ਚੰਡੀਗੜ੍ਹ : ਸਾਬਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਅਨੁਸਾਰ ਈ.ਡੀ. ਸੁਖਪਾਲ ਸਿੰਘ ਖਹਿਰਾ ਨੂੰ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਸੁਖਪਾਲ ਖਹਿਰਾ ਨੂੰ ਈ.ਡੀ ਕੀਆ ਨੂੰ ਅੱਜ ਚੰਡੀਗੜ੍ਹ ਦੇ ਸੈਕਟਰ 18 ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ।
Also Read : ਗੂਗਲ ਲਈ ਵੱਡਾ ਝਟਕਾ, ਲੱਗੇਗਾ 2.8 ਬਿਲੀਅਨ ਡਾਲਰ ਦਾ ਜੁਰਮਾਨਾ
ਦੱਸ ਦੇਈਏ ਕਿ ਸੁਖਪਾਲ ਸਿੰਘ ਖਹਿਰਾ ਨੂੰ ਮਨੀ ਲਾਂਡਰਿੰਗ ਮਾਮਲੇ ਵਿੱਚ ਬਿਆਨ ਦਰਜ ਕਰਵਾਉਣ ਲਈ ਚੰਡੀਗੜ੍ਹ ਬੁਲਾਇਆ ਗਿਆ ਸੀ।ਗੌਰਤਲਬ ਹੈ ਕਿ ਸੁਖਪਾਲ ਸਿੰਘ ਖਹਿਰਾ ਸਾਬਕਾ ਵਿਧਾਇਕ ਹਨ। ਉਹ ਕੁਝ ਸਮਾਂ ਪਹਿਲਾਂ ਹੀ ਆਮ ਆਦਮੀ ਪਾਰਟੀ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋਏ ਸਨ।

