ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈਕੋਰਟ (Punjab and Haryana High Court) ਵੱਲੋਂ ਪੰਜਾਬ (Punjab) ਦੇ ਸਾਬਕਾ ਵਿਧਾਇਕ ਸੁਖਪਾਲ ਖਹਿਰਾ (Sukhpal Khaira) ਦੀ ਪਟੀਸ਼ਨ ‘ਤੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੂੰ ਨੋਟਿਸ ਜਾਰੀ ਕੀਤਾ ਗਿਆ ਹੈ।
Also Read: ਸੁਖਬੀਰ ਬਾਦਲ ਦਾ ਕੇਜਰੀਵਾਲ ‘ਤੇ ਹਮਲਾ, ਕਿਹਾ-‘ਖਾਧੀ ਸੀ ਆਪਣੇ ਬੱਚਿਆਂ ਦੀ ਸਹੁੰ’
ਦੱਸ ਦੇਈਏ ਕਿ ਆਪਣੀ ਗ੍ਰਿਫ਼ਤਾਰੀ ਨੂੰ ਗੈਰ ਕਾਨੂੰਨੀ ਦੱਸਦੇ ਹੋਏ ਸੁਖਪਾਲ ਖਹਿਰਾ ਵੱਲੋਂ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਗਈ ਸੀ। ਸੁਖਪਾਲ ਖਹਿਰਾ ਨੇ ਗ੍ਰਿਫ਼ਤਾਰੀ ਨੂੰ ਸਿਆਸੀ ਰੰਜਿਸ਼ ਦਾ ਨਤੀਜਾ ਦੱਸਦਿਆਂ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਸੀ। ਸੁਖਪਾਲ ਖਹਿਰਾ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਜਦੋਂ ਵੀ ਸੰਮਨ ਕੀਤਾ ਗਿਆ, ਉਹ ਈ. ਡੀ. ਅੱਗੇ ਪੇਸ਼ ਹੋਏ ਹਨ।
Also Read: ਡਿਪਟੀ CM ਰੰਧਾਵਾ ਦੀ ਸਖਤੀ, ਪੁਲਿਸ ਨੂੰ ਜਾਰੀ ਕੀਤੇ ਇਹ ਦਿਸ਼ਾ-ਨਿਰਦੇਸ਼
ਦੱਸਣਯੋਗ ਹੈ ਕਿ ਸੁਖਪਾਲ ਸਿੰਘ ਖਹਿਰਾ ਨੂੰ ਮਨੀ ਲਾਂਡਰਿੰਗ ਮਾਮਲੇ ਤਹਿਤ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਸੀ ਅਤੇ ਉਨ੍ਹਾਂ ਦਾ 7 ਦਿਨਾਂ ਦਾ ਰਿਮਾਂਡ ਹਾਸਲ ਕੀਤਾ ਸੀ। ਇਸ ਤੋਂ ਬਾਅਦ ਮੋਹਾਲੀ ਦੀ ਅਦਾਲਤ ਨੇ ਸੁਖਪਾਲ ਖਹਿਰਾ ਨੂੰ ਮਨੀ ਲਾਂਡਰਿੰਗ ਮਾਮਲੇ ਤਹਿਤ ਨਿਆਇਕ ਹਿਰਾਸਤ ‘ਚ ਭੇਜ ਦਿੱਤਾ ਹੈ। ਇਸ ਸਮੇਂ ਸੁਖਪਾਲ ਖਹਿਰਾ ਕੇਂਦਰੀ ਜੇਲ੍ਹ ਪਟਿਆਲਾ ਵਿਖੇ ਬੰਦ ਹਨ।



