ਠਾਣੇ- ਮਹਾਰਾਸ਼ਟਰ ‘ਚ ਸਖਤ ਕਾਨੂੰਨਾਂ ਦੇ ਬਾਵਜੂਦ ਔਰਤਾਂ ਅਤੇ ਲੜਕੀਆਂ ਨਾਲ ਜੁੜੇ ਅਪਰਾਧਾਂ ‘ਚ ਕਮੀ ਨਹੀਂ ਆ ਰਹੀ ਹੈ। ਮੁੰਬਈ ਦੇ ਨਾਲ ਲੱਗਦੇ ਠਾਣੇ ਜ਼ਿਲ੍ਹੇ ਤੋਂ ਇੱਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ। ਇੱਥੋਂ ਦੇ ਰਾਮਨਗਰ ਇਲਾਕੇ ਵਿਚ 5 ਸਾਲਾ ਲੜਕੀ ਨਾਲ ਜਬਰ-ਜ਼ਨਾਹ ਕਰਨ ਦੇ ਦੋਸ਼ ਵਿਚ 20 ਸਾਲਾ ਨੌਜਵਾਨ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।
Also Read: ਕੋਰੋਨਾ ਤੋਂ ਜਿੱਤ ਨੇੜੇ ਪੁੱਜਾ ਭਾਰਤ! 287 ਦਿਨਾਂ ‘ਚ ਸਭ ਤੋਂ ਘੱਟ ਨਵੇਂ ਮਾਮਲੇ
ਮਿਲੀ ਜਾਣਕਾਰੀ ਅਨੁਸਾਰ 14 ਨਵੰਬਰ ਨੂੰ ਠਾਣੇ ਜ਼ਿਲ੍ਹੇ ਦੇ ਸ਼ਾਂਤੀ ਨਗਰ ਥਾਣੇ ਵਿਚ ਮੁਲਜ਼ਮ ਖ਼ਿਲਾਫ਼ ਪੋਕਸੋ ਐਕਟ ਸਮੇਤ ਹੋਰ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ। ਪੁਲਿਸ ਦੇ ਡਿਪਟੀ ਕਮਿਸ਼ਨਰ (ਡੀਸੀਪੀ) ਯੋਗੇਸ਼ ਚਵਾਨ ਨੇ ਕਿਹਾ, “ਪੋਕਸੋ ਐਕਟ ਅਤੇ ਆਈਪੀਸੀ ਦੀ ਧਾਰਾ 376 ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਫਰਾਰ ਮੁਲਜ਼ਮਾਂ ਦੀ ਭਾਲ ਕਰ ਰਹੀ ਹੈ।”
Also Read: ਪੰਜਾਬ ਦੇ ਰੰਗ ‘ਚ ਰੰਗੇ ਸੋਨੂ ਸੂਦ, ਤਸਵੀਰਾਂ ਸ਼ੇਅਰ ਕਰ ਲਿਖਿਆ-‘ਮੇਰੇ ਪੰਜਾਬ ਦੀ ਮਿੱਟੀ ਦੀ ਖੁਸ਼ਬੂ’
ਪੁਲਿਸ ਨੇ ਦੱਸਿਆ ਕਿ ਦੋਸ਼ੀ ਅਤੇ ਪੀੜਤ ਇਕ ਹੀ ਇਲਾਕੇ ‘ਚ ਰਹਿੰਦੇ ਹਨ। ਸ਼ਾਂਤੀ ਨਗਰ ਥਾਣੇ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ, ”ਇਹ ਘਟਨਾ ਉਦੋਂ ਵਾਪਰੀ ਜਦੋਂ ਐਤਵਾਰ ਨੂੰ ਰਾਮਨਗਰ ਇਲਾਕੇ ‘ਚ ਲੜਕੀ ਆਪਣੇ ਘਰ ਦੇ ਬਾਹਰ ਖੇਡ ਰਹੀ ਸੀ। ਇਸ ਦੌਰਾਨ ਇਕ 20 ਸਾਲਾ ਨੌਜਵਾਨ ਆਇਆ ਅਤੇ ਚਾਕਲੇਟ ਦੇਣ ਦੇ ਬਹਾਨੇ ਲੜਕੀ ਨੂੰ ਘਰ ਦੇ ਅੰਦਰ ਲੈ ਗਿਆ। ਫਿਰ ਉਸ ਨਾਲ ਜਬਰ-ਜ਼ਨਾਹ ਕੀਤਾ।”
Also Read: ਮੁਸ਼ਕਲ ‘ਚ ਫਸੇ ਹਾਰਦਿਕ ਪੰਡਯਾ, ਕਸਟਮ ਵਿਭਾਗ ਨੇ ਕੀਤੀ ਵੱਡੀ ਕਾਰਵਾਈ
ਘਟਨਾ ਦੇ ਬਾਅਦ ਤੋਂ ਦੋਸ਼ੀ ਫਰਾਰ ਹੈ। ਪੁਲਿਸ ਉਸ ਦੀ ਭਾਲ ‘ਚ ਪੁੱਛਗਿੱਛ ਕਰ ਰਹੀ ਹੈ। ਫਿਲਹਾਲ ਪੀੜਤਾ ਦੇ ਬਿਆਨਾਂ ਅਨੁਸਾਰ ਪੁਲਿਸ ਅਗਲੇਰੀ ਜਾਂਚ ਕਰ ਰਹੀ ਹੈ।



