ਪੰਜਾਬ ਵਜ਼ਾਰਤ ਦੀ ਅਹਿਮ ਮੀਟਿੰਗ ਅੱਜ, ਲਏ ਜਾ ਸਕਦੈ ਨੇ ਕਈ ਵੱਡੇ ਫੈਸਲੇ

ਚੰਡੀਗੜ੍ਹ : ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ ਹੋਣ ਜਾ ਰਹੀ ਹੈ। ਇਸ ਦੀ ਅਗੁਵਾਈ ਸੀਐਮ ਚੰਨੀ ਕਰਨਗੇ।ਜਿਸ ਵਿਚ ਕਈ ਵੱਡੇ ਫੈਸਲੇ ਲਏ ਜਾ ਸਕਦੇ…

ਚੰਡੀਗੜ੍ਹ : ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ ਹੋਣ ਜਾ ਰਹੀ ਹੈ। ਇਸ ਦੀ ਅਗੁਵਾਈ ਸੀਐਮ ਚੰਨੀ ਕਰਨਗੇ।ਜਿਸ ਵਿਚ ਕਈ ਵੱਡੇ ਫੈਸਲੇ ਲਏ ਜਾ ਸਕਦੇ ਹਨ। ਕਿਆਸ ਲਗਾਏ ਜਾ ਰਹੇ ਹਨ ਕਿ ਪੰਜਾਬ ਸਰਕਾਰ ਵੱਲੋਂ ਬੀਐਸਐਫ ਦੇ ਅਧਿਕਾਰਕ ਖੇਤਰ ਵਧਾਉਣ ਅਤੇ ਪੰਜਾਬ ਦੇ ਏਜੀ ਨੂੰ ਲੈਕੇ ਵੱਡਾ ਫੈਸਲਾ ਲਿਆ ਜਾ ਸਕਦਾ ਹੈ।

 Also Read : ਪੰਜਾਬ ਦੇ ਰੰਗ ‘ਚ ਰੰਗੇ ਸੋਨੂ ਸੂਦ, ਤਸਵੀਰਾਂ ਸ਼ੇਅਰ ਕਰ ਲਿਖਿਆ-‘ਮੇਰੇ ਪੰਜਾਬ ਦੀ ਮਿੱਟੀ ਦੀ ਖੁਸ਼ਬੂ’

ਦੱਸ ਦਈਏ ਕਿ ਬੀਤੇ ਦਿਨ ਹੀ ਪੰਜਾਬ ਸਰਕਾਰ ਵੱਲੋਂ ਸਥਾਨਕ ਲੋਕਾਂ ਦੇ ਰਾਖਵੇਂਕਰਨ ਨੂੰ ਯਕੀਨੀ ਬਣਾਉਣ ਲਈ ਕਾਨੂੰਨ ਲਿਆਉਣ ਦੀ ਗੱਲ ਕਹੀ ਸੀ।ਉਨ੍ਹਾਂ ਨੇ ਕਿਹਾ ਕਿ ਹਰਿਆਣਾ ਦੀ ਤਰਜ਼ ‘ਤੇ ਇਹ ਕਾਨੂੰਨ ਲਿਆਂਦਾ ਜਾਵੇਗਾ। ਪੰਜਾਬੀਆਂ ਨੂੰ ਨੌਕਰੀਆਂ ਵਿੱਚ ਪਹਿਲ ਦਿੱਤੀ ਜਾਵੇਗੀ।ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਅਕਸਰ ਗੁਆਂਢੀ ਸੂਬੇ ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਇੱਥੋਂ ਤੱਕ ਕਿ ਦਿੱਲੀ ਦੇ ਉਮੀਦਵਾਰਾਂ ਨੂੰ ਸਥਾਨਕ ਲੋਕਾਂ ਦੀ ਬਜਾਏ ਨੌਕਰੀਆਂ ਦਿੱਤੀਆਂ ਜਾਂਦੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਕੋਸ਼ਿਸ਼ ਹੋਵੇਗੀ ਕਿ ਹੋਮ ਗਾਰਡਜ਼ ਦੀਆਂ 5000 ਅਸਾਮੀਆਂ ਸਮੇਤ ਇੱਕ ਲੱਖ ਨੌਕਰੀਆਂ ਭਰੀਆਂ ਜਾਣ। ਮੁੱਖ ਮੰਤਰੀ ਚੰਨੀ ਨੇ ਕਾਂਗਰਸ ਦੀ ਸੱਤਾ ‘ਚ ਰਹਿਣ ‘ਤੇ ਰੇਤ ਮਾਫੀਆ ‘ਤੇ ਲਗਾਮ ਕੱਸਣ ਲਈ ਸਰਕਾਰ ਦੀ ਦੇਖ-ਰੇਖ ‘ਚ ਨਿਗਮ ਬਣਾਉਣ ਦਾ ਵੀ ਸੰਕੇਤ ਦਿੱਤਾ ਹੈ।

Also Read :  ਨੌਕਰੀਆਂ ਨੂੰ ਲੈਕੇ CM ਚੰਨੀ ਦਾ ਵੱਡਾ ਐਲਾਨ, ਪੰਜਾਬੀਆਂ ਨੂੰ ਮਿਲੇਗੀ ਰੋਜ਼ਗਾਰ ‘ਚ ਪਹਿਲ 

ਉਨ੍ਹਾਂ ਕਿਹਾ ਕਿ ਉਹ 4 ਵਾਰ ਰੇਟ ਘਟਾ ਚੁੱਕੇ ਹਨ। ਸਾਰੇ ਜ਼ਿਲ੍ਹਿਆਂ ਦੇ ਡੀ.ਸੀਜ਼ ਅਤੇ ਐਸ.ਐਸ.ਪੀਜ਼ ਨੂੰ ਸਰਕਾਰ ਵੱਲੋਂ ਨਿਰਧਾਰਤ ਦਰਾਂ ਨੂੰ ਲਾਗੂ ਕਰਨ ਲਈ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਹਨ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਹ ਅਰਥ ਸ਼ਾਸਤਰ ਅਤੇ ਰਾਜਨੀਤੀ ਸ਼ਾਸਤਰ ਦੇ ਵਿਦਿਆਰਥੀ ਹਨ। ਉਨ੍ਹਾਂ ਕਿਹਾ ਕਿ ਉਹ ਨਾ ਸਿਰਫ਼ ਸਰਕਾਰੀ ਖਰਚਿਆਂ ਵਿੱਚ ਕਟੌਤੀ ਕਰਨਗੇ, ਸਗੋਂ ਟੈਕਸ ਚੋਰੀ ਨੂੰ ਵੀ ਰੋਕਣਗੇ।

Leave a Reply

Your email address will not be published. Required fields are marked *