ਖੇਤੀ ਕਾਨੂੰਨ ਰੱਦ ਹੋਣ ਤੇ ਬੋਲੇ ਤੋਮਰ,ਕਿਹਾ- ‘ਅਫਸੋਸ ਕੀ ਕਿਸਾਨਾਂ ਨੂੰ ਨਹੀਂ ਸਮਝਾ ਸਕੇ ਖੇਤੀ ਕਾਨੂੰਨਾਂ ਦੇ ਫਾਇਦੇ’

ਨਵੀਂ ਦਿੱਲੀ : ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ (Narendra Singh Tomar) ਨੇ ਖੇਤੀ ਕਾਨੂੰਨ ਵਾਪਸ ਲੈਣ ਤੋ ਬਾਅਦ ਕਿਹਾ ਕਿ ਪੀਐਮ ਮੋਦੀ ਵੱਲੋਂ ਲਿਆਂਦੇ ਗਏ…

ਨਵੀਂ ਦਿੱਲੀ : ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ (Narendra Singh Tomar) ਨੇ ਖੇਤੀ ਕਾਨੂੰਨ ਵਾਪਸ ਲੈਣ ਤੋ ਬਾਅਦ ਕਿਹਾ ਕਿ ਪੀਐਮ ਮੋਦੀ ਵੱਲੋਂ ਲਿਆਂਦੇ ਗਏ ਤਿੰਨ ਖੇਤੀ ਕਾਨੂੰਨ ਜਿੰਨਾਂ ਨਾਲ ਕਿਸਾਨਾਂ ਨੂੰ ਬਹੁਤ ਫਾਇਦਾ ਹੋਣਾ ਸੀ, ਪਰ ਮੈਨੂੰ ਦੁੱਖ ਹੈ ਕਿ ਅਸੀ ਦੇਸ਼ ਦੇ ਕੁਝ ਕਿਸਾਨਾਂ ਨੂੰ ਇਸ ਨਵੇਂ ਕਾਨੂੰਨ ਦੇ ਫਾਈਦਿਆਂ ਬਾਰੇ ਨਹੀਂ ਸਮਝਾ ਸਕੇ।ਖੇਤੀ ਮੰਤਰੀ ਨੇ ਅੱਗੇ ਕਿਹਾ ਕਿ ਦੇਸ਼ ਗਵਾਹ ਹੈ ਕਿ ਜਦ ਤੋਂ ਪੀਐਮ ਮੋਦੀ (PM Modi) ਨੇ 2014 ‘ਚ ਸਰਕਾਰ ਦੀ ਕਮਾਨ ਆਪਣੇ ਹੱਥਾਂ ਵਿਚ ਲਈ ਹੈ ਤਦ ਤੋਂ ਹੀ ਕਿਸਾਨਾਂ ਦੀ ਸਥਿਤੀ ਬਹੁਤ ਸੁਧਾਰ ਆਇਆ ਹੈ।ਪਿਛਲੇ 7 ਸਾਲਾਂ ‘ਚ ਖੇਤੀ ਨੂੰ ਲਾਭ ਪਹੁੰਚਾਉਣ ਵਾਲੀਆਂ ਕਈ ਯੋਜਨਾਵਾਂ ਸ਼ੁਰੂ ਕੀਤੀਆਂ ਗਈਆਂ ਹਨ।

Also Read : ਖੇਤੀ ਕਾਨੂੰਨਾਂ ਦੀ ਵਾਪਸੀ ‘ਤੇ ਸੋਨੂੰ ਸੂਦ ਨੇ ਕੀਤਾ ਟਵੀਟ, ਆਖੀ ਇਹ ਗੱਲ

ਤੋਮਰ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਹਮੇਸ਼ਾ ਹੀ ਕਿਸਾਨਾਂ ਦੀ ਭਲਾਈ ਲਈ ਕੰਮ ਕੀਤਾ ਹੈ।ਕਈ ਥਾਵਾਂ ‘ਤੇ ਇਸਦਾ ਫਾਇਦਾ ਵੀ ਦੇਖਣ ਨੂੰ ਮਿਲਿਆ ਹੈ। ਉਨ੍ਹਾਂ ਨੇ ਕਿਹਾ ਕਿ ਪੀਐਮ ਮੋਦੀ (PM Modi) ਚਾਹੁੰਦੇ ਹਨ ਕਿ ਸਾਡੇ ਦੇਸ਼ ‘ਚ ਕਿਸਾਨਾਂ ਦੇ ਲਈ ਜੋ ਵੀ ਬੰਦਿਸ਼ਾਂ ਹਨ ਉਨ੍ਹਾਂ ਨੂੰ ਖੋਲ੍ਹਿਆ ਜਾਵੇ। ਇਸ ਲਈ ਅਸੀ ਕਾਨੂੰਨ ਲੈਕੇ ਆਏ ਹਾਂ।ਪਰ ਅਫਸੋਸ ਕਿ ਕਿਸਾਨਾਂ ਨੂੰ ਇੰਨ੍ਹਾਂ ਕਾਨੂੰਨਾਂ ਦੇ ਫਾਇਦੇ ਸਮਝਾਉਣ ‘ਚ ਅਸੀ ਅਸਫਲ ਰਹੇ।

Also Read : ਤਿੰਨ ਕਾਲੇ ਕਾਨੂੰਨ ਵਾਪਸ ਲੈਣ ਦੇ ਫੈਸਲੇ ਤੋਂ ਬਾਅਦ ਕਿਸਾਨਾਂ ‘ਚ ਜਸ਼ਨ ਦਾ ਮਾਹੌਲ, ਦੇਖੋ ਤਸਵੀਰਾਂ

ਦਰਅਸਲ ਪਿਛਲੇ ਸਾਲ ਲਿਆਂਦੇ ਗਏ ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੂੰ ਅੱਜ ਵੱਡੀ ਜਿੱਤ ਮਿਲੀ ਹੈ। ਕੇਂਦਰ ਸਰਕਾਰ ਨੇ ਵੱਡਾ ਕਦਮ ਚੁੱਕਦੇ ਹੋਏ ਤਿੰਨੋਂ ਖੇਤੀ ਕਾਨੂੰਨ ਵਾਪਸ ਲੈ ਲਏ ਹਨ। ਕਿਸਾਨ ਪਿਛਲੇ ਇੱਕ ਸਾਲ ਤੋਂ ਇਨ੍ਹਾਂ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਨੂੰ ਸੰਬੋਧਨ ਕਰਦਿਆਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ।

Leave a Reply

Your email address will not be published. Required fields are marked *