ਚੰਡੀਗੜ੍ਹ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਭਾਜਪਾ ‘ਚ ਸ਼ਾਮਲ ਹੋ ਗਏ ਹਨ। ਉਹ ਭਾਜਪਾ ਦੇ ਮੁੱਖ ਦਫਤਰ ਵਿਚ ਅਮਿਤ ਸ਼ਾਹ ਦੀ ਹਾਜ਼ਰੀ ਵਿਚ ਭਾਜਪਾ ਵਿਚ ਸ਼ਾਮਲ ਹੋਏ।
Also Read: ਵਿਆਹ ਵਾਲੇ ਦਿਨ ਲਾੜੀ ਨੂੰ ਦੇਖ ਕੇ ਰੋਣ ਲੱਗਾ ਲਾੜਾ, VIDEO ਹੋਇਆ ਵਾਇਰਲ
ਮਨਜਿੰਦਰ ਸਿੰਘ ਸਿਰਸਾ ਨੇ ਕੁਝ ਦੇਰ ਪਹਿਲਾਂ ਹੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕਰ ਦਿੱਤਾ ਸੀ। ਨਵੀਂ ਬਣੀ ਕਮੇਟੀ ‘ਚ ਕਿਸੇ ਵੀ ਅਹੁਦੇ ‘ਤੇ ਕੰਮ ਨਹੀਂ ਕਰਨਗੇ।
Also Read: ਸਿਰਫ਼ 5 ਮਿੰਟ ਤੱਕ ਦੇਖੀ ਅਜਿਹੀ ਫ਼ਿਲਮ ਕਿ ਵਿਦਿਆਰਥੀ ਨੂੰ ਹੋ ਗਈ 14 ਸਾਲ ਦੀ ਜੇਲ
ਉਨ੍ਹਾਂ ਦੱਸਿਆ ਕਿ ਨਿੱਜੀ ਕਾਰਨਾਂ ਕਰਕੇ ਅਸਤੀਫਾ ਦੇ ਦਿੱਤਾ ਹੈ। ਹੁਣ ਕੁਝ ਦੇਰ ਬਾਅਦ ਹੀ ਉਹ ਭਾਜਪਾ ਵਿਚ ਸ਼ਾਮਲ ਹੋ ਗਏ ਹਨ। ਭਾਜਪਾ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਉਨ੍ਹਾਂ ਨੂੰ ਵੱਡਾ ਚਿਹਰਾ ਬਣਾਇਆ ਜਾ ਸਕਦਾ ਹੈ। ਦੱਸ ਦਈਏ ਕਿ ਸਿਰਸਾ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਹਨ ਤੇ ਉਹ ਭਾਜਪਾ-ਅਕਾਲੀ ਦਲ ਦੇ ਸਾਂਝੇ ਉਮੀਦਵਾਰ ਵਜੋਂ ਦਿੱਲੀ ਵਿਚ ਵਿਧਾਇਕ ਵੀ ਰਹੇ ਹਨ।
Also Read: 14 ਸਾਲ ਬਾਅਦ ਵਧੀ ਮਾਚਿਸ ਦੀ ਕੀਮਤ, ਇੰਨਾ ਹੋਇਆ ਰੇਟ



