ਕਾਂਗਰਸ ‘ਚ ਵਾਪਸੀ ਦੇ ਦਾਅਵਿਆਂ ‘ਤੇ ਕੈਪਟਨ ਅਮਰਿੰਦਰ ਨੇ ਦਿੱਤਾ ਇਹ ਬਿਆਨ

ਚੰਡੀਗੜ੍ਹ- ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਸਰਕਾਰ ਦੇ ਇੱਕ ਮੰਤਰੀ ਵੱਲੋਂ ਕੀਤੇ ਗਏ ਦਾਅਵਿਆਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਕਿ…

ਚੰਡੀਗੜ੍ਹ- ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਸਰਕਾਰ ਦੇ ਇੱਕ ਮੰਤਰੀ ਵੱਲੋਂ ਕੀਤੇ ਗਏ ਦਾਅਵਿਆਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਕਿ ਉਹ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੂੰ ਮਿਲਣਗੇ ਅਤੇ ਉਹ ਪਾਰਟੀ ਵਿੱਚ ਵਾਪਸ ਆਉਣਗੇ।

Also Read: ਦਿੱਲੀ ਦੀ ਆਬੋ-ਹਵਾ ‘ਬੇਹੱਦ ਖਰਾਬ’, ਸਾਹ ਲੈਣਾ ਵੀ ਹੋਇਆ ਜ਼ਹਿਰੀਲਾ

ਸਾਬਕਾ ਮੁੱਖ ਮੰਤਰੀ ਨੇ ਨਾਲ ਹੀ ਦੁਹਰਾਇਆ ਕਿ ਵਾਰ-ਵਾਰ ਪਿੱਛੇ ਮੁੜ ਕੇ ਦੇਖਣ ਦਾ ਤਾਂ ਸਵਾਲ ਹੀ ਪੈਦਾ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਉਹ ਇਸ ਸਮੇਂ ਆਪਣੀ ਨਵੀਂ ਪਾਰਟੀ ਨੂੰ ਆਕਾਰ ਦੇਣ ’ਚ ਰੁੱਝੇ ਹੋਏ ਹਨ ਅਤੇ ਸੰਗਠਨਾਤਮਕ ਢਾਂਚੇ ਨੂੰ ਅੰਤਿਮ ਰੂਪ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਅਸੀਂ ਚੋਣ ਕਮਿਸ਼ਨ ਵੱਲੋਂ ਆਪਣੀ ਪਾਰਟੀ ‘ਪੰਜਾਬ ਲੋਕ ਕਾਂਗਰਸ’ ਦੀ ਰਜਿਸਟ੍ਰੇਸ਼ਨ ਅਤੇ ਚੋਣ ਨਿਸ਼ਾਨ ਦੀ ਅਲਾਟਮੈਂਟ ਦਾ ਇੰਤਜ਼ਾਰ ਕਰ ਰਹੇ ਹਾਂ। 

Also Read: ਮਾਂ ਦੀ ਮੌਤ ਤੋਂ ਬਾਅਦ ਬੱਚੀ ਨੇ ਲਿਆ ਜਨਮ, ਡਾਕਟਰਾਂ ਤੋਂ ਮਿਲਿਆ ‘ਜੀਵਨ ਦਾਨ’

ਜ਼ਿਕਰਯੋਗ ਹੈ ਕਿ ਡਾ. ਵੇਰਕਾ ਨੇ ਕਿਹਾ ਸੀ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਕਾਂਗਰਸ ’ਚ ਵਾਪਸ ਲਿਆਂਦਾ ਜਾ ਸਕਦਾ ਹੈ। ਇੰਨਾ ਹੀ ਨਹੀਂ, ਵੇਰਕਾ ਨੇ ਆਖਿਆ ਸੀ ਕਿ ਕੈਪਟਨ ਦੀ ਵਾਪਸੀ ਲਈ ਕੰਮ ਵੀ ਕੀਤਾ ਜਾ ਰਿਹਾ ਹੈ।  

Leave a Reply

Your email address will not be published. Required fields are marked *