ ਦੀ ਸ਼ਿਕਾਇਤ ਦੇ ਆਧਾਰ ‘ਤੇ ਉਸ ਦੀ ਪਤਨੀ ਅਤੇ ਸਹੁਰੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
Also Read : ਹਰਪਾਲ ਚੀਮਾ ਨੇ ਚੰਨੀ ਸਰਕਾਰ ਨੂੰ ਲਿਆ ਲੰਮੇ ਹੱਥੀ, 49 ਦਿਨਾਂ ਦੇ ਕਾਰਜਕਾਲ ਦਾ ਮੰਗਿਆ ਹਿਸਾਬ
ਭਾਰਤ ਅਤੇ ਪਾਕਿਸਤਾਨ ਵਿਚਾਲੇ ਇਹ ਮੈਚ ਪਿਛਲੇ ਮਹੀਨੇ 24 ਅਕਤੂਬਰ ਨੂੰ ਖੇਡਿਆ ਗਿਆ ਸੀ। ਹਾਲ ਹੀ ‘ਚ ਉੱਤਰ ਪ੍ਰਦੇਸ਼ ਦੇ ਆਗਰਾ ਤੋਂ ਪਾਕਿਸਤਾਨ ਦੀ ਜਿੱਤ ਦਾ ਜਸ਼ਨ ਮਨਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਵਿੱਚ ਆਗਰਾ ਵਿੱਚ ਤਿੰਨ ਕਸ਼ਮੀਰੀ ਵਿਦਿਆਰਥੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਉੱਤਰ ਪ੍ਰਦੇਸ਼ ਪੁਲਿਸ ਨੇ ਤਿੰਨ ਕਸ਼ਮੀਰੀ ਵਿਦਿਆਰਥੀਆਂ ਦੇ ਖਿਲਾਫ ਦੇਸ਼ ਧ੍ਰੋਹ ਦਾ ਮਾਮਲਾ ਦਰਜ ਕੀਤਾ ਹੈ।
Also Read : ਪੰਜਾਬ ਸਰਕਾਰ ਵੱਲੋਂ 2 IPS ਅਤੇ 35 PPS ਅਫਸਰਾਂ ਦੇ ਤਬਾਦਲੇ, ਦੇਖੋ ਪੂਰੀ ਸੂਚੀ
ਇਸ ਦੇ ਨਾਲ ਹੀ ਪਿਛਲੇ ਦਿਨੀਂ ਬੀਜੇਪੀ ਦੇ ਇੱਕ ਸੀਨੀਅਰ ਨੇਤਾ ਨੇ ਟੀ-20 ਵਿਸ਼ਵ ਕੱਪ ਦੇ ਮੈਚ ਵਿੱਚ ਭਾਰਤ ਦੇ ਖਿਲਾਫ ਪਾਕਿਸਤਾਨ ਦੀ ਜਿੱਤ ਦਾ ਜਸ਼ਨ ਮਨਾ ਰਹੇ ਲੋਕਾਂ ਦੀ ਨਾਗਰਿਕਤਾ ਰੱਦ ਕਰਨ ਦੀ ਗੱਲ ਕੀਤੀ ਸੀ। ਜੰਮੂ-ਕਸ਼ਮੀਰ ਤੋਂ ਭਾਜਪਾ ਨੇਤਾ ਅਤੇ ਸਾਬਕਾ ਐਮਐਲਸੀ ਵਿਕਰਮ ਰੰਧਾਵਾ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ, ਜੋ ਸੋਸ਼ਲ ਮੀਡੀਆ ‘ਤੇ ਵਾਇਰਲ ਹੋਇਆ ਹੈ। ਇਸ ਵੀਡੀਓ ਵਿੱਚ ਉਹ ਕਹਿ ਰਿਹਾ ਹੈ ਕਿ ਪਾਕਿਸਤਾਨ ਦੀ ਜਿੱਤ ਦਾ ਜਸ਼ਨ ਮਨਾਉਣ ਵਾਲਿਆਂ ਨੂੰ ਨਾ ਸਿਰਫ਼ ਕੁੱਟਿਆ ਜਾਣਾ ਚਾਹੀਦਾ ਹੈ, ਸਗੋਂ ਉਨ੍ਹਾਂ ਦੀ ਨਾਗਰਿਕਤਾ ਵੀ ਰੱਦ ਹੋਣੀ ਚਾਹੀਦੀ ਹੈ।
Also Read : 29 ਨਵੰਬਰ ਨੂੰ ਹੋਵੇਗੀ ਸ਼੍ਰੋਮਣੀ ਅਕਾਲੀ ਦਲ ਦੇ ਹੋਰ ਅਹੁਦੇਦਾਰਾਂ ਦੀ ਚੋਣ : ਬੀਬੀ ਜਗੀਰ ਕੌਰ
ਤੁਹਾਨੂੰ ਦੱਸ ਦੇਈਏ ਕਿ ਭਾਰਤ ਅਤੇ ਪਾਕਿਸਤਾਨ ਵਿਚਾਲੇ 24 ਅਕਤੂਬਰ ਨੂੰ ਟੀ-20 ਮੈਚ ਹੋਇਆ ਸੀ, ਜਿਸ ਵਿੱਚ ਭਾਰਤ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਇਸ ਤੋਂ ਬਾਅਦ ਯੂਪੀ ਸਮੇਤ ਦੇਸ਼ ਭਰ ‘ਚ ਕੁਝ ਲੋਕਾਂ ਨੇ ਫੇਸਬੁੱਕ ‘ਤੇ ਪਾਕਿਸਤਾਨ ਦੇ ਸਮਰਥਨ ‘ਚ ਪੋਸਟਾਂ ਪਾ ਕੇ ਪਟਾਕੇ ਚਲਾ ਕੇ ਪਾਕਿਸਤਾਨ ਦੀ ਜਿੱਤ ਦਾ ਜਸ਼ਨ ਮਨਾਇਆ।



