ਦੇਸ਼ ‘ਚ ਕੋਰੋਨਾ ਦੇ 11 ਹਜ਼ਾਰ 271 ਨਵੇਂ ਮਾਮਲੇ ਆਏ ਸਾਹਮਣੇ, ਇੰਨੇ ਲੋਕਾਂ ਦੀ ਹੋਈ ਮੌਤ

ਨਵੀਂ ਦਿੱਲੀ: ਦੇਸ਼ ‘ਚ ਜਾਨਲੇਵਾ ਕੋਰੋਨਾ ਵਾਇਰਸ ਦਾ ਪ੍ਰਕੋਪ ਜਾਰੀ ਹੈ। ਦੇਸ਼ ‘ਚ ਪਿਛਲੇ 24 ਘੰਟਿਆਂ ‘ਚ ਕੋਰੋਨਾ ਵਾਇਰਸ ਦੇ 11 ਹਜ਼ਾਰ 271 ਨਵੇਂ ਮਾਮਲੇ…

ਨਵੀਂ ਦਿੱਲੀ: ਦੇਸ਼ ‘ਚ ਜਾਨਲੇਵਾ ਕੋਰੋਨਾ ਵਾਇਰਸ ਦਾ ਪ੍ਰਕੋਪ ਜਾਰੀ ਹੈ। ਦੇਸ਼ ‘ਚ ਪਿਛਲੇ 24 ਘੰਟਿਆਂ ‘ਚ ਕੋਰੋਨਾ ਵਾਇਰਸ ਦੇ 11 ਹਜ਼ਾਰ 271 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ 285 ਲੋਕਾਂ ਦੀ ਮੌਤ ਹੋ ਗਈ। ਹੁਣ ਦੇਸ਼ ਵਿੱਚ ਐਕਟਿਵ ਕੇਸਾਂ ਦੀ ਗਿਣਤੀ ਇੱਕ ਲੱਖ 35 ਹਜ਼ਾਰ 918 ਹੈ। ਵੱਡੀ ਗੱਲ ਇਹ ਹੈ ਕਿ ਕੇਰਲ ਵਿੱਚ ਕੱਲ੍ਹ ਕੋਰੋਨਾ ਦੇ 6,468 ਮਾਮਲੇ ਸਾਹਮਣੇ ਆਏ ਹਨ। ਜਾਣੋ ਦੇਸ਼ ਵਿੱਚ ਅੱਜ ਕੋਰੋਨਾ ਦੀ ਤਾਜ਼ਾ ਸਥਿਤੀ ਕੀ ਹੈ।

Also Read: ਸੋਨੂ ਸੂਦ ਦੀ ਪ੍ਰੈੱਸ ਕਾਨਫਰੰਸ Live: ਸਿਆਸਤ ‘ਚ ਐਂਟਰੀ ‘ਤੇ ਜਾਣੋ ਕੀ ਬੋਲੇ ਅਭਿਨੇਤਾ

ਹੁਣ ਤੱਕ 4 ਲੱਖ 63 ਹਜ਼ਾਰ 530 ਲੋਕਾਂ ਦੀ ਮੌਤ ਹੋ ਚੁੱਕੀ ਹੈ
ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਅੱਜ ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਸੰਕਰਮਿਤਾਂ ਦੀ ਗਿਣਤੀ ਵੱਧ ਕੇ ਤਿੰਨ ਕਰੋੜ 44 ਲੱਖ 37 ਹਜ਼ਾਰ 307 ਹੋ ਗਈ ਹੈ। ਇਸ ਦੇ ਨਾਲ ਹੀ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਘਟ ਕੇ 1 ਲੱਖ 35 ਹਜ਼ਾਰ 918 ਰਹਿ ਗਈ ਹੈ। ਇਸ ਮਹਾਮਾਰੀ ਕਾਰਨ ਜਾਨ ਗੁਆਉਣ ਵਾਲਿਆਂ ਦੀ ਗਿਣਤੀ 4 ਲੱਖ 63 ਹਜ਼ਾਰ 530 ਹੋ ਗਈ ਹੈ। ਅੰਕੜਿਆਂ ਅਨੁਸਾਰ ਹੁਣ ਤੱਕ ਕੁੱਲ 3 ਕਰੋੜ 38 ਲੱਖ 37 ਹਜ਼ਾਰ 589 ਲੋਕ ਸੰਕਰਮਣ ਮੁਕਤ ਹੋ ਚੁੱਕੇ ਹਨ।

Also Read: BSF ਮੁੱਦੇ ‘ਚੇ IG ਸੋਨਾਲੀ ਮਿਸ਼ਰਾ ਦਾ ਵੱਡਾ ਬਿਆਨ, ਕਿਹਾ-‘BSF ਕਰੇਗੀ ਪੰਜਾਬ ਪੁਲਿਸ ਦੀ ਮਦਦ’

ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਐਂਟੀ-ਕੋਰੋਨਾਵਾਇਰਸ ਵੈਕਸੀਨ ਦੀਆਂ 112 ਕਰੋੜ ਤੋਂ ਵੱਧ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਕੱਲ੍ਹ 57 ਲੱਖ 43 ਹਜ਼ਾਰ 840 ਡੋਜ਼ਾਂ ਦਿੱਤੀਆਂ ਗਈਆਂ ਸਨ, ਜਿਸ ਤੋਂ ਬਾਅਦ ਹੁਣ ਤੱਕ ਟੀਕੇ ਦੀਆਂ 112 ਕਰੋੜ 1 ਲੱਖ 3 ਹਜ਼ਾਰ 225 ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।

Also Read: ਮਨਪ੍ਰੀਤ ਸਿੰਘ ਨੇ ਵਧਾਇਆ ਪੰਜਾਬ ਦਾ ਮਾਣ, ‘ਖੇਲ ਰਤਨ’ ਨਾਲ ਸਨਮਾਨਿਤ

Leave a Reply

Your email address will not be published. Required fields are marked *