ਚੰਡੀਗੜ੍ਹ : ਪੰਜਾਬ ਸਰਕਾਰ ਨੇ ਸਾਲ-2022 ਦੌਰਾਨ ਆਉਣ ਵਾਲੀਆਂ ਗਜ਼ਟਿਡ ਛੁੱਟੀਆਂ (Gazetted Holidays) ਦੀ ਸੂਚੀ ਜਾਰੀ ਕਰ ਦਿੱਤੀ ਹੈ।
ਸੂਚੀ ਵਿਚ 25 ਗਜ਼ਟਿਡ ਛੁੱਟੀਆਂ ਸ਼ਾਮਲ ਕੀਤੀਆਂ ਗਈਆਂ ਹਨ, ਜਦੋਂ ਕਿ 29 ਰਿਸਟ੍ਰੇਕਟਿਡ ਛੁੱਟੀਆਂ (Restricted holidays) ਰੱਖੀਆਂ ਗਈਆਂ ਹਨ।
ਇਨ੍ਹਾਂ ਵਿਚੋਂ ਸਰਕਾਰੀ ਮੁਲਾਜ਼ਮ ਕੋਈ ਵੀ 2 ਛੁੱਟੀਆਂ ਲੈ ਸਕਦੇ ਹਨ। ਇਸ ਦੇ ਨਾਲ ਹੀ ਵੱਖ-ਵੱਖ ਪੁਰਬਾਂ ’ਤੇ ਧਾਰਮਿਕ ਪ੍ਰੋਗਰਾਮਾਂ ਵਿਚ ਸ਼ਾਮਲ ਹੋਣ ਲਈ 4 ਵਾਰ ਅੱਧੇ ਦਿਨ ਦੀ ਛੁੱਟੀ ਵੀ ਲਈ ਜਾ ਸਕੇਗੀ।





