ਚੰਡੀਗੜ੍ਹ : ਕੇਂਦਰ ਸਰਕਾਰ ਵਲੋਂ ਤਿੰਨੇ ਖੇਤੀ ਕਾਨੂੰਨ ਵਾਪਸ (Farm Law) ਲੈਣ ਦੇ ਫ਼ੈਸਲੇ ਨੂੰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ (Prakash Singh Badal) ਨੇ ਕਿਸਾਨਾਂ ਦੀ ਵੱਡੀ ਜਿੱਤ ਦੱਸਿਆ ਹੈ। ਸਰਦਾਰ ਬਾਦਲ ਦਾ ਕਹਿਣਾ ਹੈ ਕਿ ਇਹ ਕਿਸਾਨਾਂ ਦੇ ਵੱਡੇ ਸੰਘਰਸ਼ ਦੀ ਜਿੱਤ ਹੈ ਅਤੇ ਇਸੇ ਸੰਘਰਸ਼ ਅੱਗੇ ਕੇਂਦਰ ਸਰਕਾਰ ਨੂੰ ਝੁਕਣਾ ਪਿਆ ਹੈ। ਵੀਡੀਓ ਜਾਰੀ ਕਰਦਿਆਂ ਪ੍ਰਕਾਸ਼ ਸਿੰਘ ਬਾਦਲ ਨੇ ਆਖਿਆ ਕਿ ਇਹ ਤਿੰਨੇ ਕਾਲੇ ਕਾਨੂੰਨ ਜ਼ਬਰਦਸਤੀ ਬਣਾਏ ਗਏ ਸਨ ਅਤੇ ਹੁਣ ਜਦੋਂ ਸਰਕਾਰ ਨੂੰ ਆਪਣੀ ਗ਼ਲਤੀ ਦਾ ਅਹਿਸਾਸ ਹੋਇਆ ਹੈ ਤਾਂ ਉਸ ਨੇ ਇਨ੍ਹਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ ਹੈ। ਇਸ ਲਈ ਕਿਸਾਨ ਵਧਾਈ ਦੇ ਪਾਤਰ ਹਨ।
Also Read : ਤਿੰਨ ਖੇਤੀ ਕਾਨੂੰਨਾਂ ‘ਤੇ ਬੋਲੇ ਰਾਹੁਲ ਗਾਂਧੀ, ਕਿਹਾ- ‘ਅੰਨਦਾਤਾ ਨੇ ਸੱਤਿਆਗ੍ਰਹਿ ਰਾਹੀਂ ਝੁਕਾਇਆ ਹੰਕਾਰ ਦਾ ਸਿਰ’
ਸਰਦਾਰ ਬਾਦਲ (Prakash Singh Badal) ਨੇ ਇਸ ਸੰਘਰਸ਼ ਦੌਰਾਨ ਆਪਣੀਆਂ ਕੁਰਬਾਨੀਆਂ ਦੇਣ ਵਾਲੇ ਕਿਸਾਨਾਂ ਨੂੰ ਸਲਾਮ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਸਦਕਾ ਹੀ ਅੱਜ ਕੇਂਦਰ ਸਰਕਾਰ ਤਿੰਨੇ ਕਾਨੂੰਨ ਵਾਪਸ ਲੈਣ ਲਈ ਮਜਬੂਰ ਹੋਈ ਹੈ। ਇਸ ਸੰਘਰਸ਼ ਦੌਰਾਨ ਸ਼ਹੀਦੀਆਂ ਪਾਉਣ ਵਾਲਿਆਂ ਨੂੰ ਇਤਿਹਾਸ ਵਿਚ ਵੱਡੀ ਜਗ੍ਹਾ ਦਿੱਤੀ ਜਾਵੇਗੀ। ਉਨ੍ਹਾਂ ਦੀ ਕੁਰਬਾਨੀ ਨੂੰ ਸਾਰੇ ਪੰਜਾਬੀ, ਕਿਸਾਨ ਅਤੇ ਸਾਰੀ ਦੁਨੀਆ ਹਮੇਸ਼ਾ ਯਾਦ ਰੱਖੇਗੀ।



