ਸਿਮਰਜੀਤ ਬੈਂਸ ਦੀਆਂ ਵਧੀਆਂ ਮੁਸ਼ਕਲਾਂ, ਲੁਧਿਆਣਾ ਜਬਰ-ਜ਼ਨਾਹ ਮਾਮਲੇ ‘ਚ ਗੈਰ ਜ਼ਮਾਨਤੀ ਵਾਰੰਟ ਜਾਰੀ

ਲੁਧਿਆਣਾ : ਲੋਕ ਇਨਸਾਫ਼ ਪਾਰਟੀ (LIP) ਦੇ ਮੁਖੀ ਤੇ ਹਲਕਾ ਆਤਮਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ (Simerjit Singh Bains) ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਦਰਅਸਲ…

ਲੁਧਿਆਣਾ : ਲੋਕ ਇਨਸਾਫ਼ ਪਾਰਟੀ (LIP) ਦੇ ਮੁਖੀ ਤੇ ਹਲਕਾ ਆਤਮਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ (Simerjit Singh Bains) ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਦਰਅਸਲ ਲੁਧਿਆਣਾ ਰੇਪ ਮਾਮਲੇ (Ludhiana rape case) ਵਿਚ ਅਦਾਲਤ (Court) ਨੇ ਬੈਂਸ ਖਿਲਾਫ ਗੈਰ ਜ਼ਮਾਨਤੀ ਵਾਰੰਟ (Non-Bailable Warrant) ਜਾਰੀ ਕੀਤਾ ਹੈ। ਉਨ੍ਹਾਂ ਨੂੰ 1 ਦਸੰਬਰ ਤੱਕ ਅਦਾਲਤ ਵਿਚ ਪੇਸ਼ ਕਰਨ ਦੇ ਹੁਕਮ ਦਿੱਤੇ ਗਏ ਹਨ। ਇਹ ਜਾਣਕਾਰੀ ਸ਼ਿਕਾਇਤਕਰਤਾ (Complainant) ਦੇ ਵਕੀਲ ਹਰੀਸ਼ ਢਾਂਡਾ ਨੇ ਦਿੱਤੀ।

Also Read : ਕਰਤਾਰਪੁਰ ਸਾਹਿਬ ਤੋਂ ਵਾਪਸ ਪਰਤਦਿਆਂ ਹੀ CM ਚੰਨੀ ਨੇ ਕੀਤੇ ਵੱਡੇ ਐਲਾਨ

ਦੱਸ ਦਈਏ ਕਿ ਕੁਝ ਸਮਾਂ ਪਹਿਲਾਂ ਇਕ ਔਰਤ ਨੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਖਿਲਾਫ ਲੁਧਿਆਣਾ ਪੁਲਿਸ ਨੂੰ ਛੇੜਛਾੜ ਅਤੇ ਬਲਾਤਕਾਰ ਦੀ ਸ਼ਿਕਾਇਤ ਕੀਤੀ ਸੀ, ਜਿਸ ਤੋਂ ਬਾਅਦ ਪੁਲਿਸ ਨੇ ਕਾਰਵਾਈ ਕਰਦੇ ਹੋਏ ਉਕਤ ਵਿਧਾਇਕ ਖਿਲਾਫ ਐੱਫ.ਆਈ.ਆਰ. (FIR) ਦਰਜ ਕੀਤਾ ਗਿਆ ਸੀ। ਅਦਾਲਤ ਦੇ ਨਿਰਦੇਸ਼ਾਂ ’ਤੇ ਲੁਧਿਆਣਾ ਦੇ ਥਾਣਾ ਡਵੀਜ਼ਨ ਨੰਬਰ 6 ਦੀ ਪੁਲਿਸ ਨੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਸਮੇਤ 7 ਵਿਅਕਤੀਆਂ ਖ਼ਿਲਾਫ਼ ਸਾਜ਼ਿਸ਼ ਤਹਿਤ ਬਲਾਤਕਾਰ, ਛੇੜਛਾੜ ਅਤੇ ਧਮਕਾਉਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ।

Leave a Reply

Your email address will not be published. Required fields are marked *