ਖੇਤੀ ਕਾਨੂੰਨ ਵਾਪਸ ਹੋਣ ‘ਤੇ ਗੁਰਨਾਮ ਸਿੰਘ ਚਡੂਨੀ ਨੇ ਕੀਤਾ ਵੱਡਾ ਐਲਾਨ

ਚੰਡੀਗੜ੍ਹ :  ਕੇਂਦਰ ਸਰਕਾਰ ਵੱਲੋਂ ਪਿਛਲੇ ਸਾਲ ਲਾਗੂ ਕੀਤੇ ਗਏ ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਅੱਜ ਮੋਦੀ ਸਰਕਾਰ ਵੱਲੋਂ ਵਾਪਸ ਲੈ ਲਿਆ ਗਿਆ ਹੈ।ਜਿਸਦਾ ਐਲਾਨ…

ਚੰਡੀਗੜ੍ਹ :  ਕੇਂਦਰ ਸਰਕਾਰ ਵੱਲੋਂ ਪਿਛਲੇ ਸਾਲ ਲਾਗੂ ਕੀਤੇ ਗਏ ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਅੱਜ ਮੋਦੀ ਸਰਕਾਰ ਵੱਲੋਂ ਵਾਪਸ ਲੈ ਲਿਆ ਗਿਆ ਹੈ।ਜਿਸਦਾ ਐਲਾਨ ਅੱਜ ਪੀਐਮ ਮੋਦੀ ਨੇ ਖੁਦ ਸਵੇਰੇ 9 ਵਜੇ ਲਾਈਵ ਹੋਕੇ ਇਸਦਾ ਐਲਾਨ ਕੀਤਾ ਸੀ। ਆਪਣੇ ਸੰਬੋਧਨ ਵਿੱਚ ਪੀਐਮ ਮੋਦੀ ਨੇ ਕਿਹਾ ਕਿ ਪੰਜ ਦਹਾਕਿਆਂ ਦੇ ਆਪਣੇ ਜਨਤਕ ਜੀਵਨ ਵਿੱਚ ਮੈਂ ਕਿਸਾਨਾਂ ਦੀਆਂ ਮੁਸ਼ਕਿਲਾਂ ਅਤੇ ਚੁਣੌਤੀਆਂ ਨੂੰ ਬਹੁਤ ਨੇੜਿਓਂ ਅਨੁਭਵ ਕੀਤਾ ਹੈ। ਰਾਸ਼ਟਰ ਨੂੰ ਸੰਬੋਧਨ ਕਰਦਿਆਂ, ਪੀਐਮ ਮੋਦੀ ਨੇ ਕਿਸਾਨਾਂ ਤੋਂ ਮੁਆਫੀ ਵੀ ਮੰਗੀ।

Also Read : ਖੇਤੀ ਕਾਨੂੰਨ ਵਾਪਸ ਹੋਣ ‘ਤੇ CM ਚੰਨੀ ਨੇ ਟਵੀਟ ਕਰ ਕਿਸਾਨਾਂ ਨੂੰ ਦਿੱਤੀ ਵਧਾਈ

ਜਿਸ ਤੋਂ ਬਾਅਦ ਕਿਸਾਨਾਂ ਵਿਚ ਭਾਰੀ ਉਤਸਾਹ ਦੇਖਣ ਨੂੰ ਮਿਲ ਰਿਹਾ ਹੈ।ਤੁਹਾਨੂੰ ਦੱਸ ਦੲਇੇ ਕਿ ਇਸ ਦੌਰਾਨ ਕਿਸਾਨ ਆਗੂ ਗੁਰਨਾਮ ਸਿੰਘ ਚਡੂਨੀ ਨੇ ਲਾਈਵ ਹੋ ਕੇ ਵੱਡਾ ਐਲਾਨ ਕੀਤਾ ਹੈ । ਉਨ੍ਹਾਂ ਨੇ ਕਿਹਾ ਕਿ ਅੰਦੋਲਨ ਵਿੱਚ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਅਤੇ ਅੰਦੋਲਨਕਾਰੀ ਕਿਸਾਨ ਕਾਮਰੇਡਾਂ ਦੇ ਸੰਘਰਸ਼ ਨੂੰ ਸਲਾਮ, ਤੁਹਾਡੀ ਏਕਤਾ ਅਤੇ ਸਖ਼ਤ ਅੰਦੋਲਨ ਅੱਗੇ ਦੁਨੀਆ ਦੇ ਸਭ ਤੋਂ ਜ਼ਿੱਦੀ ਮਨੁੱਖ ਨੂੰ ਝੁਕਣਾ ਪਿਆ ਅਤੇ ਅਗਲਾ ਫੈਸਲਾ ਯੂਨਾਈਟਿਡ ਦੀ ਮੀਟਿੰਗ ਵਿੱਚ ਲਿਆ ਜਾਵੇਗਾ।

Also Read : ਖੇਤੀ ਕਾਨੂੰਨ ਵਾਪਸ ਲੈਣ ਦੇ ਐਲਾਨ ਤੋਂ ਬਾਅਦ ਬੋਲੇ ਰਾਕੇਸ਼ ਟਿਕੈਤ, ਕਿਹਾ- ‘ਤੁਰੰਤ ਵਾਪਸ ਨਹੀਂ ਹੋਵੇਗਾ ਅੰਦੋਲਨ’

ਚਡੂਨੀ ਨੇ ਕਿਹਾ ਕਿ ਅਜੇ ਐਮਐਸਪੀ ‘ਤੇ ਸਰਕਾਰ ਵੱਲੋਂ ਕੋਈ ਗੱਲ ਨਹੀਂ ਕੀਤੀ ਗਈ ਹੈ।ਹਰਿਆਣਾ ਵਿਚ 48000 ਲੋਕਾਂ ‘ਤੇ ਪਰਚੇ ਦਰਜ ਉਨ੍ਹਾਂ ਬਾਰੇ ਵੀ ਕੋਈ ਗੱਲ ਨਹੀਂ ਕੀਤੀ ਗਈ। ਚਡੂਨੀ ਨੇ ਕਿਹਾ ਕੀ ਅਸਲ ਫੈਸਲਾ ਸੰਯੁਕਤ ਕਿਸਾਨ ਮੋਰਚੇ  ਵੱਲੋਂ ਮੀਟਿੰਗ ਕਰਨ ਤੋਂ ਬਾਅਦ ਹੀ ਲਿਆ ਜਾਵੇਗਾ।

 

 

 

Leave a Reply

Your email address will not be published. Required fields are marked *