AG ਤੋਂ ਬਾਅਦ ਹੁਣ ਐਡੀਸ਼ਨਲ ਐਡਵੋਕੇਟ ਜਨਰਲ ਮੁਕੇਸ਼ ਬੇਰੀ ਨੇ ਵੀ ਦਿੱਤਾ ਅਸਤੀਫਾ

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਐਡਵੋਕੇਟ ਜਨਰਲ ਦਾ ਅਸਤੀਫ਼ਾ ਪ੍ਰਵਾਨ ਕੀਤੇ ਜਾਣ ਤੋਂ ਬਾਅਦ ਵਧੀਕ ਐਡਵੋਕੇਟ ਜਨਰਲ ਮੁਕੇਸ਼ ਬੇਰੀ ਨੇ ਵੀ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ…

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਐਡਵੋਕੇਟ ਜਨਰਲ ਦਾ ਅਸਤੀਫ਼ਾ ਪ੍ਰਵਾਨ ਕੀਤੇ ਜਾਣ ਤੋਂ ਬਾਅਦ ਵਧੀਕ ਐਡਵੋਕੇਟ ਜਨਰਲ ਮੁਕੇਸ਼ ਬੇਰੀ ਨੇ ਵੀ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਅਸਤੀਫਾ ਦਿੰਦਿਆਂ ਉਨ੍ਹਾਂ ਕਿਹਾ ਕਿ ਉਹ ਪੰਜਾਬ ਸਰਕਾਰ ਦੇ ਫੈਸਲੇ ‘ਤੇ ਕੋਈ ਟਿੱਪਣੀ ਨਹੀਂ ਕਰਨਾ ਚਾਹੁੰਦੇ। ਉਨ੍ਹਾਂ ਕਿਹਾ ਹੈ ਕਿ ਉਹ ਸਰਕਾਰ ਨੂੰ ਬੇਨਤੀ ਕਰਦੇ ਹਨ ਕਿ ਹਾਈ ਕੋਰਟ ਦੇ ਸੀਨੀਅਰ ਅਧਿਕਾਰੀਆਂ ਦੇ ਰੁਤਬੇ ਅਤੇ ਵੱਕਾਰ ਦਾ ਮਜ਼ਾਕ ਨਾ ਉਡਾਇਆ ਜਾਵੇ।

Also Read: Pfizer ਅਤੇ BioNTech ਵਲੋਂ ਸਹਿ-ਵਿਕਸਿਤ ਕੋਵਿਡ ਵੈਕਸੀਨ ਬੂਸਟਰ ਨੂੰ ਕੈਨੇਡਾ ‘ਚ ਮਨਜ਼ੂਰੀ

ਜ਼ਿਕਰਯੋਗ ਹੈ ਕਿ ਪੰਜਾਬ ਕਾਂਗਰਸ ‘ਚ ਏ.ਜੀ. ਦੀ ਨਿਯੁਕਤੀ ਨੂੰ ਲੈ ਕੇ ਲਗਾਤਾਰ ਵਿਵਾਦ ਚੱਲ ਰਿਹਾ ਹੈ, ਜਿਸ ਕਾਰਨ ਐਡਵੋਕੇਟ ਜਨਰਲ ਏ.ਪੀ.ਐੱਸ. ਦਿਓਲ ਦੇ ਅਸਤੀਫੇ ਨੂੰ ਪੰਜਾਬ ਸਰਕਾਰ ਨੇ ਸਵੀਕਾਰ ਕਰ ਲਿਆ ਸੀ। ਏ.ਜੀ. ਦੇ ਅਸਤੀਫੇ ਨੂੰ ਲੈ ਕੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀ ਪਿਛਲੇ ਕਈ ਦਿਨਾਂ ਤੋਂ ਯਤਨਸ਼ੀਲ ਸਨ।

 

ਦੇਖੋ ਵੀਡੀਓ-

Leave a Reply

Your email address will not be published. Required fields are marked *