ਸਿੱਖਿਆ ਮੰਤਰੀ ਪਰਗਟ ਸਿੰਘ ਦੇ ਘਰ ਮੁਹਰੇ ਭੁੱਖ ਹੜਤਾਲ ‘ਤੇ ਬੈਠੇ ਅਧਿਆਪਕ, ਦਿੱਤਾ ਅਲਟੀਮੇਟਮ

ਜਲੰਧਰ : ਸਿੱਖਿਆ ਵਿਭਾਗ ਦੇ ਟੈਟ 2011 ਦੇ ਗ਼ਲਤ ਪੇਪਰ ਗਲਤ ਨੀਤੀਆਂ ਕਾਰਨ ਵੱਧ ਮੈਰਿਟ ਰੱਖਣ ਦੇ ਬਾਵਜੂਦ  3442 /5178 ਬੇਰੁਜ਼ਗਾਰ ਅਧਿਆਪਕਾਂ ਨੇ ਸਿੱਖਿਆ ਮੰਤਰੀ…

ਜਲੰਧਰ : ਸਿੱਖਿਆ ਵਿਭਾਗ ਦੇ ਟੈਟ 2011 ਦੇ ਗ਼ਲਤ ਪੇਪਰ ਗਲਤ ਨੀਤੀਆਂ ਕਾਰਨ ਵੱਧ ਮੈਰਿਟ ਰੱਖਣ ਦੇ ਬਾਵਜੂਦ  3442 /5178 ਬੇਰੁਜ਼ਗਾਰ ਅਧਿਆਪਕਾਂ ਨੇ ਸਿੱਖਿਆ ਮੰਤਰੀ ਪਰਗਟ ਸਿੰਘ ਦੇ ਘਰ ਦੇ ਬਾਹਰ ਭੁੱਖ ਹੜਤਾਲ ਤੇ ਬੈਠ ਗਏ ਹਨ। ਬੇਰੁਜ਼ਗਾਰ ਅਧਿਆਪਕਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਇਸੇ ਤਰ੍ਹਾਂ ਹੀ ਸਿੱਖਿਆ ਮੰਤਰੀ ਦੇ ਘਰ ਦੇ ਬਾਹਰ ਭੁੱਖ ਹੜਤਾਲ ਤੇ ਬੈਠੇ ਰਹਿਣਗੇ।

Also Read : ਸੇਵਾ ਮੁਕਤ ਅਫਸਰਾਂ ਨੂੰ ਲੈਕੇ ਪੰਜਾਬ ਸਰਕਾਰ ਦਾ ਵੱਡਾ ਫੈਸਲਾ

ਆਉਣ ਵਾਲੇ ਸਮੇਂ ਦੇ ਵਿਚ ਇਨ੍ਹਾਂ ਦੀਆਂ ਮੰਗਾਂ ਵੱਲ ਨਾ ਧਿਆਨ ਦਿੱਤਾ ਗਿਆ ਤਾਂ ਸਿੱਖਿਆ ਮੰਤਰੀ ਪਰਗਟ ਸਿੰਘ ਦੇ ਘਰ ਦੇ ਬਾਹਰ ਮਰਨ ਵਰਤ ਤੇ ਬੈਠਣਗੇ ਬੇਰੁਜ਼ਗਾਰ ਅਧਿਆਪਕਾਂ ਦਾ ਕਹਿਣਾ ਸੀ ਕਿ ਕਾਂਗਰਸ ਸਰਕਾਰ ਦੇ ਸਮੇਂ ਚ ਬਦਲੇ ਤਿੰਨ ਸਿੱਖਿਆ ਮੰਤਰੀਆਂ ਦੇ ਕੋਲ ਲਗਾਤਾਰ ਆਪਣੀਆਂ ਮੰਗਾਂ ਲੈ ਕੇ ਜਾਂਦੇ ਰਹੇ ਪਰ ਫੇਰ ਵੀ ਉਨ੍ਹਾਂ ਨੇ ਇਨ੍ਹਾਂ ਦੀ ਗੱਲ ਨਹੀਂ ਸੁਣੀ,ਜਿਸ ਨੂੰ ਲੈ ਕੇ ਅਸੀ ਲਗਾਤਾਰ ਪ੍ਰਦਰਸ਼ਨ ਕਰਦੇ ਰਹੇ।

Leave a Reply

Your email address will not be published. Required fields are marked *