ED ਰਿਮਾਂਡ ‘ਚ ਸੁਖਪਾਲ ਖਹਿਰਾ ਨੇ ਕੀਤੀ ਭੁੱਖ ਹੜਤਾਲ, ਬੇਟੇ ਮਹਿਤਾਬ ਨੇ ਦਿੱਤੀ ਜਾਣਕਾਰੀ

ਚੰਡੀਗੜ੍ਹ- ਸਾਬਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਐਨਫੋਰਸਮੈਂਟ ਡਾਇਰੈਕਟੋਰੇਟ (ED) ਦੀ 7 ਦਿਨਾਂ ਰਿਮਾਂਡ ‘ਤੇ ਹਨ, ਜਿਥੇ ਕਿ ਉਨ੍ਹਾਂ ਤੋਂ ਈ.ਡੀ. ਵੱਲੋਂ ਪੁੱਛ-ਗਿੱਛ ਕੀਤੀ ਜਾ ਰਹੀ…

ਚੰਡੀਗੜ੍ਹ- ਸਾਬਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਐਨਫੋਰਸਮੈਂਟ ਡਾਇਰੈਕਟੋਰੇਟ (ED) ਦੀ 7 ਦਿਨਾਂ ਰਿਮਾਂਡ ‘ਤੇ ਹਨ, ਜਿਥੇ ਕਿ ਉਨ੍ਹਾਂ ਤੋਂ ਈ.ਡੀ. ਵੱਲੋਂ ਪੁੱਛ-ਗਿੱਛ ਕੀਤੀ ਜਾ ਰਹੀ ਹੈ। ਇਸੇ ਦਰਮਿਆਨ ਉਨ੍ਹਾਂ ਦੇ ਪੁੱਤਰ ਮਹਿਤਾਬ ਸਿੰਘ ਖਹਿਰਾ ਨੇ ਵਲੋਂ ਜਾਣਕਾਰੀ ਦਿੱਤੀ ਗਈ ਹੈ ਕਿ ਚੰਡੀਗੜ੍ਹ ਪੁਲਿਸ ਵੱਲੋਂ ਉਨ੍ਹਾਂ ਦੇ ਪਿਤਾ ਨਾਲ ਅਣਮਨੁੱਖੀ ਵਤੀਰਾ ਕੀਤਾ ਜਾ ਰਿਹਾ ਹੈ। ਜਿਸ ਕਾਰਨ ਉਹ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ‘ਤੇ ਬੈਠ ਗਏ ਹਨ।

Also Read: ਕਾਂਗਰਸ ‘ਚ ਵਾਪਸੀ ਦੇ ਦਾਅਵਿਆਂ ‘ਤੇ ਕੈਪਟਨ ਅਮਰਿੰਦਰ ਨੇ ਦਿੱਤਾ ਇਹ ਬਿਆਨ

ਮਹਿਤਾਬ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਦੀ ਸਿੱਖੀ ਉੱਪਰ ਹਮਲਾ ਕੀਤਾ ਜਾ ਰਿਹਾ ਹੈ। ਇੱਕ ਪਾਂਡੇ ਨਾਂ ਦੇ ਪੁਲਿਸ ਅਧਿਕਾਰੀ ਨੇ ਉਨ੍ਹਾਂ ਨੂੰ ਆਪਣਾ ਕੜਾ ਤੱਕ ਉਤਾਰਨ ਲਈ ਆਖ ਦਿੱਤਾ ਜੋ ਕਿ ਸਾਡੇ ਗੁਰੂਆਂ ਦੀ ਨਿਸ਼ਾਨੀ ਹੈ। ਮਹਿਤਾਬ ਨੇ ਅੱਗੇ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਹੁੰਦਾ ਹੈ ਤਾਂ ਉਸ ਲਈ ਚੰਡੀਗੜ੍ਹ ਪੁਲਿਸ ਅਤੇ ਉਨ੍ਹਾਂ ਦੇ ਅਫਸਰ ਜ਼ਿੰਮੇਵਾਰ ਹੋਣਗੇ। ਮਹਿਤਾਬ ਨੇ ਕਿਹਾ ਕਿ ਜਦੋ ਤੱਕ ਉਨ੍ਹਾਂ ਦੀ ਸਿੱਖੀ ਉੱਪਰ ਹਮਲਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਨਹੀਂ ਹੁੰਦੀ ਅਤੇ ਉਨ੍ਹਾਂ ਦੇ ਬੁਨਿਆਦੀ ਅਧਿਕਾਰਾਂ ਉੱਪਰ ਡਾਕਾ ਮਾਰਨ ਵਾਲਿਆਂ ਨੂੰ ਸਜ਼ਾ ਨਹੀਂ ਮਿਲਦੀ ਉਨ੍ਹਾਂ ਦੀ ਇਹ ਭੁੱਖ ਹੜਤਾਲ਼ ਨਿਰੰਤਰ ਜਾਰੀ ਰਹੇਗੀ।

Also Read: ਦਿੱਲੀ ਦੀ ਆਬੋ-ਹਵਾ ‘ਬੇਹੱਦ ਖਰਾਬ’, ਸਾਹ ਲੈਣਾ ਵੀ ਹੋਇਆ ਜ਼ਹਿਰੀਲਾ

Leave a Reply

Your email address will not be published. Required fields are marked *