ਜੰਮੂ ਕਸ਼ਮੀਰ ‘ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਮੁਠਭੇੜ, 1 ਅੱਤਵਾਦੀ ਢੇਰ

ਜੰਮੂ-ਕਸ਼ਮੀਰ : ਜੰਮੂ-ਕਸ਼ਮੀਰ ਦੇ ਅਵੰਤੀਪੋਰਾ (Avantipora) ‘ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਏ ਮੁਕਾਬਲੇ ‘ਚ ਇਕ ਅੱਤਵਾਦੀ ਮਾਰਿਆ ਗਿਆ ਹੈ। ਕਸ਼ਮੀਰ ਪੁਲਿਸ ਨੇ ਇਸ ਦੀ…

ਜੰਮੂ-ਕਸ਼ਮੀਰ : ਜੰਮੂ-ਕਸ਼ਮੀਰ ਦੇ ਅਵੰਤੀਪੋਰਾ (Avantipora) ‘ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਏ ਮੁਕਾਬਲੇ ‘ਚ ਇਕ ਅੱਤਵਾਦੀ ਮਾਰਿਆ ਗਿਆ ਹੈ। ਕਸ਼ਮੀਰ ਪੁਲਿਸ ਨੇ ਇਸ ਦੀ ਜਾਣਕਾਰੀ ਦਿੱਤੀ। ਦਰਅਸਲ ਅਵੰਤੀਪੋਰਾ ਦੇ ਬਾਰਾਗਾਮ (Baragam) ਇਲਾਕੇ ‘ਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਖਬਰ ਮਿਲੀ ਸੀ, ਜਿਸ ਤੋਂ ਬਾਅਦ ਪੁਲਿਸ ਅਤੇ ਫੌਜ ਉਥੇ ਪਹੁੰਚੀ ਤਾਂ ਅੱਤਵਾਦੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਇਸ ਤੋਂ ਬਾਅਦ ਮੁਕਾਬਲੇ ‘ਚ ਸੁਰੱਖਿਆ ਬਲਾਂ ਨੇ ਇਕ ਅੱਤਵਾਦੀ ਨੂੰ ਮਾਰ ਦਿੱਤਾ।

Also Read : LIC ਪਾਲਿਸੀ ਲੈਣ ਤੋਂ ਪਹਿਲਾਂ ਜ਼ਰੂਰ ਰੱਖੋ ਇੰਨ੍ਹਾਂ ਗੱਲਾਂ ਦਾ ਧਿਆਨ, ਨਹੀਂ ਪੈ ਸਕਦੈ ਪਛਤਾਉਣਾ

ਇਸ ਤੋਂ ਪਹਿਲਾਂ ਹਾਲ ਹੀ ‘ਚ ਜੰਮੂ-ਕਸ਼ਮੀਰ ਦੇ ਬਾਂਦੀਪੋਰਾ (Bandipora) ਦੇ ਗੁਲਸ਼ਨ ਚੌਕ ‘ਚ ਅੱਤਵਾਦੀਆਂ ਨੇ  ਪੁਲਿਸ ਕਰਮਚਾਰੀਆਂ ‘ਤੇ ਹਮਲਾ ਕੀਤਾ ਸੀ। ਇਸ ਹਮਲੇ ‘ਚ ਦੋ ਜਵਾਨ ਸ਼ਹੀਦ ਹੋ ਗਏ ਸਨ। ਜੰਮੂ-ਕਸ਼ਮੀਰ  ਪੁਲਿਸ ਮੁਤਾਬਕ ਅੱਤਵਾਦੀ ਹਮਲੇ ‘ਚ ਮੁਹੰਮਦ ਸੁਲਤਾਨ ਅਤੇ ਫਯਾਜ਼ ਅਹਿਮਦ ਜ਼ਖਮੀ ਹੋ ਗਏ। ਇਸ ਤੋਂ ਬਾਅਦ ਦੋਵਾਂ ਨੂੰ ਹਸਪਤਾਲ ਲਿਜਾਇਆ ਗਿਆ। ਇੱਥੇ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਕਸ਼ਮੀਰ ਜ਼ੋਨ ਪੁਲਿਸ ਨੇ ਦੱਸਿਆ ਕਿ ਅੱਤਵਾਦੀਆਂ ਦੀ ਭਾਲ ਲਈ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ।

Also Read : ‘ਬੈਂਕ ਡੁੱਬਣ ‘ਤੇ ਖ਼ਾਤਾਧਾਰਕ ਨੂੰ 90 ਦਿਨਾਂ ਦੇ ਅੰਦਰ ਵਾਪਸ ਮਿਲਣਗੇ ਪੈਸੇ’: PM ਮੋਦੀ

8 ਦਸੰਬਰ ਨੂੰ ਜੰਮੂ-ਕਸ਼ਮੀਰ ਦੇ ਸ਼ੋਪੀਆਂ (Shopian) ਜ਼ਿਲੇ ‘ਚ ਸੁਰੱਖਿਆ ਬਲਾਂ ਦੇ ਮੁਕਾਬਲੇ ‘ਚ ਤਿੰਨ ਅੱਤਵਾਦੀ ਮਾਰੇ ਗਏ ਸਨ। ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਸ਼ੋਪੀਆਂ ਦੇ ਚੱਕ-ਏ-ਚੋਲਨ ਪਿੰਡ ‘ਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਤਲਾਸ਼ੀ ਅਤੇ ਘੇਰਾਬੰਦੀ ਮੁਹਿੰਮ ਚਲਾਈ। ਅੱਤਵਾਦੀਆਂ ਨੇ ਸੁਰੱਖਿਆ ਬਲਾਂ ‘ਤੇ ਗੋਲੀਬਾਰੀ ਕੀਤੀ ਜਿਸ ਤੋਂ ਬਾਅਦ ਜਵਾਬੀ ਗੋਲੀਬਾਰੀ ਕੀਤੀ ਗਈ। ਅਧਿਕਾਰੀ ਨੇ ਦੱਸਿਆ ਕਿ ਦਿਨ ਭਰ ਚੱਲੀ ਗੋਲੀਬਾਰੀ ‘ਚ ਦੋਵਾਂ ਪਾਸਿਆਂ ਤੋਂ ਤਿੰਨ ਅੱਤਵਾਦੀ ਮਾਰੇ ਗਏ। ਕਸ਼ਮੀਰ ਪੁਲਿਸ ਨੇ ਮਾਰੇ ਗਏ ਅੱਤਵਾਦੀਆਂ ਦੀ ਪਛਾਣ ਅਮੀਰ ਹੁਸੈਨ, ਰਈਸ ਅਹਿਮਦ ਅਤੇ ਹਸੀਬ ਯੂਸਫ ਵਜੋਂ ਕੀਤੀ ਹੈ।

Leave a Reply

Your email address will not be published. Required fields are marked *