ਕੋਵਿਡ-19 ਦੀ ਸੰਭਾਵੀ ਤੀਜੀ ਲਹਿਰ ਨੂੰ ਲੈ ਕੇ ਡਿਪਟੀ CM ਓਪੀ ਸੋਨੀ ਦੀ ਸਖਤਾਈ, ਦਿੱਤੇ ਨਵੇਂ ਨਿਰਦੇਸ਼

ਚੰਡੀਗੜ੍ਹ- ਦੁਨੀਆਂ ਦੇ ਕੁਝ ਦੇਸ਼ਾਂ ਵਿੱਚ ਕੋਵਿਡ-19 (Covid-19) ਦੇ ਨਵੇਂ ਰੂਪ ਓਮੀਕਰੋਨ (Omicron) ਦੇ ਸਾਹਮਣੇ ਆਉਣ ਤੋਂ ਬਾਅਦ ਪੰਜਾਬ (Punjab) ਰਾਜ ਦੇ ਉੱਪ ਮੁੱਖ ਮੰਤਰੀ…

ਚੰਡੀਗੜ੍ਹ- ਦੁਨੀਆਂ ਦੇ ਕੁਝ ਦੇਸ਼ਾਂ ਵਿੱਚ ਕੋਵਿਡ-19 (Covid-19) ਦੇ ਨਵੇਂ ਰੂਪ ਓਮੀਕਰੋਨ (Omicron) ਦੇ ਸਾਹਮਣੇ ਆਉਣ ਤੋਂ ਬਾਅਦ ਪੰਜਾਬ (Punjab) ਰਾਜ ਦੇ ਉੱਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ (OP Soni) ਨੇ ਅੱਜ ਇੱਥੇ ਕੋਵਿਡ-19 ਦੀ ਸੰਭਾਵੀ ਤੀਸਰੀ ਲਹਿਰ (Third Wave) ਦੇ ਮੱਦੇਨਜ਼ਰ ਕਰੋਨਾ ਦੀ ਜਾਂਚ ਸਬੰਧੀ ਸੂਬੇ ਵਿਚ ਰੋਜ਼ਾਨਾ 40000 ਟੈਸਟ (Test) ਕਰਨ ਦੇ ਹੁਕਮ ਦਿੱਤੇ ਹਨ।

Also Read: ਚੋਣ ਮਨੋਰਥ ਪੱਤਰ ਦੀ ਹੋਣੀ ਚਾਹੀਦੀ ਹੈ ਕਾਨੂੰਨੀ ਗਾਰੰਟੀ: ਪ੍ਰਕਾਸ਼ ਸਿੰਘ ਬਾਦਲ

ਸੋਨੀ ਨੇ ਅੱਜ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਜਿਹਨਾਂ ਵਿੱਚ ਵਿਕਾਸ ਗਰਗ ਸਕੱਤਰ ਸਿਹਤ ਵਿਭਾਗ, ਕੁਮਾਰ ਰਾਹੁਲ ਐਮ.ਡੀ. ਐਨ.ਐਚ.ਐਮ., ਭੁਪਿੰਦਰ ਸਿੰਘ ਐਮ.ਡੀ. ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ, ਡਾ. ਅੰਦੇਸ਼ ਕੰਗ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ, ਡਾ. ਓ.ਪੀ. ਗੋਜਰਾ, ਡਾਇਰੈਕਟਰ ਸਿਹਤ ਸੇਵਾਵਾਂ ਸਮੇਤ ਪੰਜਾਬ ਰਾਜ ਦੇ ਸਿਵਲ ਸਰਜਨ ਅਤੇ ਕੁਝ ਸੀ.ਐਚ.ਸੀ/ਪੀ.ਐਚ.ਸੀ ਦੇ ਸੀਨੀਅਰ ਮੈਡੀਕਲ ਅਫਸਰਾਂ ਨਾਲ   ਕੋਵਿਡ-19 ਦੇ ਨਵੇਂ ਰੂਪ ਓਮੀਕਰੋਨ ਦੇ ਸੰਭਾਵਾ ਖਤਰੇ ਤੋਂ ਸੂਬੇ ਦੇ ਲੋਕਾਂ ਨੂੰ ਬਚਾਉਣ ਲਈ ਕੀਤੀਆਂ ਜਾਣ ਵਾਲੀਆਂ ਤਿਆਰੀਆਂ ਬਾਰੇ ਚਰਚਾ ਕੀਤੀ ਗਈ।

Also Read: ਕੈਨੇਡਾ ‘ਚ ਪੰਜਾਬੀ ਨੌਜਵਾਨ ਦੀ ਮੌਤ, ਮਾਪਿਆਂ ਦਾ ਸੀ ਇਕੱਲਾ ਪੁੱਤ

ਉਹਨਾਂ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੰਭਾਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਹੁਣ ਤੋਂ ਤਿਆਰੀਆਂ ਆਰੰਭ ਕਰਨ ਦੇ ਹੁਕਮ ਦਿੰਦਿਆਂ ਕਿਹਾ ਕਿ ਡਬਲਿਊ.ਐਚ.ਉ. ਅਨੁਸਾਰ ਨਵੇਂ ਵਾਇਰਸ ਦੀ ਪਹਿਚਾਣ ਕਰਨ ਵਿਚ ਆਰ.ਟੀ.ਪੀ.ਸੀ.ਆਰ. ਟੈਸਟ ਸਮਰੱਥ ਹੈ ਇਸ ਲਈ ਸੂਬੇ ਵਿਚ ਕੋਵਿਡ 19 ਸਬੰਧੀ ਵੱਧ ਤੋਂ ਵੱਧ ਅਾਰ.ਟੀ.ਪੀ.ਸੀ.ਆਰ. ਟੈਸਟ ਹੀ ਕੀਤੇ ਜਾਣ। ਸੋਨੀ ਨੇ ਹਦਾਇਤ ਕੀਤੀ ਕਿ ਨਵੇਂ ਵਾਇਰਸ ਤੋਂ ਪੀੜਤ ਹੋਣ ਵਾਲੇ ਸ਼ੱਕੀ ਮਰੀਜ਼ਾਂ ਨੂੰ ਦਾਖ਼ਲ ਕਰਨ ਲਈ ਵੱਖਰੇ ਵਾਰਡ ਸਥਾਪਤ ਕੀਤੇ ਜਾਣ।

Also Read: ਕੀ RT-PCR ਟੈਸਟ Omicron Variant ਦਾ ਪਤਾ ਲਗਾ ਸਕਦਾ ਹੈ? ਜਾਣੋ WHO ਨੇ ਕੀ ਕਿਹਾ

ਉਹਨਾਂ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਦੱਖਣੀ ਅਫ਼ਰੀਕਾ, ਬ੍ਰਾਜ਼ੀਲ, ਬੰਗਲਾ ਦੇਸ਼, ਬੋਤਸਵਾਨਾ, ਚੀਨ, ਮਾਰੀਸ਼ਿਅਸ, ਨਿਊਜ਼ੀਲੈਂਡ, ਜਿੰਮਬਾਵੇ, ਸਿੰਘਾਪੁਰ, ਹਾਂਗਕਾਂਗ ਅਤੇ ਇਜ਼ਰਾਈਲ ਤੋਂ ਆਉਣ ਵਾਲੇ ਯਾਤਰੀਆਂ ਦਾ ਪੰਜਾਬ ਵਿੱਚ ਆਉਣ ਤੇ ਇਕਾਂਤਵਾਸ ਸਬੰਧੀ ਪੁਖਤਾ ਨਿਗਰਾਨੀ ਪ੍ਰਬੰਧ ਕਰਨ ਲਈ ਵੀ ਕਿਹਾ। ਇਸ ਮੌਕੇ ਵਿਭਾਗ ਦੇ ਸਕੱਤਰ ਵਿਕਾਸ ਗਰਗ ਨੇ ਦੱਸਿਆ ਕਿ ਜਾਣ ਅਤੇ ਇਸ ਸਬੰਧੀ ਲੋੜੀਂਦੀਆਂ ਦਵਾਈਆਂ ਅਤੇ ਸਾਜੋ-ਸਮਾਨ ਦੀ ਖਰੀਦ ਲਈ ਵੀ ਆਰਡਰ ਜਾਰੀ ਕਰ ਦਿੱਤੇ ਗਏ ਹਨ ਅਤੇ ਅਗਲੇ ਕੁਝ ਦਿਨਾਂ ਵਿਚ ਇਹ ਸਪਲਾਈ ਵਿਭਾਗ ਨੂੰ ਪ੍ਰਾਪਤ ਹੋ ਜਾਵੇਗੀ।

Leave a Reply

Your email address will not be published. Required fields are marked *