ਚੰਡੀਗੜ੍ਹ : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਟਵੀਟ ਕਰਕੇ ਕਿਹਾ ਕਿ ਬੇਅਦਬੀ ਦੇ ਦੋਸ਼ੀਆਂ ਅਤੇ ਨਸ਼ਾ ਤਸਕਰਾਂ ਖਿਲਾਫ ਜਲਦ ਹੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵਿਸ਼ੇਸ਼ ਜਾਂਚ ਟੀਮ (SIT) ਵੱਲੋਂ ਜਾਂਚ ਕੀਤੀ ਜਾ ਰਹੀ ਹੈ। CM ਨੇ ਖ਼ੁਲਾਸਾ ਕੀਤਾ ਕਿ ਡਰੱਗ ਮਾਫ਼ੀਆ ਖ਼ਿਲਾਫ਼ ਰਿਪੋਰਟ ਖੋਲ੍ਹਣ ਨਾਲ ਨਸ਼ਿਆਂ ਦੇ ਕਾਰੋਬਾਰ ਦਾ ਵੱਡੇ ਪੱਧਰ ‘ਤੇ ਪਰਦਾਫਾਸ਼ ਹੋਵੇਗਾ।
ਤੁਹਾਨੂੰ ਦੱਸ ਦਈਏ ਕਿ ਡਰੱਗ ਮਾਫਿਆ ਨੂੰ ਲੈਕੇ ਚਰਨਜੀਤ ਸਿੰਘ ਚੰਨੀ ‘ਤੇ ਲਗਾਤਾਰ ਨਿਸ਼ਾਨਾ ਸਾਧਿਆ ਜਾ ਰਿਹਾ ਹੈ।ਹਰਪਾਲ ਚੀਮਾ ਨੇ ਵੀ ਪ੍ਰੈੱਸ ਕਾਨਫਰੰਸ ਦੌਰਾਨ ਮੁੱਖ ਮੰਤਰੀ ਨੂੰ ਸੰਬੋਧਨ ਕੀਤਾ। ਚੰਨੀ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੂੰ 49 ਦਿਨ ਹੋ ਗਏ ਹਨ, ਉਨ੍ਹਾਂ ਨੇ ਹੁਣ ਤੱਕ ਕੀ ਕੀਤਾ ਹੈ। ਡਰੱਗਜ਼ ਦੀ ਰਿਪੋਰਟ ਅਜੇ ਤੱਕ ਕਿਉਂ ਨਹੀਂ ਖੋਲ੍ਹੀ ਗਈ?
Also Read : ਗੁਜਰਾਤ : ਪੁਲਿਸ ਸਟੇਸ਼ਨ ‘ਚ ਲੱਗੀ ਅੱਗ, 25 ਗੱਡੀਆਂ ਸੜ੍ਹ ਕੇ ਸੁਆਹ
ਇਸਦੇ ਨਾਲ ਹੀ ਹਰਪਾਲ ਚੀਮਾ ਨੇ ਨਵਜੋਤ ਸਿੰਘ ਸਿੱਧੂ ‘ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਉਹ ਆਪਣੀ ਸਰਕਾਰ ਨੂੰ ਦਿਸ਼ਾ-ਨਿਰਦੇਸ਼ ਕਿਉਂ ਨਹੀਂ ਦੇ ਰਹੇ ਹਨ। ਕੈਪਟਨ ਅਮਰਿੰਦਰ ਸਿੰਘ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਨ੍ਹਾਂ ਨੇ ਆਪਣੇ 4 ਸਾਲ 6 ਮਹੀਨਿਆਂ ਦੇ ਕਾਰਜਕਾਲ ‘ਚ ਕੀ ਕੀਤਾ ਹੈ।



