ਰਾਜਸਥਾਨ: ਟਰੱਕ-ਬੱਸ ਵਿਚਾਲੇ ਭਿਆਨਕ ਟੱਕਰ ਤੋਂ ਬਾਅਦ ਲੱਗੀ ਅੱਗ, 12 ਹਲਾਕ

ਬਾੜਮੇਰ: ਰਾਜਸਥਾਨ ਦੇ ਬਾੜਮੇਰ ਜ਼ਿਲ੍ਹੇ ਦੇ ਪਚਪਦਰਾ ਥਾਣਾ ਖੇਤਰ ਤੋਂ ਇਸ ਸਮੇਂ ਇੱਕ ਵੱਡੀ ਖ਼ਬਰ ਆ ਰਹੀ ਹੈ, ਜਿੱਥੇ ਪਿੰਡ ਭੰਡਿਆਵਾਸ ਨੇੜੇ ਇੱਕ ਵੱਡਾ ਹਾਦਸਾ…

ਬਾੜਮੇਰ: ਰਾਜਸਥਾਨ ਦੇ ਬਾੜਮੇਰ ਜ਼ਿਲ੍ਹੇ ਦੇ ਪਚਪਦਰਾ ਥਾਣਾ ਖੇਤਰ ਤੋਂ ਇਸ ਸਮੇਂ ਇੱਕ ਵੱਡੀ ਖ਼ਬਰ ਆ ਰਹੀ ਹੈ, ਜਿੱਥੇ ਪਿੰਡ ਭੰਡਿਆਵਾਸ ਨੇੜੇ ਇੱਕ ਵੱਡਾ ਹਾਦਸਾ ਵਾਪਰ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇੱਥੇ ਇੱਕ ਬੱਸ ਅਤੇ ਟਰਾਲੇ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ, ਜਿਸ ਤੋਂ ਬਾਅਦ ਬੱਸ ਨੂੰ ਅੱਗ ਲੱਗ ਗਈ।

Also Read: Instagram ‘ਚ ਆਉਣ ਵਾਲਾ ਹੈ ਨਵਾਂ ਫੀਚਰ, Exclusive ਕੰਟੈਂਟ ਲਈ ਦੇਣੇ ਪੈਣਗੇ ਪੈਸੇ

ਸੂਤਰਾਂ ਨੇ ਦੱਸਿਆ ਕਿ ਹਾਦਸੇ ਦੇ ਸਮੇਂ ਬੱਸ ‘ਚ ਦੋ ਦਰਜਨ ਦੇ ਕਰੀਬ ਸਵਾਰੀਆਂ ਸਨ, ਜਿਨ੍ਹਾਂ ‘ਚੋਂ 10-12 ਲੋਕ ਜ਼ਿੰਦਾ ਸੜ ਗਏ ਦੱਸੇ ਜਾ ਰਹੇ ਹਨ। ਹਾਲਾਂਕਿ ਇਸ ਬਾਰੇ ਅਜੇ ਤੱਕ ਕੋਈ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ ਹੈ। ਘਟਨਾ ਤੋਂ ਬਾਅਦ ਪਚਪਦਰਾ ਪੁਲਸ ਮੌਕੇ ‘ਤੇ ਪਹੁੰਚ ਗਈ ਹੈ ਅਤੇ ਜ਼ਿਲਾ ਕਲੈਕਟਰ ਅਤੇ ਐੱਸਪੀ ਵੀ ਮੌਕੇ ‘ਤੇ ਰਵਾਨਾ ਹੋ ਗਏ ਹਨ। ਹਾਦਸੇ ਤੋਂ ਬਾਅਦ ਸੜਕ ‘ਤੇ ਲੰਮਾ ਜਾਮ ਲੱਗ ਗਿਆ।

Also Read: ਸਮਰਾਲਾ: ਭਿਆਨਕ ਹਾਦਸੇ ’ਚ ਮੁਟਿਆਰ ਦੀ ਮੌਤ, ਕੁਝ ਦਿਨ ਬਾਅਦ ਜਾਣਾ ਸੀ ਕੈਨੇਡਾ

ਘਟਨਾ ‘ਤੇ ਮੌਜੂਦ ਇਕ ਚਸ਼ਮਦੀਦ ਨੇ ਦੱਸਿਆ ਕਿ ਇਸ ਹਾਦਸੇ ‘ਚ 10 ਤੋਂ 12 ਲੋਕਾਂ ਦੀ ਮੌਤ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਬੱਸ ਦਾ ਪਿਛਲਾ ਸ਼ੀਸ਼ਾ ਤੋੜ ਕੇ ਡੇਢ ਦਰਜਨ ਤੋਂ ਵੱਧ ਜ਼ਖ਼ਮੀਆਂ ਨੂੰ ਬਾਹਰ ਕੱਢਿਆ ਗਿਆ। ਸਲੀਪਰ ਬੱਸ ‘ਚ ਸਵਾਰ ਕੁਝ ਸਵਾਰੀਆਂ ਸੌਂ ਰਹੀਆਂ ਸਨ ਤੇ ਕੁਝ ਸੀਟ ‘ਤੇ ਬੈਠੇ ਸਨ। ਸੂਤਰਾਂ ਨੇ ਦੱਸਿਆ ਕਿ ਹਾਦਸੇ ਦੇ ਸਮੇਂ ਬੱਸ ਵਿੱਚ 25 ਲੋਕ ਸਵਾਰ ਸਨ। ਬਚਾਅ ਕਰਮਚਾਰੀਆਂ ਨੇ ਹਾਦਸੇ ਵਾਲੀ ਥਾਂ ਤੋਂ ਹੁਣ ਤੱਕ 10 ਲਾਸ਼ਾਂ ਕੱਢੀਆਂ ਹਨ।

ਇਸ ਦੇ ਨਾਲ ਹੀ ਸੀਐਮ ਅਸ਼ੋਕ ਗਹਿਲੋਤ ਨੇ ਟਵੀਟ ਕਰਕੇ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਲਿਖਿਆ, ”ਬਾੜਮੇਰ ‘ਚ ਬੱਸ-ਟਰੱਕ ਹਾਦਸੇ ਦੇ ਸਬੰਧ ‘ਚ ਮੈਂ ਜ਼ਿਲ੍ਹਾ ਕੁਲੈਕਟਰ, ਬਾੜਮੇਰ ਨਾਲ ਫ਼ੋਨ ‘ਤੇ ਗੱਲ ਕੀਤੀ ਹੈ ਅਤੇ ਉਨ੍ਹਾਂ ਨੂੰ ਰਾਹਤ ਅਤੇ ਬਚਾਅ ਕਾਰਜਾਂ ਬਾਰੇ ਨਿਰਦੇਸ਼ ਦਿੱਤੇ ਹਨ। ਜ਼ਖਮੀਆਂ ਦਾ ਵਧੀਆ ਇਲਾਜ ਯਕੀਨੀ ਬਣਾਇਆ ਜਾਵੇਗਾ।

Leave a Reply

Your email address will not be published. Required fields are marked *