ਸ਼੍ਰੀਨਗਰ : ਜੰਮੂ-ਕਸ਼ਮੀਰ ‘ਚ ਪਿਛਲੇ 24 ਘੰਟਿਆਂ ਦੌਰਾਨ ਹੋਏ ਮੁਕਾਬਲੇ ‘ਚ ਸੁਰੱਖਿਆ ਬਲਾਂ ਨੇ ਤਿੰਨ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਹੈ। ਕੁਲਗਾਮ ‘ਚ ਦੋ ਅੱਤਵਾਦੀ ਮਾਰੇ ਗਏ ਹਨ ਜਦਕਿ ਸ਼੍ਰੀਨਗਰ ‘ਚ ਇਕ ਅੱਤਵਾਦੀ ਮਾਰਿਆ ਗਿਆ ਹੈ। ਕੁਲਗਾਮ ‘ਚ ਮੁੱਠਭੇੜ ਦਾ ਅੱਜ ਦੂਜਾ ਦਿਨ ਹੈ। ਕੁਲਗਾਮ ‘ਚ ਮਾਰੇ ਗਏ ਅੱਤਵਾਦੀਆਂ ਦੀ ਪਛਾਣ ਹਿਜ਼ਬੁਲ ਕਮਾਂਡਰ ਸ਼ਿਰਾਜ਼ ਮੌਲਵੀ ਅਤੇ ਯਾਵਰ ਭੱਟ ਵਜੋਂ ਹੋਈ ਹੈ।ਸ਼ਿਰਾਜ਼ ਨੌਜਵਾਨਾਂ ਨੂੰ ਧੋਖਾ ਦੇ ਕੇ ਅੱਤਵਾਦੀ ਬਣਾਉਣ ਦੇ ਕੰਮ ‘ਚ ਸ਼ਾਮਲ ਸੀ। ਨਾਲ ਹੀ, ਉਹ ਬੇਕਸੂਰ ਲੋਕਾਂ ਦੇ ਕਤਲ ਵਿੱਚ ਸ਼ਾਮਲ ਸੀ। ਇਸ ਦੇ ਨਾਲ ਹੀ ਸ੍ਰੀਨਗਰ ਵਿੱਚ ਮਾਰੇ ਗਏ ਅੱਤਵਾਦੀ ਦੀ ਪਛਾਣ ਪੁਲਵਾਮਾ ਦੇ ਅਮੀਰ ਰਿਆਜ਼ ਵਜੋਂ ਹੋਈ ਹੈ। ਮਾਰਿਆ ਗਿਆ ਆਮਿਰ ਰਿਆਜ਼ ਅੱਤਵਾਦੀ ਸੰਗਠਨ ਗਜਵਤੁਲ ਹਿੰਦ ਨਾਲ ਜੁੜਿਆ ਹੋਇਆ ਸੀ। ਜੰਮੂ-ਕਸ਼ਮੀਰ ਪੁਲਿਸ ਮੁਤਾਬਕ ਅੱਤਵਾਦੀ ਆਮਿਰ ਰਿਆਜ਼ ਨੂੰ ਫਿਦਾਇਨ ਹਮਲੇ ਦੀ ਜ਼ਿੰਮੇਵਾਰੀ ਸੌਂਪੀ ਗਈ ਸੀ।
Also Read : ਦਿੱਲੀ ‘ਚ ਅੱਜ ਪੈਟਰੋਲ 103.97 ਰੁਪਏ ਅਤੇ ਡੀਜ਼ਲ 86.67 ਰੁਪਏ ਪ੍ਰਤੀ ਲੀਟਰ, ਜਾਣੋ ਆਪਣੇ ਸ਼ਹਿਰ ਦੀ ਕੀਮਤ
ਇਸ ਤੋਂ ਪਹਿਲਾਂ ਵੀਰਵਾਰ ਨੂੰ ਜੰਮੂ-ਕਸ਼ਮੀਰ ਦੇ ਸ਼੍ਰੀਨਗਰ ਅਤੇ ਕੁਲਗਾਮ ਜ਼ਿਲਿਆਂ ‘ਚ ਸੁਰੱਖਿਆ ਬਲਾਂ ਨਾਲ ਵੱਖ-ਵੱਖ ਮੁਕਾਬਲੇ ‘ਚ ਦੋ ਅੱਤਵਾਦੀ ਮਾਰੇ ਗਏ ਸਨ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਮੁੱਠਭੇੜ ਇੱਥੇ ਬੇਮਿਨਾ ਇਲਾਕੇ ਦੇ ਹਮਦਾਨੀਆ ਕਾਲੋਨੀ ਇਲਾਕੇ ‘ਚ ਸ਼ਾਮ ਨੂੰ ਸ਼ੁਰੂ ਹੋਈ। ਕਸ਼ਮੀਰ ਡਿਵੀਜ਼ਨਲ ਪੁਲਿਸ ਨੇ ਆਪਣੇ ਅਧਿਕਾਰਤ ਟਵਿੱਟਰ ਹੈਂਡਲ ‘ਤੇ ਕਿਹਾ ਕਿ ਮੁਕਾਬਲੇ ‘ਚ ਇਕ ਅਣਪਛਾਤਾ ਅੱਤਵਾਦੀ ਮਾਰਿਆ ਗਿਆ ਹੈ। ਤਲਾਸ਼ੀ ਮੁਹਿੰਮ ਜਾਰੀ ਹੈ, ਇਸ ਦੌਰਾਨ ਕੁਝ ਗੋਲਾ-ਬਾਰੂਦ ਦੇ ਨਾਲ-ਨਾਲ ਇੱਕ ਏਕੇ ਰਾਈਫਲ ਵੀ ਬਰਾਮਦ ਕੀਤੀ ਗਈ ਹੈ।
Also Read : ਅੱਜ ਅਕਾਲੀ ਦਲ ‘ਚ ਸ਼ਾਮਲ ਹੋ ਸਕਦੀ ਹੈ ਸੋਨਿਆ ਮਾਨ
ਅਧਿਕਾਰੀਆਂ ਨੇ ਦੱਸਿਆ ਕਿ ਅੰਤਿਮ ਰਿਪੋਰਟ ਮਿਲਣ ਤੱਕ ਮੁਕਾਬਲਾ ਜਾਰੀ ਸੀ। ਉਨ੍ਹਾਂ ਕਿਹਾ, ‘‘ਸੀਆਰਪੀਐਫ (ਸੈਂਟਰਲ ਰਿਜ਼ਰਵ ਪੁਲੀਸ ਫੋਰਸ) ਦੇ ਕੈਂਪ ਅਤੇ ਉਪ ਮੰਡਲ ਪੁਲੀਸ ਅਧਿਕਾਰੀ ਦੇ ਦਫ਼ਤਰ ਨੇੜੇ ਅਪਰੇਸ਼ਨ ਚੱਲ ਰਿਹਾ ਹੈ।’’ ਇਸ ਦੌਰਾਨ ਮੁਜਾਹਿਦੀਨ ਗਜਵਤੁਲ ਹਿੰਦ ਨੇ ਇੱਕ ‘‘ਹਮਲੇ’’ ਦੀ ਜ਼ਿੰਮੇਵਾਰੀ ਲਈ ਹੈ ਜਿਸ ਵਿੱਚ ਉਸ ਦੇ ਤਿੰਨ ਕਾਡਰਾਂ ਨੇ ਹਮਲਾ ਕੀਤਾ ਹੈ। ‘ਸੀਆਰਪੀਐਫ ਕੈਂਪ ‘ਤੇ ਹਮਲਾ’ ਇਸ ਤੋਂ ਪਹਿਲਾਂ ਦੱਖਣੀ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿੱਚ ਮੁੱਠਭੇੜ ਸ਼ੁਰੂ ਹੋ ਗਈ ਸੀ। ਅਧਿਕਾਰੀਆਂ ਨੇ ਦੱਸਿਆ ਕਿ ਦੱਖਣੀ ਕਸ਼ਮੀਰ ਦੇ ਕੁਲਗਾਮ ਦੇ ਚਾਵਲਗਾਮ ਇਲਾਕੇ ‘ਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ‘ਤੇ ਕਾਰਵਾਈ ਕਰਦੇ ਹੋਏ ਸੁਰੱਖਿਆ ਬਲਾਂ ਨੇ ਘੇਰਾਬੰਦੀ ਕਰ ਕੇ ਤਲਾਸ਼ੀ ਮੁਹਿੰਮ ਚਲਾਈ।
Also Read : ਪੰਜਾਬ ਸਰਕਾਰ ਨੇ 29 ਨਾਇਬ ਤਹਿਸੀਲਦਾਰਾਂ ਦੇ ਕੀਤੇ ਤਬਾਦਲੇ, ਦੇਖੋ ਪੂਰੀ ਸੂਚੀ
ਉਨ੍ਹਾਂ ਕਿਹਾ ਕਿ ਜਦੋਂ ਸੁਰੱਖਿਆ ਬਲ ਇਲਾਕੇ ‘ਚ ਤਲਾਸ਼ੀ ਲੈ ਰਹੇ ਸਨ ਤਾਂ ਅੱਤਵਾਦੀਆਂ ਨੇ ਉਨ੍ਹਾਂ ‘ਤੇ ਗੋਲੀਬਾਰੀ ਕਰ ਦਿੱਤੀ। ਉਨ੍ਹਾਂ ਕਿਹਾ ਕਿ ਸੁਰੱਖਿਆ ਬਲਾਂ ਨੇ ਜਵਾਬੀ ਕਾਰਵਾਈ ਕੀਤੀ ਜਿਸ ਤੋਂ ਬਾਅਦ ਮੁਕਾਬਲਾ ਸ਼ੁਰੂ ਹੋ ਗਿਆ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਇੱਕ ਅੱਤਵਾਦੀ ਮਾਰਿਆ ਗਿਆ, ਜਿਸ ਦੀ ਪਛਾਣ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅਜੇ ਤੱਕ ਅੱਤਵਾਦੀ ਦੀ ਪਛਾਣ ਨਹੀਂ ਹੋ ਸਕੀ ਹੈ ਅਤੇ ਨਾ ਹੀ ਇਹ ਪਤਾ ਲੱਗ ਸਕਿਆ ਹੈ ਕਿ ਉਹ ਕਿਸ ਗਰੁੱਪ ਨਾਲ ਸਬੰਧਤ ਸੀ।



