ਤਰਨਤਾਰਨ : ਪੱਟੀ ਸ਼ਹਿਰ ਵਿੱਚ ਦੋ ਕਾਂਗਰਸੀ ਆਗੂਆਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਦੱਸਿਆ ਜਾ ਰਿਹਾ ਹੈ ਕਿ ਅਣਪਛਾਤੇ ਹਮਲਾਵਰਾਂ ਵੱਲੋਂ ਚਲਾਈਆਂ ਗੋਲੀਆਂ ਕਾਰਨ ਦੋ ਕਾਂਗਰਸੀ ਆਗੂਆਂ ਅਮੋਲਕਪ੍ਰੀਤ ਸਿੰਘ ਅਤੇ ਜਗਦੀਪ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਇਕ ਵਿਅਕਤੀ ਜ਼ਖਮੀ ਹੋ ਗਿਆ। ਇਸ ਦੌਰਾਨ ਮੌਕੇ ‘ਤੇ ਮੌਜੂਦ ਲੋਕਾਂ ਨੇ ਜ਼ਖਮੀਆਂ ਨੂੰ ਤੁਰੰਤ ਹਸਪਤਾਲ ‘ਚ ਦਾਖਲ ਕਰਵਾਇਆ, ਜਿੱਥੇ ਡਾਕਟਰਾਂ ਨੇ ਦੋਵਾਂ ਨੌਜਵਾਨਾਂ ਨੂੰ ਮ੍ਰਿਤਕ ਐਲਾਨ ਦਿੱਤਾ।
Also Read : BCCI ਦੇ ਪ੍ਰਧਾਨ ਸੌਰਵ ਗਾਂਗੁਲੀ ਬਣੇ ICC ਦੇ ਨਵੇਂ ਚੇਅਰਮੈਨ
ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਦੀ ਪਛਾਣ ਜਗਦੀਪ ਸਿੰਘ ਮੰਨਾ ਵਾਸੀ ਪੱਟੀ, ਅਮੋਲਕਪ੍ਰੀਤ ਸਿੰਘ ਵਾਸੀ ਬੁਰਜ ਰਾਏ ਵਜੋਂ ਹੋਈ ਹੈ। ਜਦਕਿ ਜ਼ਖਮੀ ਦੀ ਪਹਿਚਾਣ ਗੁਰਸੇਵਕ ਸਿੰਘ ਪ੍ਰਿੰਗੜੀ ਵਾਸੀ ਪੱਟੀ ਵਜੋਂ ਹੋਈ ਹੈ। ਫਿਲਹਾਲ ਪੁਲਿਸ ਨੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।



