ਚੰਡੀਗੜ੍ਹ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਪਣਾ ਪੰਜਾਬ ਦੌਰਾ ਰੱਦ ਕਰ ਦਿੱਤਾ ਹੈ। ਅਰਵਿੰਦ ਕੇਜਰੀਵਾਲ 14 ਨਵੰਬਰ ਨੂੰ ਪੰਜਾਬ ਦੌਰੇ ‘ਤੇ ਮੋਗਾ ਆਉਣ ਵਾਲੇ ਸਨ। ਆਪਣੇ ਪੰਜਾਬ ਦੌਰੇ ਦੌਰਾਨ ਕੇਜਰੀਵਾਲ ਕੁਝ ਵੱਡੇ ਫੈਸਲੇ ਲੈ ਕੇ ਸੂਬੇ ਵਿੱਚ ਪਾਰਟੀ ਦੀ ਸਥਿਤੀ ਮਜ਼ਬੂਤ ਕਰਨਾ ਚਾਹੁੰਦੇ ਸਨ। ਆਮ ਆਦਮੀ ਪਾਰਟੀ ਦੇ ਬੁਲਾਰੇ ਨਵਦੀਪ ਸਿੰਘ ਨੇ ਕੇਜਰੀਵਾਲ ਦਾ ਦੌਰਾ ਰੱਦ ਹੋਣ ਦੀ ਜਾਣਕਾਰੀ ਦਿੱਤੀ ਹੈ।
Also Read : ਕੋਹਲੀ ਦੀ ਧੀ ਨੂੰ ਧਮਕੀ ਦੇਣ ਵਾਲਾ ਵਿਅਕਤੀ ਹੈਦਰਾਬਾਦ ਤੋਂ ਗ੍ਰਿਫਤਾਰ, ਸਾਫਟਵੇਅਰ ਇੰਜੀਨੀਅਰ ਹੈ ਦੋਸ਼ੀ
ਦੱਸਿਆ ਜਾ ਰਿਹਾ ਹੈ ਕਿ ਹੁਣ ਕੇਜਰੀਵਾਲ ਅਗਲੇ ਹਫਤੇ ਤੱਕ ਪੰਜਾਬ ਦਾ ਦੌਰਾ ਕਰ ਸਕਦੇ ਹਨ।ਦੱਸ ਦੇਈਏ ਕਿ ਅੱਜ ਆਮ ਆਦਮੀ ਪਾਰਟੀ ਤੋਂ ਨਾਰਾਜ਼ ਰੁਪਿੰਦਰ ਰੂਬੀ ‘ਆਪ’ ਪਾਰਟੀ ਨੂੰ ਵੱਡਾ ਝਟਕਾ ਦਿੰਦੇ ਹੋਏ ਆਮ ਆਦਮੀ ਪਾਰਟੀ ਛੱਡ ਕੇ ਕਾਂਗਰਸ ‘ਚ ਸ਼ਾਮਲ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਰੂਬੀ ਦੇ ਇਸ ਫੈਸਲੇ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਪਣਾ ਪੰਜਾਬ ਦੌਰਾ ਰੱਦ ਕਰ ਦਿੱਤਾ ਹੈ।
Also Read : ਜੇਕਰ ਤੁਸੀ ਵੀ ਕਰਦੇ ਹੋ ਨੈੱਟ ਬੈਕਿੰਗ ਤਾਂ ਹੋ ਜਾਓ ਸਾਵਧਾਨ, ਇੰਨ੍ਹਾਂ ਗੱਲਾਂ ਦਾ ਰੱਖੋ ਖਾਸ ਧਿਆਨ
ਕੇਜਰੀਵਾਲ ਜਿਸ ਨੇ ਆਪਣੇ ਪਿਛਲੇ ਪੰਜਾਬ ਦੌਰਿਆਂ ਦੌਰਾਨ ਪੰਜਾਬ ਦੇ ਲੋਕਾਂ ਅਤੇ ਕਿਸਾਨਾਂ ਨਾਲ ਕਈ ਵਾਅਦੇ ਕੀਤੇ ਹਨ ਪਰ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਹਾਲਤ ਠੀਕ ਨਹੀਂ ਹੈ। ਰੁਪਿੰਦਰ ਕੌਰ ਰੂਬੀ ਦੇ ਆਮ ਆਦਮੀ ਪਾਰਟੀ ‘ਚੋਂ ਬਾਹਰ ਹੋਣ ਨਾਲ ਪਾਰਟੀ ‘ਚ ਕਲੇਸ਼ ਸ਼ੁਰੂ ਹੋ ਗਿਆ ਹੈ।



