ਕਿਸਾਨਾਂ ਨਾਲ ਮੀਟਿੰਗ ਤੋਂ ਬਾਅਦ CM ਚੰਨੀ ਦਾ ਵੱਡਾ ਬਿਆਨ, ਕਿਹਾ- ‘ਅਸਤੀਫਾ ਦੇਣ ਲਈ ਤਿਆਰ’

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਸੀਐਮ ਚੰਨੀ ਨੇ ਅੱਜ ਪੰਜਾਬ ਭਵਨ ਵਿਖੇ ਕਿਸਾਨ ਜੱਥੇਬੰਦੀਆਂ ਨਾਲ ਮੀਟਿੰਗ ਕੀਤੀ ਹੈ । ਜਿਸ ਤੋ ਬਾਅਦ ਉਨਾਂ ਨੇ…

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਸੀਐਮ ਚੰਨੀ ਨੇ ਅੱਜ ਪੰਜਾਬ ਭਵਨ ਵਿਖੇ ਕਿਸਾਨ ਜੱਥੇਬੰਦੀਆਂ ਨਾਲ ਮੀਟਿੰਗ ਕੀਤੀ ਹੈ । ਜਿਸ ਤੋ ਬਾਅਦ ਉਨਾਂ ਨੇ ਪ੍ਰੈਸ ਕਾਨਫਰੰਸ ਕਰਦਿਆਂ ਕਿਹਾ ਕਿ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਮੰਨ ਲਈਆਂ ਗਈਆਂ ਹਨ। ਇਸ ਦੌਰਾਨ ਉਨ੍ਹਾਂ ਨੇ ਇਹ ਵੀ ਕਿਹਾ ਕਿ ਉਹ ਕਿਸਾਨਾਂ ਲਈ ਅਸਤੀਫਾ ਦੇਣ ਨੂੰ ਵੀ ਤਿਆਰ ਹਨ।

Also Read : ਹੁਣ ਸਰਕਾਰੀ ਰਾਸ਼ਨ ਡਿਪੂਆਂ ‘ਤੇ ਵੀ ਮਿਲਣਗੇ ‘ਗੈਸ ਸਿਲੰਡਰ’!

ਮੁੱਖ ਮੰਤਰੀ  ਚੰਨੀ ਵੱਲੋਂ ਕਿਸਾਨਾਂ ਅਤੇ ਨਰਮੇ ਦੀ ਚੁਗਾਈ ਕਰਨ ਵਾਲੇ ਮਜ਼ਦੂਰਾਂ ਲਈ ਨਵਾਂ ਐਲਾਨ ਕੀਤਾ ਗਿਆ ਹੈ। ਇਹ ਐਲਾਨ ਮੁੱਖ ਮੰਤਰੀ ਵੱਲੋਂ ਨਰਮੇ ਦੀਆਂ ਖਰਾਬ ਹੋਈਆਂ ਫਸਲਾਂ ਨੂੰ ਵੇਖਦੇ ਹੋਏ ਕੀਤਾ ਗਿਆ ਹੈ, ਜਿਸ ਨਾਲ ਕਿਸਾਨਾਂ ਨੂੰ ਬਹੁਤ ਵੱਡੀ ਰਾਹਤ ਮਿਲੇਗੀ।

Also Read : ਬਿਕਰਮ ਮਜੀਠੀਆ ਦਾ CM ਚੰਨੀ ਨੂੰ ਚੈਲੰਜ, ਕਿਹਾ-‘ਸਾਬਿਤ ਕਰੋ ਨਹੀਂ ਤਾਂ ਦਿਓ ਅਸਤੀਫਾ’

ਪ੍ਰੈਸ ਕਾਨਫਰੰਸ ਦੌਰਾਨ ਚੰਨੀ ਨੇ ਐਲਾਨ ਕੀਤਾ ਕਿ ਜਿਨ੍ਹਾਂ ਕਿਸਾਨਾਂ ਦੀ ਨਰਮੇ ਦੀ ਫਸਲ ਗੁਲਾਬੀ ਸੁੰਡੀ ਨਾਲ ਖਰਾਬ ਹੋਈ ਹੈ, ਉਨ੍ਹਾਂ ਨੂੰ 17 ਹਜ਼ਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਪੰਜਾਬ ਸਰਕਾਰ ਮੁਆਵਜ਼ਾ ਦੇੇਵੇਗੀ। ਇਸਤੋਂ ਇਲਾਵਾ ਨਰਮੇ ਦੀ ਚੁਗਾਈ ਕਰਨ ਵਾਲੇ ਮਜ਼ਦੂਰਾਂ ‘ਤੇ ਵੀ ਨਰਮੇ ਦੀ ਸੁੰਡੀ ਕਾਰਨ ਫਸਲਾਂ ਖਰਾਬ ਹੋਣ ਦੇ ਮੱਦੇਨਜ਼ਰ ਰੁਜ਼ਗਾਰ ‘ਤੇ ਅਸਰ ਪਿਆ ਹੈ, ਇਸ ਲਈ ਉਨ੍ਹਾਂ ਨੂੰ 10 ਫ਼ੀਸਦੀ ਮੁਆਵਜ਼ਾ ਦਿੱਤਾ ਜਾਵੇਗਾ।

 

 

 

Leave a Reply

Your email address will not be published. Required fields are marked *