ਮੋਗਾ: ਪੰਜਾਬ ਦੇ ਮੁੱਖ ਮੰਤਰੀ (CM) ਦਾ ਕੱਚੇ ਮੁਲਾਜ਼ਮਾਂ ਵਲੋਂ ਵਿਰੋਧ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਮੋਗਾ (Chief Minister Moga) ਵਿਖੇ ਇਕ ਪ੍ਰੋਗਰਾਮ ਵਿਚ ਸ਼ਮੂਲੀਅਤ ਕਰਨ ਲਈ ਉਥੇ ਪੁੱਜੇ ਸਨ, ਜਿੱਥੇ ਉਨ੍ਹਾਂ ਨੂੰ ਕੱਚੇ ਮੁਲਾਜ਼ਮਾਂ (Raw employees) ਦੇ ਪ੍ਰਦਰਸ਼ਨ ਦਾ ਸਾਹਮਣਾ ਕਰਨਾ ਪਿਆ। ਮੁਲਾਜ਼ਮਾਂ ਵਲੋਂ ਸਰਕਾਰ ਵਿਰੁੱਧ ਖੂਬ ਨਾਅਰੇਬਾਜ਼ੀ (Sloganeering) ਕੀਤੀ ਜਾ ਰਹੀ ਹੈ।
ਪੰਜਾਬ (Punjab) ਦੇ ਮੁੱਖ ਮੰਤਰੀ (CM) 25 ਨਵੰਬਰ ਵੀਰਵਾਰ ਨੂੰ ਮੋਗਾ ਵਿਖੇ ਸ਼ਹਿਰ ਵਿੱਚ ਕਈ ਸਮਾਗਮਾਂ ਵਿੱਚ ਸ਼ਿਰਕਤ ਕਰਨ ਲਈ ਪਹੁੰਚੇ ਹਨ। ਮੁੱਖ ਮੰਤਰੀ ਦੇ ਇਸ ਦੌਰੇ ਦੌਰਾਨ ਪੂਰੇ ਮੋਗਾ ਸ਼ਹਿਰ ਨੂੰ ਹੋਰਡਿਗਾਂ ਅਤੇ ਫਲੈਕਸਾਂ (Hordigs and flakes) ਜੋ ਮੁੱਖ ਮੰਤਰੀ ਵੱਲੋਂ ਪੰਜਾਬ ਦੇ ਲੋਕਾਂ ਲਈ ਕੀਤੇ ਅਹਿਮ ਐਲਾਨਾਂ ਨੂੰ ਦਰਸਾਉਂਦੀਆ ਹਨ, ਲਗਾਈਆਂ ਗਈਆਂ।
ਸ਼ਹਿਰ ਦੇ ਮੁੱਖ ਬਾਜ਼ਾਰ ਵਿਚ ਸਟਰੀਟ ਲਾਈਟਾਂ ਦੇ ਖੰਭਿਆਂ ‘ਤੇ ਰੰਗ-ਬਰੰਗੀਆਂ ਲਾਈਟਾਂ (Colorful lights) ਖਿੱਚ ਦਾ ਕੇਂਦਰ ਬਣੀਆਂ ਹੋਈਆਂ ਹਨ।ਇਹ ਗੱਲ ਵਰਣਨਯੋਗ ਹੈ ਕਿ ਇਨ੍ਹਾਂ ਸਾਰੇ ਕੰਮਾਂ ਦੀ ਵਾਗ ਡੋਰ ਟੀਮ ਹਰਜੋਤ ਨੇ ਸੰਭਾਲੀ ਹੋਈ ਹੈ ਅਤੇ ਟੀਮ ਹਰਜੋਤ ਲੰਬੇ ਸਮੇਂ ਤੋਂ ਸ਼ਹਿਰ ਦੇ ਲੋਕਾਂ ਲਈ ਦਿਨ ਰਾਤ ਇੱਕ ਕਰ ਕੇ ਉਨ੍ਹਾਂ ਦੀ ਸੇਵਾ ਕਰ ਰਹੀ ਹੈ।
ਤੁਹਾਨੂੰ ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਕੱਚੇ ਮੁਲਾਜ਼ਮਾਂ ਵਲੋਂ ਲਗਾਤਾਰ ਚੰਡੀਗੜ੍ਹ ਵਿਖੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਉਨ੍ਹਾਂ ਦੀਆਂ ਮੰਗਾਂ ਹਨ ਕਿ ਉਨ੍ਹਾਂ ਨੂੰ ਪੱਕੇ ਕੀਤਾ ਜਾਵੇ ਅਤੇ ਉਨ੍ਹਾਂ ਦੀਆਂ ਮੰਗਾਂ ਮੰਨੀਆਂ ਜਾਣ। ਪੁਲਿਸ ਅਤੇ ਕੱਚੇ ਮੁਲਾਜ਼ਮਾਂ ਵਿਚਾਲੇ ਕਾਫੀ ਖਿੱਚ-ਧੂਹ ਕੀਤੀ ਗਈ।



