ਚੰਡੀਗੜ੍ਹ: ਜਿਵੇਂ-ਜਿਵੇਂ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਦੀ ਤਰੀਕ ਨੇੜੇ ਆਉਂਦੀ ਜਾ ਰਹੀ ਹੈ, ਉਸ ਦੇ ਨਾਲ ਹੀ ਸੂਬੇ ਵਿਚ ਸਿਆਸੀ ਗਤੀਵਿਧੀਆਂ ਵਧਦੀਆਂ ਹੀ ਜਾ ਰਹੀਆਂ ਹਨ। ਇਸੇ ਵਿਚਾਲੇ ਅੱਜ ਪੰਜਾਬ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਬਾਲੀਵੁੱਡ ਅਦਾਕਾਰ ਸੋਨੂ ਸੂਦ ਵਿਚਾਲੇ ਮੁਲਾਕਾਤ ਹੋਈ ਹੈ। ਇਸ ਦੌਰਾਨ ਇਕ ਵੱਡਾ ਸਵਾਲ ਸਾਹਮਣੇ ਆ ਰਿਹਾ ਹੈ ਕਿ ਕੀ ਪੰਜਾਬ ਦੀ ਸਿਆਸਤ ਵਿਚ ਕੋਈ ਵੱਡਾ ਧਮਾਕਾ ਹੋਣ ਜਾ ਰਿਹਾ ਹੈ?
Also Read: ਮਨੀ ਲਾਂਡ੍ਰਿਗ ਮਾਮਲੇ ‘ਚ ED ਨੂੰ ਮਿਲਿਆ ਸੁਖਪਾਲ ਖਹਿਰਾ ਦਾ 7 ਦਿਨਾਂ ਰਿਮਾਂਡ
ਮਿਲੀ ਜਾਣਕਾਰੀ ਮੁਤਾਬਕ ਬਾਲੀਵੁੱਡ ਅਦਾਕਾਰ ਨੇ ਚੰਡੀਗੜ੍ਹ ਦੇ ਸੈਕਟਰ 35 ਵਿਚ ਇਕ ਨਿੱਜੀ ਹੋਟਲ ਵਿਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਤਕਰੀਬਨ 2 ਘੰਟੇ ਮੁਲਾਕਾਤ ਕੀਤੀ। ਸੋਨੂ ਸੂਦ ਦੀ ਪੰਜਾਬ ਮੁੱਖ ਮੰਤਰੀ ਨਾਲ ਮੁਲਾਕਾਤ ਦੇ ਕਈ ਸਿਆਸੀ ਮਾਇਨੇ ਕੱਢੇ ਜਾ ਰਹੇ ਹਨ। ਸੋਨੂ ਸੂਦ ਪਿਛਲੇ ਕੁਝ ਦਿਨਾਂ ਤੋਂ ਚਰਚਾਵਾਂ ਵਿਚ ਹਨ। ਉਨ੍ਹਾਂ ਨੇ ਚੋਣ ਐਲਾਨ ਪੱਤਰ ਨੂੰ ਲੈ ਕੇ ਕਈ ਅਹਿਮ ਸਵਾਲ ਖੜ੍ਹੇ ਕੀਤੇ ਸਨ।
Also Read: ਕਰਤਾਰਪੁਰ ਲਾਂਘਾ ਖੋਲ੍ਹਣ ਸਬੰਧੀ ਬੀਬੀ ਜਗੀਰ ਕੌਰ ਨੇ PM ਮੋਦੀ ਨੂੰ ਲਿਖਿਆ ਪੱਤਰ
ਦੱਸ ਦਈਏ ਕਿ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅੱਜ ਆਮ ਆਦਮੀ ਪਾਰਟੀ ਵਲੋਂ 10 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ ਤੇ ਸ਼੍ਰੋਮਣੀ ਅਕਾਲੀ ਦਲ ਨੇ ਵੀ 2 ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਅਕਾਲੀ ਦਲ ਨੇ ਹੁਣ ਤੱਕ 81 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।
Also Read: ਬੇਰੁਜ਼ਗਾਰ ਅਧਿਆਪਕਾਂ ਨੇ ਕੀਤਾ ਸਿੱਖਿਆ ਮੰਤਰੀ ਦੀ ਕੋਠੀ ਦਾ ਘੇਰਾਓ, ਪੁਲਿਸ ਨਾਲ ਹੋਈ ਧੱਕਾ-ਮੁੱਕੀ



