ਨਵੀਂ ਦਿੱਲੀ- 29 ਨਵੰਬਰ ਨੂੰ ਸੰਸਦ ਦੇ ਦੋਹਾਂ ਸਦਨਾਂ ਵਿਚ ਖੇਤੀ ਕਾਨੂੰਨਾਂ (Agricultural laws) ਦੀ ਵਾਪਸੀ ਤੋਂ ਬਾਅਦ ਅੱਜ ਇਨ੍ਹਾਂ ਕਾਨੂੰਨਾਂ ਦੀ ਵਾਪਸੀ ‘ਤੇ ਅਧਿਕਾਰਤ ਮੋਹਰ ਲੱਗ ਗਈ ਹੈ। ਦੇਸ਼ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ (President Ramnath Kovind) ਨੇ ਅੱਜ ਇਨ੍ਹਾਂ ਕਾਨੂੰਨਾਂ ਦੀ ਵਾਪਸੀ ਵਾਲੇ ਬਿੱਲ ‘ਤੇ ਦਸਤਖਤ ਕਰ ਦਿੱਤੇ ਹਨ।
ਖੇਤੀ ਕਾਨੂੰਨ ਵਾਪਸੀ ਬਿੱਲ ‘ਤੇ ਰਾਸ਼ਟਰਪਤੀ ਨੇ ਆਪਣੀ ਅੰਤਿਮ ਮੋਹਰ ਲਗਾ ਦਿੱਤੀ ਹੈ। ਇਸ ਦੇ ਨਾਲ ਹੀ ਤਿੰਨੋ ਖੇਤੀ ਕਾਨੂੰਨ ਹੁਣ ਰਸਮੀ ਤੌਰ ‘ਤੇ ਰੱਦ ਹੋ ਗਏ ਹਨ। ਇਸ ਤੋਂ ਪਹਿਲਾਂ, ਸਰਦ ਰੁੱਤ ਸੈਸ਼ਨ ਦੇ ਪਹਿਲੇ ਹੀ ਦਿਨ ਯਾਨੀ 29 ਨਵੰਬਰ ਨੂੰ ਸੰਸਦ ਦੇ ਦੋਹਾਂ ਸਦਨਾਂ ਲੋਕ ਸਭਾ ਅਤੇ ਰਾਜ ਸਭਾ ਵਿਚ ਤਿੰਨੋ ਖੇਤੀ ਕਾਨੂੰਨ ਵਾਪਸੀ ਬਿੱਲ ਪਾਸ ਹੋ ਗਏ ਸਨ।
ਇਨ੍ਹਾਂ ਬਿੱਲਾਂ ਦੇ ਵਿਰੋਧ ਵਿਚ ਇਕ ਸਾਲ ਤੋਂ ਰਾਜਧਾਨੀ ਦਿੱਲੀ ਦੀਆਂ ਹੱਦਾਂ ‘ਤੇ ਕਿਸਾਨ ਡਟੇ ਹੋਏ ਸਨ। ਓਧਰ ਬੁੱਧਵਾਰ ਨੂੰ ਸਿੰਘੂ ਬਾਰਡਰ ‘ਤੇ ਹੋਣ ਵਾਲੀ ਕਿਸਾਨਾਂ ਦੇ 40 ਸੰਗਠਨਾਂ ਦੀ ਮੀਟਿੰਗ ਰੱਦ ਕਰ ਦਿੱਤੀ ਗਈ। ਦੱਸਿਆ ਜਾ ਰਿਹਾ ਹੈ ਕਿ ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ 4 ਦਸੰਬਰ ਨੂੰ ਹੋਵੇਗੀ। ਜਿਸ ਵਿਚ ਅੰਦੋਲਨ ਖਤਮ ਕਰਨ ਜਾਂ ਨਾ ਕਰਨ ‘ਤੇ ਆਖਰੀ ਫੈਸਲਾ ਹੋਵੇਗਾ।
Also Read: ਓਮੀਕ੍ਰੋਨ ਦਾ ਅਸਰ, ਕ੍ਰਿਸਮਸ ਦੀਆਂ ਛੁੱਟੀਆਂ ‘ਚ ਟ੍ਰੈਵਲ, ਏਵੀਏਸ਼ਨ ਸੈਕਟਰ ‘ਚ ਫਿਰ ਲੱਗੀਆਂ ਪਾਬੰਦੀਆਂ





