Petrol-Diesel Price Today : ਦੇਖੋ ਪੈਟਰੋਲ-ਡੀਜ਼ਲ ਦੇ ਨਵੇਂ ਰੇਟ, ਜਾਣੋ ਕਿੱਥੇ ਕਿੰਨ੍ਹੀ ਮਿਲੀ ਰਾਹਤ

ਨਵੀਂ ਦਿੱਲੀ : ਇੰਡੀਅਨ ਆਇਲ ਕਾਰਪੋਰੇਸ਼ਨ (Indian Oil Corporation) ਵੱਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਨਵੀਆਂ ਕੀਮਤਾਂ ਨੂੰ ਅਪਡੇਟ ਕੀਤਾ ਗਿਆ ਹੈ ਅਤੇ ਅੱਜ ਲਗਾਤਾਰ 34ਵੇਂ…

ਨਵੀਂ ਦਿੱਲੀ : ਇੰਡੀਅਨ ਆਇਲ ਕਾਰਪੋਰੇਸ਼ਨ (Indian Oil Corporation) ਵੱਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਨਵੀਆਂ ਕੀਮਤਾਂ ਨੂੰ ਅਪਡੇਟ ਕੀਤਾ ਗਿਆ ਹੈ ਅਤੇ ਅੱਜ ਲਗਾਤਾਰ 34ਵੇਂ ਦਿਨ ਵੀ ਸਰਕਾਰੀ ਤੇਲ ਕੰਪਨੀਆਂ ਵੱਲੋਂ ਪੈਟਰੋਲ ਅਤੇ ਡੀਜ਼ਲ (Petrol & Diesel) ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਹਾਲਾਂਕਿ ਇਸ ਦੌਰਾਨ ਦਿੱਲੀ ਸਰਕਾਰ ਵੱਲੋਂ ਵੈਟ (VAT) ‘ਤੇ 8 ਰੁਪਏ ਦੀ ਕਟੌਤੀ ਕਾਰਨ ਦਿੱਲੀ ‘ਚ ਪੈਟਰੋਲ ਸਸਤਾ ਹੋ ਗਿਆ। ਕੱਚੇ ਤੇਲ ਦਾ ਬਾਜ਼ਾਰ ਲਗਾਤਾਰ ਵਧ ਰਿਹਾ ਹੈ ਅਤੇ ਦੋ ਦਿਨਾਂ ਦੇ ਅੰਦਰ ਹੀ ਕੱਚਾ ਤੇਲ 75 ਡਾਲਰ ਪ੍ਰਤੀ ਬੈਰਲ ਤੋਂ ਉੱਪਰ ਚਲਾ ਗਿਆ ਹੈ। ਇਸ ਕਾਰਨ ਆਉਣ ਵਾਲੇ ਸਮੇਂ ‘ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਵਾਧਾ ਹੋ ਸਕਦਾ ਹੈ।

Also Read : Amazon Prime ਅਗਲੇ ਵਧਾ ਰਿਹੈ ਸਬਸਕ੍ਰਿਪਸ਼ਨ ਪਲਾਨ ਦੀ ਕੀਮਤ, ਹੋ ਸਕਦੈ ਇੰਨਾ ਵਾਧਾ

ਦੇਸ਼ ਦੇ ਪ੍ਰਮੁੱਖ ਸ਼ਹਿਰਾਂ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ
ਦਿੱਲੀ ‘ਚ ਪੈਟਰੋਲ ਦੀ ਕੀਮਤ 95.41 ਰੁਪਏ ਪ੍ਰਤੀ ਲੀਟਰ ਹੈ ਜਦਕਿ ਡੀਜ਼ਲ (Diesel) ਦੀ ਕੀਮਤ 86.67 ਰੁਪਏ ਪ੍ਰਤੀ ਲੀਟਰ ਹੈ। ਜਦਕਿ ਦੇਸ਼ ਦੀ ਵਿੱਤੀ ਰਾਜਧਾਨੀ ਮੁੰਬਈ ‘ਚ ਪੈਟਰੋਲ (Petrol) 109.98 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 94.14 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਮਿਲ ਰਿਹਾ ਹੈ। ਕੋਲਕਾਤਾ ‘ਚ ਪੈਟਰੋਲ 104.67 ਰੁਪਏ ਅਤੇ ਡੀਜ਼ਲ 89.79 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ।

Also Read : UAE ‘ਚ ਹੁਣ ਹਫਤੇ ‘ਚ ਸਿਰਫ 4.5 ਦਿਨ ਹੀ ਹੋਵੇਗਾ ਕੰਮ, ਅਜਿਹਾ ਕਰਨ ਵਾਲਾ ਪਹਿਲਾ ਅਰਬ ਦੇਸ਼

ਤਾਮਿਲਨਾਡੂ (Tamilnadu) ਦੀ ਰਾਜਧਾਨੀ ਚੇਨਈ ‘ਚ ਪੈਟਰੋਲ 101.4 ਰੁਪਏ ਅਤੇ ਡੀਜ਼ਲ 91.43 ਰੁਪਏ ਪ੍ਰਤੀ ਲੀਟਰ ਅਤੇ NCR ਸ਼ਹਿਰ ਨੋਇਡਾ ‘ਚ ਪੈਟਰੋਲ 95.51 ਰੁਪਏ ਅਤੇ ਡੀਜ਼ਲ 87.01 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਵਿਕ ਰਿਹਾ ਹੈ। ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ‘ਚ ਪੈਟਰੋਲ ਦੀ ਕੀਮਤ 95.28 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 86.80 ਰੁਪਏ ਪ੍ਰਤੀ ਲੀਟਰ ਹੈ।

Also Read : ਪੰਜਾਬ CM ਚੰਨੀ ਨੇ ਲਵਾਈ ਕੋਰੋਨਾ ਵਾਇਰਸ ਦੀ ਦੂਜੀ ਖੁਰਾਕ, ਸੂਬਾ ਵਾਸੀਆਂ ਨੂੰ ਕੀਤੀ ਅਪੀਲ

ਕਰੂਡ ਦੀ ਕੀਮਤ ‘ਤੇ ਨਜ਼ਰ ਰੱਖੀ ਜਾ ਰਹੀ ਹੈ
ਇਸ ਸਮੇਂ ਕੱਚੇ ਤੇਲ ਦੀਆਂ ਕੀਮਤਾਂ ‘ਚ ਲਗਾਤਾਰ ਵਾਧਾ ਦੇਖਣ ਨੂੰ ਮਿਲ ਰਿਹਾ ਹੈ ਅਤੇ ਇਸ ਹਫਤੇ ਦੇ ਦੋ ਦਿਨਾਂ ‘ਚ ਇਹ 75 ਡਾਲਰ ਪ੍ਰਤੀ ਬੈਰਲ ਤੋਂ ਉੱਪਰ ਚਲਾ ਗਿਆ ਹੈ। ਕੱਲ੍ਹ ਦੇ ਕਾਰੋਬਾਰ ਵਿੱਚ ਬ੍ਰੈਂਟ ਕਰੂਡ 75.44 ਡਾਲਰ ਪ੍ਰਤੀ ਬੈਰਲ ਦੀ ਕੀਮਤ ‘ਤੇ ਬੰਦ ਹੋਇਆ ਸੀ।

Leave a Reply

Your email address will not be published. Required fields are marked *