ਮੋਗਾ- ਕੋਰੋਨਾ ਕਾਲ ਵਿਚ ਲੋੜਵੰਦਾਂ ਦੀ ਸੇਵਾ ਕਰ ਕੇ ਵਿਸ਼ਵ ਪੱਧਰ ’ਤੇ ਆਪਣੀ ਵਿਲੱਖਣ ਪਛਾਣ ਬਣਾਉਣ ਵਾਲੇ ਬਾਲੀਵੁੱਡ ਅਦਾਕਾਰ ਸੋਨੂ ਸੂਦ ਵਲੋਂ ਬੀਤੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਮੁਲਾਕਾਤ ਕੀਤੀ ਗਈ। ਇਸ ਤੋਂ ਬਾਅਦ ਅੱਜ ਬਾਲੀਵੁੱਡ ਅਦਾਕਾਰ ਵਲੋਂ ਪ੍ਰੈੱਸ ਕਾਨਫਰੰਸ ਸੱਦੀ ਗਈ ਹੈ। ਦੱਸ ਦਈਏ ਕਿ ਬੀਤੇ ਦਿਨ ਦੀ ਮੁਲਾਕਾਤ ਤੋਂ ਬਾਅਦ ਸੋਨੂ ਸੂਦ ਦੀ ਸਿਆਸਤ ਵਿਚ ਐਂਟਰੀ ਦੇ ਕਿਆਸ ਲਾਏ ਜਾ ਰਹੇ ਸਨ।
Also Read: BSF ਮੁੱਦੇ ‘ਚੇ IG ਸੋਨਾਲੀ ਮਿਸ਼ਰਾ ਦਾ ਵੱਡਾ ਬਿਆਨ, ਕਿਹਾ-‘BSF ਕਰੇਗੀ ਪੰਜਾਬ ਪੁਲਿਸ ਦੀ ਮਦਦ’
ਸੋਨੂ ਸੂਦ ਨੇ ਦੱਸਿਆ ਕਿ ਉਨ੍ਹਾਂ ਦੀ ਭੈਣ ਮਾਲਵਿਕਾ ਸੂਦ ਸਿਆਸਤ ’ਚ ਉਤਰਨਗੇ। ਪੱਤਰਕਾਰਾਂ ਵਲੋਂ ਸਿਆਸਤ ’ਚ ਸ਼ਾਮਲ ਹੋਣ ਦੇ ਪੁੱਛੇ ਗਏ ਸਵਾਲਾਂ ਦੇ ਜਵਾਬ ਦਿੰਦੇ ਹੋਏ ਸੋਨੂ ਸੂਦ ਨੇ ਕਿਹਾ ਕਿ ਉਨ੍ਹਾਂ ਨੇ ਅਜੇ ਤੱਕ ਕਿਸੇ ਪਾਰਟੀ ਨਾਲ ਜੁੜਨ ਦਾ ਨਹੀਂ ਸੋਚਿਆ ਅਤੇ ਨਾ ਹੀ ਇਸ ਸਬੰਧੀ ਕੋਈ ਫ਼ੈਸਲਾ ਲਿਆ ਹੈ। ਸੋਨੂ ਸੂਦ ਨੂੰ ਜਦੋਂ ਮੁੱਖ ਮੰਤਰੀ ਚੰਨੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਕੀਤੀ ਗਈ ਮੁਲਾਕਾਤ ਨੂੰ ਲੈ ਕੇ ਜਦੋਂ ਸਵਾਲ ਕੀਤੇ ਗਏ ਤਾਂ ਉਨ੍ਹਾਂ ਨੇ ਕਿਹਾ ਕਿ ਦੋਵੇਂ ਮੁੱਖ ਮੰਤਰੀ ਬਹੁਤ ਚੰਗੇ ਇਨਸਾਨ ਹਨ। ਸੋਨੂ ਸੂਦ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਚੰਨੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਬਹੁਤ ਚੰਗਾ ਲੱਗਾ।
Also Read: ਦੇਸ਼ ‘ਚ ਕੋਰੋਨਾ ਦੇ 11 ਹਜ਼ਾਰ 271 ਨਵੇਂ ਮਾਮਲੇ ਆਏ ਸਾਹਮਣੇ, ਇੰਨੇ ਲੋਕਾਂ ਦੀ ਹੋਈ ਮੌਤ
ਸੋਨੂ ਸੂਦ ਨੇ ਕਿਹਾ ਕਿ ਇਹ ਲੋਕਾਂ ਦੀ ਸੇਵਾ ਕਰਨਾ ਚਾਹੁੰਦੇ ਹਨ। ਉਹ ਲੋਕਾਂ ਦੀ ਸਿਹਤ ਅਤੇ ਸਹੁਲਤਾਂ ਨੂੰ ਲੈ ਕੇ ਉਨ੍ਹਾਂ ਦੀ ਹਰ ਤਰ੍ਹਾਂ ਦੀ ਮਦਦ ਕਰਨਗੇ। ਸੋਨੂ ਸੂਦ ਨੇ ਕਿਹਾ ਕਿ ਪੰਜਾਬ ’ਚ ਡੇਂਗੂ ਦਾ ਕਹਿਰ ਵੱਧ ਰਿਹਾ ਹੈ, ਜਿਸ ਦਾ ਇਲਾਜ ਬਹੁਤ ਜ਼ਰੂਰੀ ਹੈ। ਜਿਨ੍ਹਾਂ ਲੋਕਾਂ ਕੋਲ ਡੇਂਗੂ ਦਾ ਇਲਾਜ ਕਰਵਾਉਣ ਲਈ ਪੈਸਾ ਨਹੀਂ, ਉਹ ਉਨ੍ਹਾਂ ਨੂੰ 5 ਹਜ਼ਾਰ ਰੁਪਏ ਦੇਣਗੇ। ਸੋਨੂ ਸੂਦ ਨੇ ਕਿਹਾ ਕਿ ਨੇ ਕਿਹਾ ਕਿ ਅੱਜ ਕੱਲ ਡੈਲਸਿਸ ਦੀ ਸਮੱਸਿਆ ਬਹੁਤ ਜ਼ਿਆਦਾ ਹੋ ਰਹੀ ਹੈ। ਇਸ ਸਮੱਸਿਆ ਤੋਂ ਪੀੜਤ ਲੋਕਾ ਦਾ ਇਲਾਜ ਉਹ ਮੁਫ਼ਤ ਕਰਵਾਉਣਗੇ।
ਦੇਖੋ ਕੀ ਬੋਲੇ ਸੋਨੂ ਸੂਦ



