Jammu Kashmir Encounter: ਰਾਜੌਰੀ ‘ਚ ਇਕ ਅੱਤਵਾਦੀ ਢੇਰ, ਸਰਚ ਅਭਿਆਨ ਜਾਰੀ

ਰਾਜੌਰੀ: ਜੰਮੂ-ਕਸ਼ਮੀਰ ਦੇ ਰਾਜੌਰੀ ਇਲਾਕੇ ‘ਚ ਸ਼ੁੱਕਰਵਾਰ ਸਵੇਰੇ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁੱਠਭੇੜ ਹੋਈ। ਇਸ ਦੌਰਾਨ ਗੋਲੀਬਾਰੀ ‘ਚ ਇਕ ਅੱਤਵਾਦੀ ਮਾਰਿਆ ਗਿਆ। ਅੱਤਵਾਦੀ ਦੀ…

ਰਾਜੌਰੀ: ਜੰਮੂ-ਕਸ਼ਮੀਰ ਦੇ ਰਾਜੌਰੀ ਇਲਾਕੇ ‘ਚ ਸ਼ੁੱਕਰਵਾਰ ਸਵੇਰੇ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁੱਠਭੇੜ ਹੋਈ। ਇਸ ਦੌਰਾਨ ਗੋਲੀਬਾਰੀ ‘ਚ ਇਕ ਅੱਤਵਾਦੀ ਮਾਰਿਆ ਗਿਆ। ਅੱਤਵਾਦੀ ਦੀ ਪਛਾਣ ਨਹੀਂ ਹੋ ਸਕੀ ਹੈ। ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਇਲਾਕੇ ‘ਚ ਕਿੰਨੇ ਅੱਤਵਾਦੀ ਫਸੇ ਹੋਏ ਹਨ। ਫਿਲਹਾਲ ਸੁਰੱਖਿਆ ਬਲਾਂ ਨੇ ਇਲਾਕੇ ਦੀ ਘੇਰਾਬੰਦੀ ਕਰ ਕੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਸਥਾਨਕ ਪੁਲਿਸ ਨੇ ਇਲਾਕੇ ‘ਚ ਸੁਰੱਖਿਆ ਵਿਵਸਥਾ ਸਖ਼ਤ ਕਰ ਦਿੱਤੀ ਹੈ।

ਜਾਣਕਾਰੀ ਮੁਤਾਬਕ ਸੁਰੱਖਿਆ ਬਲਾਂ ਨੂੰ ਜੰਮੂ-ਕਸ਼ਮੀਰ ਦੇ ਰਾਜੌਰੀ ਇਲਾਕੇ ਦੇ ਦਰਸਾਲ ਜੰਗਲ ‘ਚ ਅੱਤਵਾਦੀਆਂ ਦੇ ਫਸੇ ਹੋਣ ਦੀ ਸੂਚਨਾ ਮਿਲੀ ਸੀ। ਇਸ ਸੂਚਨਾ ‘ਤੇ ਇਲਾਕੇ ਦੀ ਘੇਰਾਬੰਦੀ ਕਰਕੇ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਦੌਰਾਨ ਜਦੋਂ ਸੁਰੱਖਿਆ ਬਲ ਅੱਤਵਾਦੀਆਂ ਦੇ ਟਿਕਾਣੇ ਵੱਲ ਵਧੇ ਤਾਂ ਘਾਤ ਲਗਾ ਕੇ ਬੈਠੇ ਅੱਤਵਾਦੀਆਂ ਨੇ ਉਨ੍ਹਾਂ ‘ਤੇ ਗੋਲੀਆਂ ਚਲਾ ਦਿੱਤੀਆਂ। ਇਸ ਕਾਰਨ ਦੋਵਾਂ ਧਿਰਾਂ ਵਿਚਾਲੇ ਮੁੱਠਭੇੜ ਹੋ ਗਈ।

ਸੁਰੱਖਿਆ ਬਲ ਇਹ ਯਕੀਨੀ ਬਣਾਉਣ ‘ਚ ਲੱਗੇ ਹੋਏ ਹਨ ਕਿ ਅੱਤਵਾਦੀ ਕਿਸੇ ਵੀ ਕੀਮਤ ‘ਤੇ ਇਲਾਕੇ ਤੋਂ ਭੱਜ ਨਾ ਜਾਣ। ਮੁਕਾਬਲੇ ਦੀ ਸੂਚਨਾ ਮਿਲਣ ਤੋਂ ਬਾਅਦ ਸਥਾਨਕ ਪੁਲਿਸ ਨੇ ਵੀ ਇਲਾਕੇ ‘ਚ ਗਸ਼ਤ ਵਧਾ ਦਿੱਤੀ ਹੈ। ਕਿਸੇ ਵੀ ਵਿਅਕਤੀ ਨੂੰ ਮੁਕਾਬਲੇ ਵਾਲੀ ਥਾਂ ‘ਤੇ ਜਾਣ ਤੋਂ ਰੋਕ ਦਿੱਤਾ ਗਿਆ ਹੈ। ਸੁਰੱਖਿਆ ਬਲਾਂ ਨੇ ਪੂਰੇ ਇਲਾਕੇ ਨੂੰ ਘੇਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਲਾਕੇ ‘ਚ ਸੰਘਣੇ ਜੰਗਲ ਹੋਣ ਕਾਰਨ ਸੁਰੱਖਿਆ ਬਲਾਂ ਨੂੰ ਕਾਰਵਾਈ ਕਰਨ ‘ਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Leave a Reply

Your email address will not be published. Required fields are marked *