CM ਚੰਨੀ ਦਾ ਵੱਡਾ ਐਲਾਨ, ਪਹਿਲੇ ਜਥੇ ਨਾਲ ਪੂਰੀ ਕੈਬਨਿਟ ਜਾਵੇਗੀ ਕਰਤਾਰਪੁਰ

ਚੰਡੀਗੜ੍ਹ- ਕੇਂਦਰ ਸਰਕਾਰ (Centre Govt) ਵਲੋਂ ਸਿੱਖ ਸੰਗਤ ਦੇ ਰੋਹ ਤੇ ਗੁਰਪੁਰਬ ਨੂੰ ਦੇਖਦਿਆਂ ਕਰਤਾਰਪੁਰ ਲਾਂਘਾ (Kartarpur Corridor) ਖੋਲਣ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ…

ਚੰਡੀਗੜ੍ਹ- ਕੇਂਦਰ ਸਰਕਾਰ (Centre Govt) ਵਲੋਂ ਸਿੱਖ ਸੰਗਤ ਦੇ ਰੋਹ ਤੇ ਗੁਰਪੁਰਬ ਨੂੰ ਦੇਖਦਿਆਂ ਕਰਤਾਰਪੁਰ ਲਾਂਘਾ (Kartarpur Corridor) ਖੋਲਣ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਦੌਰਾਨ ਪੰਜਾਬ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Punjab CM Charanjit Singh Channi) ਨੇ ਵੀ ਵੱਡਾ ਐਲਾਨ ਕੀਤਾ ਹੈ।

Also Read: America ‘ਚ 3 ਦਿਨਾਂ ‘ਚ ਵਾਪਰਿਆ ਦੂਜਾ ਜਹਾਜ਼ ਹਾਦਸਾ, 2 ਹਲਾਕ

ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਕਰਤਾਰਪੁਰ ਜਾਣ ਵਾਲੇ ਪਹਿਲੇ ਜਥੇ ਦੇ ਨਾਲ ਪੰਜਾਬ ਦੀ ਪੂਰੀ ਕੈਬਨਿਟ ਵੀ ਕਰਤਾਰਪੁਰ ਜਾਵੇਗੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਉਮੀਦ ਨੂੰ ਬੂਰ ਪਿਆ ਹੈ। ਉਨ੍ਹਾਂ ਕਰਤਾਰਪੁਰ ਲਾਂਘਾ ਖੋਲਣ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਵੀ ਧੰਨਵਾਦ ਕੀਤਾ ਹੈ। ਦੱਸ ਦਈਏ ਕਿ ਇਸ ਵੱਡੇ ਫੈਸਲੇ ਬਾਰੇ ਕੇਂਦਰੀ ਮੰਤਰੀ ਅਮਿਤ ਸ਼ਾਹ (Amit Shah) ਨੇ ਟਵੀਟ ਕਰ ਜਾਣਕਾਰੀ ਦਿੱਤੀ ਹੈ ਕਿ ਭਲਕੇ ਤੋਂ ਕਰਤਾਰਪੁਰ ਲਾਂਘਾ (Kartarpur Corridor) ਖੋਲ੍ਹਿਆ ਜਾਵੇਗਾ।ਉਨ੍ਹਾਂ ਨੇ ਲਗਾਤਾਰ ਦੋ ਟਵੀਟ ਕੀਤੇ ਹਨ। ਜਿਸ ਵਿਚ ਉਨ੍ਹਾਂ ਨੇ ਲਿਖਿਆ ਹੈ ਕਿ ‘ਇਸ ਨਾਲ ਵੱਡੀ ਗਿਣਤੀ ਵਿਚ ਸਿੱਖ ਸ਼ਰਧਾਲੂਆਂ ਨੂੰ ਫਾਇਦਾ ਹੋਵੇਗਾ, ਇਕ ਵੱਡੇ ਫੈਸਲੇ ਵਿਚ ਪੀ.ਐੱਮ ਨਰੇਂਦਰਮੋਦੀ (Pm Modi) ਸਰਕਾਰ ਨੇ ਕਰਤਾਰਪੁਰ ਸਾਹਿਬ ਲਾਂਘੇ ਨੂੰ ਭਲਕੇ 17 ਨਵੰਬਰ ਤੋਂ ਮੁੜ ਖੋਲ੍ਹਣ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਸ਼੍ਰੀ ਗੁਰੂ ਨਾਨਕ ਦੇਵ ਜੀ ਅਤੇ ਸਾਡੇ ਸਿੱਖ ਭਾਈਚਾਰੇ ਪ੍ਰਤੀ ਮੋਦੀ ਸਰਕਾਰ ਦੀ ਅਥਾਹ ਸ਼ਰਧਾ ਨੂੰ ਦਰਸਾਉਂਦਾ ਹੈ।’

Also Read: ਸਿੱਧੂ ਖਿਲਾਫ ਅਪਰਾਧਿਕ ਮਾਣਹਾਨੀ ਮਾਮਲੇ ਦੀ ਸੁਣਵਾਈ 25 ਨਵੰਬਰ ਤੱਕ ਮੁਲਤਵੀ

ਦੂਜੇ ਟਵੀਟ ਵਿਚ ਉਨਾਂ ਨੇ ਲਿਖਿਆ ਹੈ ਕਿ ‘ਦੇਸ਼ 19 ਨਵੰਬਰ ਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਉਤਸਵ ਮਨਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਮੈਨੂੰ ਯਕੀਨ ਹੈ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਮੁੜ ਖੋਲ੍ਹਣ ਦਾ ਸਰਕਾਰ ਦਾ ਫੈਸਲਾ ਦੇਸ਼ ਭਰ ਵਿੱਚ ਖੁਸ਼ੀ ਅਤੇ ਖੁਸ਼ੀ ਨੂੰ ਹੋਰ ਵਧਾਏਗਾ।’

Leave a Reply

Your email address will not be published. Required fields are marked *