ਹਰਸਿਮਰਤ ਕੌਰ ਬਾਦਲ ਨਹੀਂ ਲੜਨਗੇ ਵਿਧਾਨਸਭਾ ਚੋਣ, ਸੁਖਬੀਰ ਬਾਦਲ ਨੇ ਦਿੱਤਾ ਵੱਡਾ ਬਿਆਨ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ (Assembly elections) ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ (Harsimrat…

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ (Assembly elections) ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ (Harsimrat Kaur Badal) 2022 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਹਿੱਸਾ ਨਹੀਂ ਲਵੇਗੀ। ਇਸ ਦੀ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਵਲੋਂ ਦਿੱਤੀ ਗਈ ਹੈ।

Also Read: ਕਰਤਾਰਪੁਰ ਸਾਹਿਬ ਦਰਸ਼ਨਾਂ ਲਈ ਪਹੁੰਚੇ CM ਚੰਨੀ, ਕਿਹਾ-‘ਅਰਦਾਸਾਂ ਹੋਈਆਂ ਪੂਰੀਆਂ’ 

ਇਸ ਦੌਰਾਨ ਉਨ੍ਹਾਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਚੋਣਾਂ ਲੜਨ ਦੇ ਸਵਾਲ ਦਾ ਜਵਾਬ ਦਿੰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਸਹੀ ਸਮਾਂ ਆਉਣ ‘ਤੇ ਪਾਰਟੀ ਇਸ ਦਾ ਫ਼ੈਸਲਾ ਕਰੇਗੀ। ਉਨ੍ਹਾਂ ਕਿਹਾ ਕਿ ਇਸ ਵੇਲੇ ਪੰਜਾਬ ਦੇ ਪਿੰਡਾਂ ਅਤੇ ਸ਼ਹਿਰਾਂ ‘ਚ ਅਕਾਲੀ ਦਲ ਪੂਰੇ ਐਕਸ਼ਨ ਮੋੜ ‘ਚ ਹੈ। ਉਨ੍ਹਾਂ ਇਸ ਮੌਕੇ ਕਾਂਗਰਸ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕਾਂਗਰਸ ਇਸ ਲਈ ਐਕਸ਼ਨ ਮੋੜ ‘ਚ ਨਹੀਂ ਹੈ ਕਿਉਂਕਿ ਕਾਂਗਰਸੀ ਰੋਜ਼ਾਨਾ ਕਰੋੜਾਂ ਰੁਪਏ ਕਮਾ ਰਹੇ ਹਨ ਅਤੇ ਉਹ ਚੋਣ ਜ਼ਾਬਤਾ ਲੱਗਣ ‘ਤੇ ਹੀ ਆਉਣਗੇ। ਉਨ੍ਹਾਂ ਕਿਹਾ ਕਿ ਚੋਣਾਂ ਸਬੰਧੀ ਅਕਾਲੀ ਦਲ ਦੀਆਂ ਅਜੇ ਕਾਫ਼ੀ ਸੀਟਾਂ ਬਚੀਆਂ ਹਨ, ਜਿਨ੍ਹਾਂ ਬਾਰੇ ਸਮਾਂ ਆਉਣ ‘ਤੇ ਫ਼ੈਸਲਾ ਲੈ ਲਿਆ ਜਾਵੇਗਾ।

Also Read: ਪ੍ਰੀਤੀ ਜ਼ਿੰਟਾ ਨੇ ਦਿੱਤਾ ਜੌੜੇ ਬੱਚਿਆਂ ਨੂੰ ਜਨਮ, ਸ਼ੇਅਰ ਕੀਤੀ ਪੋਸਟ

ਮੁੱਖ ਮੰਤਰੀ ਚੰਨੀ ਅਤੇ ਬਾਕੀ ਮੰਤਰੀਆਂ ਵੱਲੋਂ ਭੰਗੜੇ ਪਾਉਣ ਦੇ ਸਵਾਲ ਦਾ ਜਵਾਬ ਦਿੰਦਿਆਂ ਸੁਖਬੀਰ ਬਾਦਲ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ‘ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਅਜੇ ਕਾਂਗਰਸੀਆਂ ਨੂੰ ਭੰਗੜੇ ਪਵਾਉਣਗੇ। ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਦਾ ਢੋਲ ਤਾਂ ਅਜੇ ਵੱਜਣਾ ਹੈ।

ਦੇਖੋ ਪੂਰੀ ਵੀਡੀਓ

 

Leave a Reply

Your email address will not be published. Required fields are marked *