ਤਰਨਤਾਰਨ: ਖਾਲਸਾ ਕਰਿਆਨਾ ਮਾਲ ‘ਚ ਲੱਗੀ ਭਿਆਨਕ ਅੱਗ, ਕਰੋੜਾਂ ਦਾ ਨੁਕਸਾਨ

ਤਰਨਤਾਰਨ : ਸਥਾਨਕ ਸ਼ਹਿਰ ਦੇ ਖ਼ਾਲਸਾ ਕਰਿਆਨਾ ਮਾਲ (Khalsa Grocery Mall) ਨੂੰ ਅੱਜ ਸਵੇਰੇ ਭਿਆਨਕ ਅੱਗ (Fire) ਲੱਗ ਗਈ। ਇਸ ਕਾਰਨ ਕਰੋੜਾਂ ਰੁਪਏ ਦਾ ਨੁਕਸਾਨ…

ਤਰਨਤਾਰਨ : ਸਥਾਨਕ ਸ਼ਹਿਰ ਦੇ ਖ਼ਾਲਸਾ ਕਰਿਆਨਾ ਮਾਲ (Khalsa Grocery Mall) ਨੂੰ ਅੱਜ ਸਵੇਰੇ ਭਿਆਨਕ ਅੱਗ (Fire) ਲੱਗ ਗਈ। ਇਸ ਕਾਰਨ ਕਰੋੜਾਂ ਰੁਪਏ ਦਾ ਨੁਕਸਾਨ ਹੋਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ। ਅੱਗ ਨੂੰ ਬੁਝਾਉਣ ਲਈ ਅੰਮ੍ਰਿਤਸਰ (Amritsar) ਤੋਂ ਦੋ, ਤਰਨਤਾਰਨ (Tarn Taran) ਅਤੇ ਪੱਟੀ ਤੋਂ ਇੱਕ-ਇੱਕ ਫਾਇਰ ਬ੍ਰਿਗੇਡ (Fire brigade) ਦੀ ਗੱਡੀ ਮੌਕੇ ‘ਤੇ ਪੁੱਜੀ ਹੋਈ ਹੈ ਪਰ ਅੱਗ ‘ਤੇ ਕਰੀਬ ਤਿਨ ਘੰਟੇ ਬਾਅਦ ਵੀ ਕਾਬੂ ਨਹੀਂ ਪਾਇਆ ਜਾ ਸਕਿਆ।

Also Read: ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਨਨਕਾਣਾ ਸਾਹਿਬ ਲਈ 855 ਸ਼ਰਧਾਲੂਆਂ ਦਾ ਜੱਥਾ ਰਵਾਨਾ

ਲੋਕਾਂ ਦੀ ਭੀੜ ਕਾਰਨ ਫਾਇਰ ਬ੍ਰਿਗੇਡ ਦੀ ਟੀਮ ਨੂੰ ਕੰਮ ਕਰਨ ਵਿਚ ਕਾਫੀ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਕਰਿਆਨਾ ਸਟੋਰ ਦੇ ਮਾਲਕ ਜੈ ਇੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਦੁਕਾਨ ਵਿੱਚ ਕਰੋੜਾਂ ਰੁਪਏ ਦਾ ਸਮਾਨ ਪਿਆ ਸੀ, ਜੋ ਸੜ ਕੇ ਸੁਆਹ ਹੋ ਗਿਆ ਹੈ ਅਤੇ ਬਿਲਡਿੰਗ ਵੀ ਡਿੱਗਣ ਦੇ ਕਿਨਾਰੇ ਹੈ।

Also Read: ਕੰਗਨਾ ਰਣੌਤ ਨੇ ਹੁਣ ਮਹਾਤਮਾ ਗਾਂਧੀ ਬਾਰੇ ਕੀਤੀ ਵਿਵਾਦਿਤ ਟਿੱਪਣੀ, ਜੈਪੁਰ ‘ਚ ਸ਼ਿਕਾਇਤ ਦਰਜ

Leave a Reply

Your email address will not be published. Required fields are marked *