ਪਾਲਮ ਹਵਾਈ ਅੱਡੇ ‘ਤੇ CDS ਬਿਪਿਨ ਰਾਵਤ ਸਮੇਤ ਸਾਰੇ ਸ਼ਹੀਦਾਂ ਨੂੰ PM ਮੋਦੀ ਨੇ ਦਿੱਤੀ ਸ਼ਰਧਾਂਜਲੀ

ਨਵੀਂ ਦਿੱਲੀ- ਦੇਸ਼ ਦੇ ਪਹਿਲੇ ਚੀਫ ਆਫ ਡਿਫੈਂਸ ਸਟਾਫ ਜਨਰਲ ਬਿਪਿਨ ਰਾਵਤ (Bipin Rawat) ਦੇ ਦੇਹਾਂਤ ਨਾਲ ਪੂਰਾ ਦੇਸ਼ ਸਦਮੇ ‘ਚ ਹੈ। ਹਰ ਕੋਈ ਉਨ੍ਹਾਂ…

ਨਵੀਂ ਦਿੱਲੀ- ਦੇਸ਼ ਦੇ ਪਹਿਲੇ ਚੀਫ ਆਫ ਡਿਫੈਂਸ ਸਟਾਫ ਜਨਰਲ ਬਿਪਿਨ ਰਾਵਤ (Bipin Rawat) ਦੇ ਦੇਹਾਂਤ ਨਾਲ ਪੂਰਾ ਦੇਸ਼ ਸਦਮੇ ‘ਚ ਹੈ। ਹਰ ਕੋਈ ਉਨ੍ਹਾਂ ਨੂੰ ਨਮ ਅੱਖਾਂ ਨਾਲ ਸ਼ਰਧਾਂਜਲੀ ਦੇ ਰਿਹਾ ਹੈ। ਸੀਡੀਐਸ ਜਨਰਲ ਬਿਪਿਨ ਰਾਵਤ ਅਤੇ ਉਨ੍ਹਾਂ ਦੀ ਪਤਨੀ ਦੀ ਮ੍ਰਿਤਕ ਦੇਹ ਨੂੰ ਮਦਰਾਸ ਰੈਜੀਮੈਂਟਲ ਸੈਂਟਰ ਵਿੱਚ ਰੱਖਿਆ ਗਿਆ ਹੈ। ਇਸ ਦੌਰਾਨ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨੇ ਨਮ ਅੱਖਾਂ ਨਾਲ ਜਨਰਲ ਬਿਪਿਨ ਰਾਵਤ ਤੇ ਬਾਕੀ ਸ਼ਹੀਦਾਂ ਨੂੰ ਸ਼ਰਧਾਂਜਲੀ (Tribute) ਦਿੱਤੀ।

Also Read: Omicron ਦੇ ਖਤਰੇ ਕਾਰਨ ਸਰਕਾਰ ਦਾ ਵੱਡਾ ਫੈਸਲਾ, 31 ਜਨਵਰੀ ਤੱਕ ਵਧੀ ਅੰਤਰਰਾਸ਼ਟਰੀ ਉਡਾਣਾਂ ‘ਤੇ ਰੋਕ

 

ਦੱਸ ਦਈਏ ਕਿ ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨਾਲ ਸਰਕਾਰ ਦੇ ਕਈ ਸੀਨੀਅਰ ਅਧਿਕਾਰੀ ਮੌਜੂਦ ਹਨ। ਇੱਥੇ ਉਨ੍ਹਾਂ ਨੂੰ ਫੌਜੀ ਸਨਮਾਨਾਂ ਨਾਲ ਅੰਤਿਮ ਵਿਦਾਈ ਦਿੱਤੀ ਜਾ ਰਹੀ ਹੈ। ਉਨ੍ਹਾਂ ਨੂੰ ਅੰਤਿਮ ਸ਼ਰਧਾਂਜਲੀ ਦੇਣ ਲਈ ਸੂਬੇ ਦੇ ਮੁੱਖ ਮੰਤਰੀ ਸਟਾਲਿਨ ਵੀ ਪੁੱਜੇ। ਤੇਲੰਗਾਨਾ ਦੇ ਰਾਜਪਾਲ ਤਮਿਲਸਾਈ ਸੁੰਦਰਾਜਨ ਅਤੇ ਪੁਡੂਚੇਰੀ ਦੇ ਉਪ ਰਾਜਪਾਲ ਨੇ ਵੀ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਇਸ ਤੋਂ ਬਾਅਦ ਉਸ ਨੂੰ ਹਵਾਈ ਸੈਨਾ ਦੇ ਜਹਾਜ਼ ਰਾਹੀਂ ਦਿੱਲੀ ਲਿਆਂਦਾ ਗਿਆ। ਹਵਾਈ ਅੱਡੇ ‘ਤੇ ਉਨ੍ਹਾਂ ਦੇ ਸਰੀਰ ‘ਤੇ ਫੁੱਲਾਂ ਦੀ ਵਰਖਾ ਕੀਤੀ ਗਈ।

Also Read: ਖੁਦ CM ਚੰਨੀ ਵੀ ਹਨ ਲੁਧਿਆਣੇ ਵਾਲੇ ਚੰਨੀ ਦੀ ਕਲਾ ਦੇ ਮੁਰੀਦ, ਕਰ ਰਿਹੈ ਕੁਦਰਤ ਦੀ ਸੇਵਾ

Leave a Reply

Your email address will not be published. Required fields are marked *