ਨਾਭਾ : ਨਾਭਾ-ਭਵਾਨੀਗੜ੍ਹ (Nabha-Bhawanigarh) ਰੋਡ ‘ਤੇ ਬੀਤੀ ਰਾਤ ਵਿਆਹ ਸਮਾਗਮ ਤੋਂ ਪਰਤ ਰਿਹਾ ਇੱਕ ਪਰਿਵਾਰ ਭਿਆਨਕ ਹਾਦਸੇ (Accident) ਦਾ ਸ਼ਿਕਾਰ ਹੋ ਗਿਆ। ਇਸ ਹਾਦਸੇ ਦੌਰਾਨ 3 ਲੋਕਾਂ ਦੀ ਮੌਤ ਹੋ ਗਈ, ਜਦਕਿ 8 ਲੋਕ ਗੰਭੀਰ ਜ਼ਖਮੀ ਹੋ ਗਏ। ਮਰਨ ਵਾਲਿਆਂ ਵਿੱਚ ਪਿਓ-ਪੁੱਤ ਦੀ ਜੋੜੀ ਅਤੇ ਇੱਕ ਔਰਤ ਸ਼ਾਮਲ ਹੈ। ਜਾਣਕਾਰੀ ਅਨੁਸਾਰ ਇੱਕ ਮ੍ਰਿਤਕ ਦੇ ਰਿਸ਼ਤੇਦਾਰ ਜਸਵਿੰਦਰ ਸਿੰਘ ਅਤੇ ਕਰਮਜੀਤ ਕੌਰ ਨੇ ਦੱਸਿਆ ਕਿ ਉਹ ਵਿਆਹ ਸਮਾਗਮ ਤੋਂ ਵਾਪਸ ਘਰ ਜਾ ਰਹੇ ਸਨ।
Also Read : ਓਮੀਕ੍ਰੋਨ ਦੇ ਖਤਰੇ ਦੇ ਮੱਦੇਨਜ਼ਰ ਲਖਨਊ ‘ਚ ਧਾਰਾ 144 ਲਾਗੂ, ਜਾਣੋ ਕੀ ਹਨ ਕੋਰੋਨਾ ਦੇ ਨਵੇਂ ਨਿਯਮ?
ਉਸ ਦੀ ਇਨੋਵਾ ਕਾਰ ਨੂੰ ਕਿਸੇ ਅਣਪਛਾਤੇ ਟਰੱਕ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਇਹ ਭਿਆਨਕ ਹਾਦਸਾ ਵਾਪਰਿਆ। ਇਨੋਵਾ ਵਿੱਚ ਕੁੱਲ 11 ਲੋਕ ਸਵਾਰ ਸਨ। ਇਨ੍ਹਾਂ ‘ਚੋਂ ਪਿਉ-ਪੁੱਤ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਗੁਰਲਾਲ ਸਿੰਘ (Gurlal Singh) ਦੀ ਉਮਰ ਮਹਿਜ਼ 7 ਸਾਲ ਸੀ। ਬਾਕੀ 9 ਲੋਕਾਂ ਨੂੰ ਗੰਭੀਰ ਹਾਲਤ ‘ਚ ਪਟਿਆਲਾ ਦੇ ਰਜਿੰਦਰ ਹਸਪਤਾਲ ‘ਚ ਰੈਫਰ ਕਰ ਦਿੱਤਾ ਗਿਆ, ਜਿੱਥੇ ਇਕ ਔਰਤ ਨੇ ਵੀ ਦਮ ਤੋੜ ਦਿੱਤਾ।ਘਟਨਾ ਦੀ ਜਾਣਕਾਰੀ ਦਿੰਦੇ ਹੋਏ ਐਂਬੂਲੈਂਸ ਦੇ ਡਰਾਈਵਰ ਨੇ ਦੱਸਿਆ ਕਿ ਹਾਦਸਾ ਬਹੁਤ ਭਿਆਨਕ ਸੀ।
Also Read : SKM ਦੀ 5 ਮੈਂਬਰੀ ਕਮੇਟੀ ਨੇ ਸੱਦੀ ਐਮਰਜੈਂਸੀ ਮੀਟਿੰਗ
ਉਸ ਨੇ ਦੱਸਿਆ ਕਿ ਜਦੋਂ ਉਹ ਮੌਕੇ ‘ਤੇ ਪਹੁੰਚੇ ਤਾਂ ਜ਼ਖਮੀਆਂ ਨੂੰ ਬੜੀ ਮੁਸ਼ਕਲ ਨਾਲ ਗੱਡੀ ‘ਚੋਂ ਬਾਹਰ ਕੱਢਿਆ ਗਿਆ ਅਤੇ ਇਸ ਦੌਰਾਨ 2 ਲੋਕਾਂ ਦੀ ਮੌਤ ਹੋ ਚੁੱਕੀ ਸੀ, ਜਦਕਿ ਬਾਕੀਆਂ ਨੂੰ ਹਸਪਤਾਲ ਲਿਆਂਦਾ ਗਿਆ। ਪੁਲਿਸ ਦਾ ਕਹਿਣਾ ਹੈ ਕਿ ਅਣਪਛਾਤੇ ਟਰੱਕ ਡਰਾਈਵਰ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ।



