ਨਵੀਂ ਦਿੱਲੀ: ਸੰਸਦ ਦੇ ਸਰਦਰੁਤ ਸੈਸ਼ਨ (Parliament) ਵਿਚ ਚੁੱਕੇ ਜਾਣ ਵਾਲੇ ਮੁੱਦਿਆਂ ‘ਤੇ ਚਰਚਾ ਲਈ ਕਾਂਗਰਸ ਪਾਰਟੀ (Congress Party) ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ (Interim President Sonia Gandhi) ਦੀ ਰਿਹਾਇਸ਼ ‘ਤੇ ਅੱਜ ਸੰਸਦ ਰਣਨੀਤੀ (Parliamentary Strategy) ਸਮੂਹ ਦੀ ਮੀਟਿੰਗ ਹੋਵੇਗੀ। ਇਹ ਸੈਸ਼ਨ 29 ਨਵੰਬਰ ਤੋਂ ਸ਼ੁਰੂ ਹੋ ਰਿਹਾ ਹੈ ਅਤੇ 23 ਦਸੰਬਰ ਨੂੰ ਖਤਮ ਹੋਵੇਗਾ। ਆਗਾਮੀ ਸੰਸਦ ਸੈਸ਼ਨ (Parliament session) ਦੀ ਰਣਨੀਤੀ ਨੂੰ ਅੰਤਿਮ ਰੂਪ ਦੇਣ ਲਈ ਕਾਂਗਰਸ ਸੰਸਦੀ ਰਣਨੀਤੀ (Congress Parliamentary Strategy) ਸਮੂਹ ਦੀ 25 ਨਵੰਬਰ ਨੂੰ ਨਵੀਂ ਦਿੱਲੀ ਵਿਚ ਮੀਟਿੰਗ ਹੋਵੇਗੀ।
ਇਹ ਮੀਟਿੰਗ ਸ਼ਾਮ 4.30 ਵਜੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ (Congress President Sonia Gandhi) ਦੀ ਰਿਹਾਇਸ਼ ‘ਤੇ ਹੋਵੇਗੀ। ਖੇਤੀ ਕਾਨੂੰਨਾਂ ‘ਤੇ ਕਾਂਗਰਸ ਜਨਰਲ ਸਕੱਤਰ ਕੇ.ਵੀ. ਵੇਣੂਗੋਪਾਲ ਨੇ ਕਿਹਾ- ਦੇਰ ਆਏ ਦਰੁਸਤ ਆਏ। ਉਨ੍ਹਾਂ ਨੇ ਦੱਸਿਆ ਕਿ ਅਸੀਂ ਸੰਸਦ ਦੇ ਆਗਾਮੀ ਸੈਸ਼ਨ ਵਿਚ ਮਹਿੰਗਾਈ ਦਾ ਮੁੱਦਾ ਚੁੱਕਾਂਗੇ। ਇਸ ਦੌਰਾਨ ਕੇਂਦਰੀ ਮੰਤਰੀ ਮੰਡਲ ਨੇ ਤਿੰਨ ਵਿਵਾਦਤ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੇ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਮਾਮਲੇ ਬਾਰੇ ਪੁੱਛੇ ਜਾਣ ‘ਤੇ ਆਲ ਇੰਡੀਆ ਕਾਂਗਰਸ ਕਮੇਟੀ (AICC) ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਬੁੱਧਵਾਰ ਨੂੰ ਕਿਹਾ, “ਦੇਰ ਆਏ ਦਰੁਸਤ ਆਏ” ਪਰ ਸਾਨੂੰ ਕੁਝ ਸਪੱਸ਼ਟੀਕਰਨ ਦੀ ਲੋੜ ਹੈ, ਕੀ MSP ਜੋੜਿਆ ਗਿਆ ਹੈ ਅਤੇ ਮੁਆਵਜ਼ਾ ਦਿੱਤਾ ਜਾ ਰਿਹਾ ਹੈ ਜਾਂ ਨਹੀਂ।
ਪਾਰਟੀ ਨੇਤਾ ਅਤੇ ਵਾਇਨਾਡ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ ‘ਤੇ ਇਕ ਵੀਡੀਓ ਪੋਸਟ ਕਰਕੇ ਕੋਵਿਡ ਨਿਆ ਮੁਹਿੰਮ ਸ਼ੁਰੂ ਕੀਤੀ ਅਤੇ ਭਾਰਤ ਸਰਕਾਰ ਨੂੰ ਦੇਸ਼ ਵਿਚ ਕੋਵਿਡ ਨਾਲ ਸਬੰਧਿਤ ਮੌਤਾਂ ਦੇ ਸਹੀ ਅੰਕੜੇ ਪ੍ਰਦਾਨ ਕਰਨ ਅਤੇ ਵਾਇਰਸ ਕਾਰਣ ਜਾਨ ਗਵਾਉਣ ਵਾਲਿਆਂ ਦੇ ਪਰਿਵਾਰਾਂ ਨੂੰ 4 ਲੱਖ ਰੁਪਏ ਦਾ ਮੁਆਵਜ਼ਾ ਦੇਣ ਦੀ ਮੰਗ ਕੀਤੀ। ਰਾਹੁਲ ਗਾਂਧੀ ਨੇ ਟਵੀਟ ਕਰਕੇ ਕਿਹਾ ਕਿ ਕਾਂਗਰਸ ਪਾਰਟੀ ਦੀਆਂ ਦੋ ਮੰਗਾਂ ਹਨ। ਕੋਰੋਨਾ ਕਾਰਣ ਮਰਨ ਵਾਲਿਆਂ ਦੇ ਸਹੀ ਅੰਕੜੇ ਦਿੱਤੇ ਜਾਣੇ ਚਾਹੀਦੇ ਹਨ ਅਤੇ ਉਨ੍ਹਾਂ ਪਰਿਵਾਰਾਂ ਨੂੰ 4 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਣਾ ਚਾਹੀਦਾ ਹੈ, ਜਿਨ੍ਹਾਂ ਨੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਗੁਆ ਦਿੱਤਾ ਹੈ। ਕਾਂਗਰਸਦੇ ਸਾਬਕਾ ਪ੍ਰਧਾਨ ਨੇ ਟਵੀਟ ਕੀਤਾ ਜੇਕਰ ਤੁਸੀਂ ਸੱਤਾ ਵਿਚ ਹੋ ਤਾਂ ਤੁਹਾਨੂੰ ਲੋਕਾਂ ਦੇ ਦਰਦ ਨੂੰ ਜਾਨਣਾ ਹੋਵੇਗਾ। ਲੋਕਾਂ ਨੂੰ ਢੁੱਕਵਾਂ ਮੁਆਵਜ਼ਾ ਦਿੱਤਾ ਜਾਣਾ ਚਾਹੀਦਾ ਹੈ।



